ਅੰਮ੍ਰਿਤਸਰ (ਸਰਬਜੀਤ)- ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵੇਂ ਬਣੇ ਕੈਬਿਨਿਟ ਮੰਤਰੀ ਡਾ. ਰਵਜੋਤ ਸਿੰਘ ਨਤਮਸਤਕ ਹੋਏ ਹਨ।ਇਸ ਦੌਰਾਨ ਉਨ੍ਹਾਂ ਨੇ ਜਿੱਥੇ ਸੱਚਖੰਡ ਵਿਖੇ ਦਰਸ਼ਨ ਕਰਕੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਉੱਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੈਨੂੰ ਜਿਹੜੀ ਸੇਵਾ ਬਖਸ਼ੀ ਗਈ ਹੈ ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਇਸ ਤੋਂ ਪਹਿਲਾਂ ਅੱਜ ਗੁਰੂ ਜੀ ਦਾ ਆਸ਼ੀਰਵਾਦ ਲੈਣ ਲਈ ਆਇਆ ਹਾਂ ਤਾਂ ਕਿ ਪੰਜਾਬ ਦੀ ਤਰੱਕੀ ਅਤੇ ਸੇਵਾ ਕਰ ਸਕਾਂ।
ਇਹ ਵੀ ਪੜ੍ਹੋ- ਹਵਸ 'ਚ ਅੰਨ੍ਹੇ ਵਿਅਕਤੀ ਨੇ 6 ਸਾਲਾ ਬੱਚੀ ਨੂੰ ਬਣਾਇਆ ਸ਼ਿਕਾਰ, ਖੂਨ 'ਚ ਲੱਥਪੱਥ ਵੇਖ ਪਰਿਵਾਰ ਦੇ ਉੱਡੇ ਹੋਸ਼
ਡਾ. ਰਵਜੋਤ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਨੇੜੇ ਗਲਿਆਰੇ ਦੇ ਕੋਲ ਗੰਦਗੀ ਦੀ ਵੀ ਸ਼ਿਕਾਇਤ ਮਿਲੀ ਹੈ ਇਹ ਵੀ ਧਿਆਨ ਵਿੱਚ ਆਇਆ ਹੈ ਸ੍ਰੀ ਹਰਿਮੰਦਰ ਸਾਹਿਬ ਦੇ ਲਾਗੇ ਕਾਫੀ ਨਜਾਇਜ਼ ਬਿਲਡਿੰਗਾਂ ਵੀ ਬਣ ਰਹੀਆਂ ਹਨ, ਜਿੰਨੀਆਂ ਵੀ ਮੈਨੂੰ ਹੁਣ ਸ਼ਿਕਾਇਤਾਂ ਮਿਲੀਆਂ ਹਨ ਮੈਂ ਇਸ 'ਤੇ ਜਲਦੀ ਹੀ ਕੰਮ ਸ਼ੁਰੂ ਕਰਵਾ ਦੇਵਾਂਗਾ।
ਇਹ ਵੀ ਪੜ੍ਹੋ- ਸੋਸ਼ਲ ਮੀਡੀਆ ਇਨਫਲੂਏਂਸਰ ਹਨੀ ਸੇਠੀ ਗ੍ਰਿਫ਼ਤਾਰ
ਪੰਚਾਇਤੀ ਚੋਣਾਂ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਬਹੁਤ ਹੀ ਵਧੀਆ ਤਰੀਕੇ ਦੇ ਨਾਲ ਹੋ ਰਹੀਆਂ ਹਨ ਜਿੱਥੇ ਕੋਈ ਕਮੀ ਪੇਸ਼ੀ ਆ ਰਹੀ ਹੈ ਸਾਡਾ ਬਿਲਕੁਲ ਧਿਆਨ ਹੈ।ਇਸ ਮੌਕੇ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਰਣਧੀਰ ਸਿੰਘ ਤੇ ਹੋਰਨਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਇਮਪਰੂਵਮੈਂਟ ਟਰਸਟ ਦੇ ਚੇਅਰਮੈਨ ਅਸ਼ੋਕ ਤਲਵਾਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਅਣਖ ਖਾਤਰ ਕੀਤੀ ਵੱਡੀ ਵਾਰਦਾਤ, ਭਰਾ ਨੇ ਭੈਣ ਤੇ ਪ੍ਰੇਮੀ ਦਾ ਕਰ 'ਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੌਸਰਬਾਜ਼ ਨੇ ਬਜ਼ੁਰਗ ਨਾਲ ਮਾਰੀ ਸਾਢੇ 9 ਲੱਖ ਦੀ ਆਨਲਾਈਨ ਠੱਗੀ
NEXT STORY