ਦੀਨਾਨਗਰ, (ਹਰਜਿੰਦਰ ਸਿੰਘ ਗੋਰਾਇਆ) ਬੀਤੀ ਦੇਰ ਰਾਤ ਐਸਐਸਪੀ ਗੁਰਦਾਸਪੁਰ ਅਦਿੱਤਿਆ ਵੱਲੋਂ ਦੀਨਾਨਗਰ ਸਮੇਤ ਪੂਰੇ ਜਿਲੇ ਅੰਦਰ ਵੱਖ-ਵੱਖ ਥਾਵਾਂ ਉੱਤੇ ਪਹੁੰਚ ਕੇ ਸ਼ਹਿਰਾਂ ਅੰਦਰ ਚੱਲ ਰਹੇ ਰਾਮਲੀਲਾ ਦੇ ਪ੍ਰੋਗਰਾਮ ਦਾ ਜਾਇਜਾ ਲਿਆ ਅਤੇ ਵੱਖ-ਵੱਖ ਥਾਵਾਂ ਤੇ ਪੁਲਸ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਇਸ ਮੌਕੇ ਗੱਲਬਾਤ ਕਰਦੇ ਹੋਏ ਐਸ ਐਸ ਪੀ ਗੁਰਦਾਸਪੁਰ ਅਦਿੱਤਿਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਤ ਦੇ ਨਾਕਿਆਂ ਦੀ ਸਪੈਸ਼ਲ ਚੈਕਿੰਗ ਕੀਤੀ ਗਈ ਹੈ ਅਤੇ ਵੱਖ ਵੱਖ ਥਾਵਾਂ ਅੰਦਰ ਚੱਲ ਰਹੀ ਰਾਮਲੀਲਾ ਆ ਵੀ ਲਾਇਆ ਪ੍ਰੋਗਰਾਮ ਦਾ ਵੀ ਜਾਇਜਾ ਲਿਆ ਗਿਆ ਇਸ ਮੌਕੇ ਉਹਨਾਂ ਦੱਸਿਆ ਕਿ ਦੀਨਾਨਗਰ ਵਿਖੇ ਹੁਲੱੜਬਾਜ਼ੀ ਕਰ ਰਹੇ ਨੌਜਵਾਨਾਂ ਦੇ ਮੋਟਰਸਾਈਕਲ ਵੀ ਬਾਊਡ ਕੀਤੇ ਗਏ ਅਤੇ ਕਈ ਨੌਜਵਾਨਾਂ ਨੂੰ ਚੇਤਾਵਨੀ ਦੇ ਕੇ ਛੱਡਿਆ ਗਿਆ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਅਵਸਥਾ ਤੋਂ ਬਾਹਰ ਨਹੀਂ ਆਉਣ ਦਿੱਤਾ ਜਾਏਗਾ ਅਤੇ ਕਾਨੂੰਨ ਦੀਆਂ ਉਲੰਘਣਾ ਕਰਨ ਵਾਲਿਆਂ ਨਾਲ ਪੁਲਸ ਪੂਰੀ ਸਖਤੀ ਨਾਲ ਪੇਸ਼ ਆਏਗੀ ਇਸ ਮੌਕੇ ਡੀਐਸਪੀ ਦੀਨਾਨਗਰ ਰਜਿੰਦਰ ਮਿਹਨਾਸ ਸਮੇਤ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਹਾਜਰ ਸੀ।
ਸੇਵਾਮੁਕਤ ਸੂਬੇਦਾਰ ਦੀ ਸੜਕ ਹਾਦਸੇ 'ਚ ਮੌਤ, ਇਲਾਕੇ ਅੰਦਰ ਸੋਗ ਦੀ ਲਹਿਰ
NEXT STORY