ਅੰਮ੍ਰਿਤਸਰ(ਸੁਮਿਤ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨਾਲ ਜੁੜੇ ਸਮਾਗਮ ਸ਼ੁਰੂ ਹੋ ਚੁੱਕੇ ਹਨ। ਇਸ ਸੰਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ 'ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜੋ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਲਤਾਨਪੁਰ ਲੋਧੀ ਜਾ ਕੇ ਸਮਾਪਤ ਹੋਵੇਗਾ। ਪੰਜ ਪਿਆਰਿਆਂ ਦੀ ਅਗਵਾਈ 'ਚ ਫੁੱਲਾਂ ਦੀ ਵਰਖਾ ਹੇਠ ਇਸ ਇਲਾਹੀ ਨਗਰ ਕੀਰਤਨ ਦੀ ਸ਼ੁਰੂਆਤ ਹੋਈ। ਇਸ ਨਗਰ ਕੀਰਤਨ ਵਿਚ ਵੱਡੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ।
ਦੱਸਣਯੋਗ ਹੈ ਕਿ ਇਹ ਨਗਰ ਕੀਰਤਨ ਬਾਬਾ ਜੀਵਨ ਸਿੰਘ ਭਲਾਈ ਟਰੱਸਟ ਵੱਲੋਂ ਕੱਢਿਆ ਗਿਆ। ਸੰਸਥਾ ਦਾ ਕਹਿਣਾ ਹੈ ਕਿ ਇਹ ਇਕ ਕੋਸ਼ਿਸ਼ ਹੈ ਜੋ ਦੇਸ਼ ਅਤੇ ਦੁਨੀਆ ਵਿਚ 550 ਸਾਲਾ ਪ੍ਰਕਾਸ਼ ਦਿਵਸ ਮਨਾਇਆ ਜਾ ਰਿਹਾ ਹੈ।
ਸ੍ਰੀ ਰਾਮ ਮੰਦਰ ਨਿਰਮਾਣ ਲਈ ਅੰਮ੍ਰਿਤਸਰ 'ਚ ਵਿਸ਼ਾਲ ਧਰਮ ਸਭਾ (ਵੀਡੀਓ)
NEXT STORY