ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪਿਛਲੇ ਕੁਝ ਦਿਨਾਂ ਤੋਂ ਜੰਮੂ ਕਸ਼ਮੀਰ 'ਚ ਲਗਾਤਾਰ ਹੋਏ ਅੱਤਵਾਦੀ ਹਮਲਿਆਂ ਤੋਂ ਬਾਅਦ ਜਿੱਥੇ ਜੰਮੂ ਕਸ਼ਮੀਰ 'ਚ ਇਸ ਸਮੇਂ ਤਣਾਅਪੂਰਵਕ ਸਥਿਤੀ ਬਣੀ ਹੋਈ ਹੈ। ਉੱਥੇ ਹੀ ਪੰਜਾਬ 'ਚ ਵੀ ਸੁਰੱਖਿਆ ਏਜੰਸੀਆਂ ਦੇ ਵੱਲੋਂ ਲਗਾਤਾਰ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ।
ਇਸ ਵਿਸ਼ੇ 'ਤੇ ਐੱਸ.ਐੱਸ.ਪੀ. ਪਠਾਨਕੋਟ ਸੁਹੇਲ ਮਿਰ ਮੁੱਖ ਤੌਰ 'ਤੇ ਬਮਿਆਲ ਪਹੁੰਚੇ ਅਤੇ ਬਮਿਆਲ ਦੇ ਲੋਕਾਂ ਨਾਲ ਅਤੇ ਪੰਜਾਬ ਪੁਲਸ ਵੱਲੋਂ ਬਣਾਈਆਂ ਗਈਆਂ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਦੇ ਨਾਲ ਇੱਕ ਵਿਸ਼ੇਸ਼ ਬੈਠਕ ਕਰ ਕੇ ਉਨ੍ਹਾਂ ਨੂੰ ਅੱਤਵਾਦੀ ਗਤੀਵਿਧੀਆਂ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸੀਮਾ ਸੁਰੱਖਿਆ ਬਲ ਦੇ ਕਮਾਂਡੈਂਟ ਅਫਸਰ ਸੁਨੀਲ ਮਿਸ਼ਰਾ ,ਐੱਸ.ਪੀ. ਪਠਾਨਕੋਟ ਗੁਰਬਾਜ ਸਿੰਘ ਅਤੇ ਇਸ ਤੋਂ ਇਲਾਵਾ ਸੁਰੱਖਿਆ ਏਜੰਸੀਆਂ ਦੇ ਸਾਰੇ ਅਧਿਕਾਰੀ ਮੌਜੂਦ ਸਨ।
ਇਹ ਵੀ ਪੜ੍ਹੋ- ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਦਾ ਤੋਹਫ਼ਾ, ਮਿਲੇਗੀ ਪ੍ਰੋਤਸਾਹਨ ਰਾਸ਼ੀ
ਬੈਠਕ ਦਾ ਮੁੱਖ ਵਿਸ਼ਾ ਸਰਹੱਦੀ ਖੇਤਰ ਦੇ ਲੋਕਾਂ ਨੂੰ ਅੱਤਵਾਦੀ ਗਤੀਵਿਧੀਆਂ ਬਾਰੇ ਜਾਣੂੰ ਕਰਵਾਉਣਾ ਸੀ ਕਿਉਂਕਿ ਜੰਮੂ ਕਸ਼ਮੀਰ ਦੇ ਵਿੱਚ ਹੁਣ ਤੱਕ ਹੋਏ ਹਮਲਿਆਂ ਦੌਰਾਨ ਅੱਤਵਾਦੀਆਂ ਵੱਲੋਂ ਸਭ ਤੋਂ ਪਹਿਲਾਂ ਸਰਹੱਦੀ ਖੇਤਰ ਦੇ ਪਿੰਡਾਂ ਦੇ ਵਿੱਚ ਸਿਵਲ ਲੋਕਾਂ ਦੇ ਘਰਾਂ ਦੇ ਵਿੱਚ ਜਾ ਕੇ ਗਤੀਵਿਧੀ ਕੀਤੀ ਗਈ ਸੀ, ਜਿਸ ਦੇ ਚਲਦੇ ਉਥੋਂ ਦੇ ਵਸਨੀਕਾਂ ਵੱਲੋਂ ਤੁਰੰਤ ਫੋਰਸ ਨੂੰ ਜਾਣਕਾਰੀ ਦਿੱਤੀ ਗਈ। ਸੁਰੱਖਿਆ ਏਜੰਸੀਆਂ ਵੱਲੋਂ ਸੂਚਨਾ ਮਿਲਣ 'ਤੇ ਤੁਰੰਤ ਉਨ੍ਹਾਂ ਨੂੰ ਘੇਰਾ ਪਾ ਕੇ ਮਾਰ ਦਿੱਤਾ ਗਿਆ।
ਇਸੇ ਤਰ੍ਹਾਂ ਪੰਜਾਬ ਪੁਲਸ ਤੇ ਸੀਮਾ ਸੁਰੱਖਿਆ ਬਲ ਵੱਲੋਂ ਸਰਹੱਦੀ ਖੇਤਰ ਵਿੱਚ ਬੈਠਕ ਕਰ ਕੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੱਤੀ ਗਈ ਕਿ ਕਿਸੇ ਵੀ ਪ੍ਰਕਾਰ ਦੀ ਗਤੀਵਿਧੀ ਜੇਕਰ ਸਰਹੱਦੀ ਖੇਤਰ ਦੇ ਵਿੱਚ ਦਿਖਾਈ ਦਿੰਦੀ ਹੈ ਜਾਂ ਕੋਈ ਅਗਿਆਤ ਵਿਅਕਤੀ ਦਿਖਾਈ ਦਿੰਦਾ ਹੈ ਜਾਂ ਕੋਈ ਅਗਿਆਤ ਵਸਤੂ ਦਿਖਾਈ ਦਿੰਦੀ ਹੈ ਤਾਂ ਤੁਰੰਤ ਲੋਕਲ ਐੱਸ.ਐੱਚ.ਓ. ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਪੰਜਾਬ ਪੁਲਸ ਵੱਲੋਂ ਮੌਕੇ ਤੇ ਕਾਰਵਾਈ ਕਰ ਸਕੇ।
ਇਸ ਮੌਕੇ 'ਤੇ ਐੱਸ.ਐੱਸ.ਪੀ. ਪਠਾਨਕੋਟ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਜੰਮੂ ਕਸ਼ਮੀਰ ਦੇ ਵਿੱਚ ਹਾਈ ਅਲਰਟ ਹੋਣ ਦੇ ਚਲਦੇ ਨਜਦੀਕੀ ਜ਼ਿਲ੍ਹਾ ਹੋਣ ਕਰ ਕੇ ਪਠਾਨਕੋਟ ਪੁਲਸ ਵੱਲੋਂ ਵੀ ਪੂਰੀ ਤਰ੍ਹਾਂ ਨਾਲ ਸਖ਼ਤੀ ਵਰਤੀ ਜਾ ਰਹੀ ਹੈ ਅਤੇ ਸਰਹੱਦੀ ਖੇਤਰ ਦੇ ਵਿੱਚ ਪੂਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪੰਜਾਬ ਪੁਲਸ ਅਤੇ ਬੀ.ਐੱਸ.ਐੱਫ. ਦੇ ਕਰਮਚਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ- ਕੇਂਦਰੀ ਰਾਜ ਮੰਤਰਾਲੇ ਦੇ ਨਾਲ-ਨਾਲ ਰਵਨੀਤ ਬਿੱਟੂ ਨੂੰ ਮਿਲ ਸਕਦੀ ਹੈ ਪੰਜਾਬ ਭਾਾਜਪਾ ਦੀ ਕਮਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰੋਜ਼ੀ-ਰੋਟੀ ਕਮਾਉਣ ਲਈ ਸਾਊਦੀ ਅਰਬ ਗਿਆ ਵਿਅਕਤੀ ਕਸੂਤਾ ਫਸਿਆ, ਸਜ਼ਾ ਕੱਟਣ ਦੇ ਬਾਵਜੂਦ ਨਹੀਂ ਕੀਤਾ ਰਿਹਾਅ
NEXT STORY