ਅੰਮ੍ਰਿਤਸਰ(ਸਰਬਜੀਤ)- ਪੰਜਾਬ ਸਰਕਾਰ ਵੱਲੋਂ ਅਪ੍ਰੈਲ 'ਚ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਖ਼ਾਲਸਾ ਪੰਥ ਨਾਲ ਰਾਏ ਅਤੇ ਸਹਿਮਤੀ ਤੋਂ ਬਿਨਾਂ ਪਾਸ ਕੀਤੇ ਗਏ ‘ਚ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਮੂਹ ਸਿੱਖ ਮੈਂਬਰਾਂ ਅਤੇ ਸੂਬਾ ਸਰਕਾਰ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣ ਲਈ ਅਧਿਕਾਰਤ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ ਸਮੇਤ 7 ਮੁਲਜ਼ਮ ਗ੍ਰਿਫਤਾਰ
ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਅਧਿਕਾਰਤ ਵੈੱਬਸਾਈਟ 'ਤੇ ਦਰਜ ਉਨ੍ਹਾਂ ਦੇ ਈ-ਮੇਲ ਪਤਿਆਂ ਅਤੇ ਮੋਬਾਈਲ ਨੰਬਰਾਂ 'ਤੇ ਵ੍ਹਾਟਸਐਪ ਰਾਹੀਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰਤ ਪੱਤਰ 17 ਜੂਨ ਅਤੇ 18 ਜੂਨ ਨੂੰ ਭੇਜੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ
ਇਸ ਤੋਂ ਇਲਾਵਾ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਨੂੰ ਪੱਤਰ 23 ਜੂਨ ਨੂੰ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਵਿਧਾਇਕਾਂ ਅਤੇ ਮੰਤਰੀਆਂ ਨੂੰ ਉਨ੍ਹਾਂ ਦੇ ਸੰਪਰਕ ਨੰਬਰਾਂ 'ਤੇ ਸਕੱਤਰੇਤ ਦੇ ਅਧਿਕਾਰੀਆਂ ਵੱਲੋਂ ਫ਼ੋਨ ਕਰਕੇ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਅਧਿਕਾਰਤ ਪੱਤਰ ਭੇਜੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
ਬਗੀਚਾ ਸਿੰਘ ਨੇ ਕਿਹਾ ਕਾਨੂੰਨੀ ਸੋਧ ਨਾਲ ਸਬੰਧਤ ਮਾਮਲੇ 'ਤੇ ਵਿਚਾਰ ਅਤੇ ਪੱਖ ਸੁਣਨ ਲਈ ਸਮੂਹ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ 29 ਜੂਨ ਨੂੰ ਸਵੇਰੇ 11 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਕੈਬਨਿਟ ਦੇ ਗ਼ੈਰ-ਸਿੱਖ ਮੰਤਰੀਆਂ ਨੂੰ ਵੀ ਪੱਤਰ ਭੇਜੇ ਗਏ ਹਨ, ਜਿਨ੍ਹਾਂ ਨੂੰ ਇਸ ਮਾਮਲੇ ’ਤੇ 29 ਜੂਨ ਤੋਂ ਪਹਿਲਾਂ-ਪਹਿਲਾਂ ਆਪਣਾ ਲਿਖਤੀ ਪੱਖ ਭੇਜਣ ਲਈ ਆਖਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੇ ਭੇਜੇ ਗਏ ਈ-ਮੇਲ
NEXT STORY