ਗੁਰਦਾਸਪੁਰ (ਵਿਨੋਦ)- ਐੱਸ. ਐੱਸ. ਪੀ. ਆਦਿੱਤਿਆ ਵੱਲੋਂ ਜ਼ਿਲੇ ਦੇ ਸਾਰੇ ਪੁਲਸ ਸਟੇਸ਼ਨਾਂ ਦੇ ਇੰਚਾਰਜਾਂ, ਸੀ. ਆਈ. ਏ. ਸਟਾਫ ਸਮੇਤ ਹੋਰ ਪੁਲਸ ਵਿਭਾਗ ਦੇ ਵਿੰਗਾਂ ਦੇ ਇੰਚਾਰਜਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਜ਼ਿਲੇ ’ਚ ਕਾਨੂੰਨ ਵਿਵਸਥਾਂ ਬਣਾਈ ਰੱਖਣ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਗੱਲਬਾਤ ਕਰਦਿਆਂ ਐੱਸ. ਐੱਸ. ਪੀ. ਆਦਿੱਤਿਆ ਨੇ ਕਿਹਾ ਕਿ ਮੀਟਿੰਗ ਦੌਰਾਨ ਸਾਰੇ ਪੁਲਸ ਸਟੇਸ਼ਨਾਂ ਦੇ ਇੰਚਾਰਜਾਂ ਨੂੰ ਜ਼ਿਲੇ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਆਪਣੇ-ਆਪਣੇ ਅਧਿਕਾਰ ਖੇਤਰ ’ਚ ਲਗਾਤਾਰ ਚੈਕਿੰਗ ਅਭਿਆਨ ਚਲਾਉਣ ਅਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ 28 ਨਵੰਬਰ ਤੋਂ ਬਦਲੇਗਾ ਮੌਸਮ, ਵਿਭਾਗ ਨੇ ਮੀਂਹ ਬਾਰੇ ਦਿੱਤੀ ਅਹਿਮ ਜਾਣਕਾਰੀ
ਇਸ ਤੋਂ ਇਲਾਵਾ ਨਸ਼ੇ ਸਮੱਗਲਰਾਂ ਦੇ ਖਿਲਾਫ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲੇ ਦੀ ਸੁਰੱਖਿਆ ਕਰਨਾ ਪੁਲਸ ਦਾ ਫਰਜ਼ ਹੈ ਅਤੇ ਜ਼ਿਲੇ ’ਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਸ਼ਰਾਰਤੀ ਅਨਸਰ ਕਾਨੂੰਨ ਵਿਵਸਥਾਂ ਦੇ ਉਲਟ ਚੱਲੇਗਾ, ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪੁਲਸ ਸਟੇਸਨਾਂ ਦੇ ਇੰਚਾਰਜਾਂ ਨੂੰ ਸਖਤ ਹਦਾਇਤਾਂ ਦਿੱਤੀਆਂ ਕਿ ਜ਼ਿਲੇ ’ਚ ਲਾਅ ਐਂਡ ਆਰਡਰ ਦੀ ਸਥਿਤੀ ਬਣਾਈ ਰੱਖਣ। ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਦਿਨ ਦੇ ਸਮੇਂ ਵਾਹਨਾਂ ਦੀ ਚੈਕਿੰਗ ਕਰਨ ਤੋਂ ਇਲਾਵਾ ਰਾਤ ਸਮੇਂ ਵੀ ਸ਼ੱਕੀ ਵਾਹਨਾਂ ’ਤੇ ਨਜ਼ਰ ਰੱਖਣ ਲਈ ਕਿਹਾ। ਇਸ ਮੌਕੇ ਡੀ. ਐੱਸ. ਪੀ. ਮੋਹਨ ਸਿੰਘ, ਡੀ. ਐੱਸ. ਪੀ. ਕੁਲਵੰਤ ਸਿੰਘ ਸਮੇਤ ਹੋਰ ਪੁਲਸ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ- ਮੈਰਿਜ ਪੈਲੇਸਾਂ ਵਿਚ ਵਰਤਾਈ ਜਾਣ ਵਾਲੀ ਸ਼ਰਾਬ ਦੇ ਰੇਟ ਨੂੰ ਲੈ ਕੇ ਪੈ ਗਿਆ ਰੌਲਾ, ਪੜ੍ਹੋ ਕੀ ਹੈ ਮਾਮਲਾ
ਵਿਆਹਾਂ ’ਤੇ ਦੇਰ ਰਾਤ ਤੱਕ ਵੱਜਦੇ DJ ਲੋਕਾਂ ਲਈ ਬਣੀ ਪ੍ਰੇਸ਼ਾਨੀ, ਪ੍ਰਸ਼ਾਸਨ ਬੇਖਬਰ
NEXT STORY