ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)— ਸਰਹੱਦੀ ਜ਼ਿਲ੍ਹਾ ਗੁਰਦਾਸਪੁਰ 'ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਪੁਲਸ ਵੱਲੋਂ ਕੀਤੀ ਜਾ ਰਹੀ ਨਾਕਾਬੰਦੀ ਦੀ ਹਕੀਕਤ ਜਾਣਨ ਲਈ ਐਸਐਸਪੀ ਗੁਰਦਾਸਪੁਰ ਅਦਿੱਤਿਆ ਵੱਲੋਂ ਸਰਹੱਦੀ ਖੇਤਰ ਵਿੱਚ ਲਗਾਏ ਗਏ ਵੱਖ-ਵੱਖ ਨਾਕਿਆਂ ਦੀ ਅਚਾਨਕ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਨਾਕਿਆਂ ’ਤੇ ਤਾਇਨਾਤ ਪੁਲਸ ਮੁਲਾਜ਼ਮਾਂ ਦੀ ਡਿਊਟੀ, ਵਾਹਨਾਂ ਦੀ ਚੈਕਿੰਗ ਅਤੇ ਆਉਣ-ਜਾਣ ਵਾਲੇ ਲੋਕਾਂ ’ਤੇ ਰੱਖੀ ਜਾ ਰਹੀ ਨਜ਼ਰ ਦਾ ਜਾਇਜ਼ਾ ਲਿਆ।
ਅੰਮ੍ਰਿਤਸਰ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਨਵਾਂ ਫ਼ਰਮਾਨ, ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਤੇ CNG
ਐਸਐਸਪੀ ਨੇ ਡਿਊਟੀ ’ਤੇ ਤਾਇਨਾਤ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸਰਹੱਦੀ ਖੇਤਰ ਹੋਣ ਕਾਰਨ ਹਰ ਨਾਕੇ ’ਤੇ ਪੂਰੀ ਚੌਕਸੀ ਵਰਤੀ ਜਾਵੇ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਾਕਾਬੰਦੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਹਰੇਕ ਵਾਹਨ ਦੀ ਜਾਂਚ ਨਿਯਮਾਂ ਅਨੁਸਾਰ ਕੀਤੀ ਜਾਵੇ। ਇਸ ਮੌਕੇ ਐਸਐਸਪੀ ਅਦਿੱਤਿਆ ਨੇ ਨਾਕਿਆਂ ’ਤੇ ਤਾਇਨਾਤ ਪੁਲਸ ਮੁਲਾਜ਼ਮਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣਾ ਪੁਲਿ ਦੀ ਮੁੱਖ ਤਰਜੀਹ ਹੈ ਅਤੇ ਇਸ ਲਈ ਪੁਲਸ ਵੱਲੋਂ ਲਗਾਤਾਰ ਗਸ਼ਤ, ਨਾਕਾਬੰਦੀ ਅਤੇ ਚੈਕਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਮੁਕਾਬਲੇ ਦੌਰਾਨ ਇਕ ਮੁਲਜ਼ਮ ਢੇਰ
ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਰਾਤ ਸਮੇਂ ਵੀ ਨਾਕਿਆਂ ’ਤੇ ਵਿਸ਼ੇਸ਼ ਚੌਕਸੀ ਰੱਖਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਉੱਚ ਅਧਿਕਾਰੀਆਂ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ। ਐਸਐਸਪੀ ਦੀ ਇਸ ਅਚਾਨਕ ਚੈਕਿੰਗ ਨਾਲ ਨਾਕਿਆਂ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਵਿੱਚ ਵੀ ਚੌਕਸੀ ਵਧੀ ਹੋਈ ਨਜ਼ਰ ਆਈ। ਪੁਲਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਸਰਹੱਦੀ ਖੇਤਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕਿਸੇ ਵੀ ਪੱਧਰ ’ਤੇ ਢਿੱਲ ਨਹੀਂ ਵਰਤੀ ਜਾਵੇਗੀ।
ਇਹ ਵੀ ਪੜ੍ਹੋ- ਪ੍ਰੇਮ ਸਬੰਧਾਂ 'ਚ ਵਿਚੋਲਗਿਰੀ ਦੇ ਸ਼ੱਕ 'ਚ 19 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਅੰਮ੍ਰਿਤਸਰ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਨਵਾਂ ਫ਼ਰਮਾਨ, ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਤੇ CNG
NEXT STORY