ਬਟਾਲਾ/ਜੈਂਤੀਪੁਰ (ਬੇਰੀ, ਬਲਜੀਤ) : ਵਰਿਆਮ ਨੰਗਲ ਟੋਲ ਪਲਾਜ਼ਾ ਦੇ ਨਜ਼ਦੀਕ ਸੰਤੁਲਨ ਵਿਗੜਣ ਕਾਰਨ ਇਕ ਤੇਜ਼ ਰਫ਼ਤਾਰ ਟਿੱਪਰ ਸੜਕ ਕਿਨਾਰੇ ਖੜ੍ਹੇ ਦੂਜੇ ਟਿੱਪਰ ਨਾਲ ਟਕਰਾ ਗਿਆ। ਇਸ ਹਾਦਸੇ ’ਚ ਟਿੱਪਰ ਚਾਲਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਹੈ। ਇਸ ਸਬੰਧੀ ਸੜਕ ਸੁਰੱਖਿਆ ਫੋਰਸ ਦੇ ਹੌਲਦਾਰ ਵਿਸ਼ਾਲਦੀਪ ਸਿੰਘ ਅਤੇ ਸਿਪਾਹੀ ਗੁਰਲੀਨ ਕੌਰ ਨੇ ਦੱਸਿਆ ਕਿ ਇਕ ਟਿੱਪਰ ਚਾਲਕ ਪੰਮਾ ਵਾਸੀ ਹਾਲੇਸ਼ਾਹੀਆ, ਵਰਿਆਮ ਨੰਗਲ ਟੋਲ ਪਲਾਜ਼ਾ ਵੱਲ ਆ ਰਿਹਾ ਸੀ। ਜਦੋਂ ਉਹ ਟੋਲ ਪਲਾਜ਼ਾ ਦੇ ਨਜ਼ਦੀਕ ਪਹੁੰਚਿਆ ਤਾਂ ਅਚਾਨਕ ਸੰਤੁਲਨ ਵਿਗੜ ਗਿਆ, ਜਿਸ ਕਾਰਨ ਉਸ ਦਾ ਟਿੱਪਰ ਸੜਕ ਕਿਨਾਰੇ ਖੜ੍ਹੇ ਇਕ ਹੋਰ ਟਿੱਪਰ ਨਾਲ ਟਕਰਾ ਗਿਆ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਡਰਾਈਵਰ ਪੰਮਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਐੱਸ. ਐੱਸ. ਐੱਫ. ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਜ਼ਖ਼ਮੀ ਡਰਾਈਵਰ ਨੂੰ ਇਲਾਜ ਲਈ ਹਸਪਤਾਲ ’ਚ ਦਾਖ਼ਲ ਕਰਵਾਇਆ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁੱਤਰ ਨੂੰ ਵਿਦੇਸ਼ ਭੇਜਣ ਦੀ ਕੋਸ਼ਿਸ਼ 'ਚ ASI ਨੇ ਗੁਆਏ 40 ਲੱਖ ਰੁਪਏ
NEXT STORY