ਤਰਸਿੱਕਾ (ਸਰਬਜੀਤ ਵਡਾਲਾ)- ਪਿੰਡ ਜੱਬੋਵਾਲ ਵਿਖੇ ਸ਼ਹੀਦ ਜੁਗਰਾਜ ਸਿੰਘ ਦੀ ਯਾਦ ਨੂੰ ਸਮਰਪਿਤ ਤੀਸਰਾ ਫੁੱਟਬਾਲ ਕੱਪ ਦੇ ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਐਲਾਨ ਕੀਤਾ ਕਿ ਪਿੰਡ ਜੱਬੋਵਾਲ ਵਿਖੇ ਇਲਾਕੇ ਦੇ ਲੋਕਾਂ ਨੂੰ ਖੇਡਾਂ ਨਾਲ ਜੋੜਨ ਲਈ ਇਕ ਕਰੋੜ 78 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਖੇਡ ਸਟੇਡੀਅਮ ਦੀ ਉਸਾਰੀ ਕੀਤੀ ਜਾਵੇਗੀ। ਇਹ ਟੁਰਨਾਮੈਂਟ ਸਰਪੰਚ ਦਵਿੰਦਰ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਅਪ੍ਰੈਲ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਵੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ ਜਿਸ ਲਈ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਨਗੇ ਅਤੇ ਸਾਡੇ ਪਿੰਡਾਂ ਵਿੱਚੋਂ ਵੱਡੇ ਖਿਡਾਰੀ ਤਿਆਰ ਹੋਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਪੇਪਰ ਦੇ ਕੇ ਪਰਤ ਰਹੇ 10ਵੀਂ ਦੇ 2 ਵਿਦਿਆਰਥੀਆਂ ਦੀ ਮੌਤ
ਮੰਤਰੀ ਈਟੀਓ ਨੇ ਕਿਹਾ ਕਿ ਖੇਡਾਂ ਸਾਡੀ ਜ਼ਿੰਦਗੀ ਨੂੰ ਅਨੁਸ਼ਾਸਨ ਵਿੱਚ ਬੰਨਦੀਆਂ ਹਨ ਅਤੇ ਵਿਅਕਤੀ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਵੀ ਕਰਦੀਆਂ ਹਨ। ਇਸ ਲਈ ਸਾਰੇ ਬੱਚਿਆਂ ਅਤੇ ਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਜ਼ਰੂਰ ਲੈਣਾ ਚਾਹੀਦਾ ਹੈ ਇਹ ਟੁਰਨਾਮੈਂਟ ਕਰਵਾ ਕੇ ਜਿਨ੍ਹਾਂ ਨੌਜਵਾਨਾਂ ਵੱਲੋਂ ਪਹਿਲ ਕਦਮੀ ਕੀਤੀ ਹੈ ਇਹ ਵਧਾਈ ਦੇ ਪਾਤਰ ਹਨ।
ਇਹ ਵੀ ਪੜ੍ਹੋ- ਸ਼ਰਮਨਾਕ ਹੋਇਆ ਪੰਜਾਬ: ਕਲਯੁਗੀ ਪਿਓ ਨੇ ਆਪਣੀ ਮਾਸੂਮ ਧੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਕਦਮ ਚੁੱਕ ਰਹੀ ਹੈ ਅਤੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਉੱਚੀਆਂ ਪਦਵੀਆਂ ਦੇ ਕੇ ਵੀ ਨਿਵਾਜਿਆ ਹੈ। ਉਨ੍ਹਾਂ ਕਿਹਾ ਕਿ ਇਥੋਂ ਦੇ ਨੌਜਵਾਨਾਂ ਵੱਲੋਂ ਉਨਾਂ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨ ਲਈ ਬਹੁਤ ਹੀ ਵਧੀਆ ਉਪਰਾਲਾ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੋਰ ਵੀ ਨੌਜਵਾਨ ਪ੍ਰੇਰਿਤ ਹੋਣਗੇ। ਇਸ ਮੌਕੇ ਕਲੱਬ ਦੇ ਪ੍ਰਧਾਨ ਦਲੇਰ ਸਿੰਘ, ਮਾਸਟਰ ਮਲਕੀਤ ਸਿੰਘ ਲਾਡੀ , ਮਨਜੀਤ ਸਿੰਘ ਪੰਚ, ਅੰਗਰੇਜ ਸਿੰਘ ਪੰਚ, ਕੰਵਲਜੀਤ ਸਿੰਘ, ਬਲਬੀਰ ਸਿੰਘ, ਸੁਰਜੀਤ ਸਿੰਘ, ਮਲਕੀਤ ਸਿੰਘ ਪੰਚ, ਸੁਵਿੰਦਰ ਸਿੰਘ ਪੰਚ, ਪਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿਸਤਾਨ ਤੋਂ ਹਥਿਆਰਾਂ ਦੀ ਸਮੱਗਲਿੰਗ ਕਰਨ ਦੇ ਦੋਸ਼ ’ਚ 3 ਗ੍ਰਿਫਤਾਰ
NEXT STORY