ਤਰਨਤਾਰਨ (ਰਮਨ)- ਗ੍ਰਹਿ ਵਿਭਾਗ ਵਲੋਂ ਪੰਜਾਬ ਭਰ ’ਚ ਮੌਜੂਦ ਪੁਲਸ ਅਧਿਕਾਰੀਆਂ ਦੇ ਤਬਾਦਲੇ ਸਬੰਧੀ ਜਾਰੀ ਕੀਤੀ ਗਈ ਸੂਚੀ ਤਹਿਤ ਜਿੱਥੇ ਜ਼ਿਲ੍ਹੇ ਦੇ ਮੌਜੂਦਾ ਐੱਸ.ਐੱਸ.ਪੀ ਰਣਜੀਤ ਸਿੰਘ ਢਿੱਲੋਂ ਨੂੰ ਡੀ.ਆਈ.ਜੀ ਫ਼ਿਰੋਜ਼ਪੁਰ ਨਿਯੁਕਤ ਕਰ ਦਿੱਤਾ ਗਿਆ ਹੈ ਉੱਥੇ ਏ.ਜੀ.ਟੀ.ਐੱਫ ’ਚ ਬਤੌਰ ਏ.ਆਈ.ਜੀ ਤਾਇਨਾਤ ਗੁਰਮੀਤ ਸਿੰਘ ਚੌਹਾਨ (ਆਈ.ਪੀ.ਐੱਸ) ਨੂੰ ਐੱਸ.ਐੱਸ.ਪੀ ਤਰਨਤਾਰਨ ਨਿਯੁਕਤ ਕੀਤਾ ਗਿਆ ਹੈ, ਜੋ ਜਲਦ ਹੀ ਆਪਣੇ ਅਹੁਦੇ ਸੰਭਾਲਣ ਜਾ ਰਹੇ ਹਨ।
ਇਹ ਵੀ ਪੜ੍ਹੋ- ਮਿਡ-ਡੇ-ਮੀਲ ਵਰਕਰ ਯੂਨੀਅਨ ਨੇ ਸਰਕਾਰ ਖਿਲਾਫ਼ ਕੱਢੀ ਭੜਾਸ, ਵਿਧਾਇਕ ਸੋਹਲ ਨੂੰ ਦਿੱਤਾ ਮੰਗ ਪੱਤਰ
ਗ੍ਰਹਿ ਮੰਤਰਾਲੇ ਪੰਜਾਬ ਵਲੋਂ ਜਾਰੀ ਕੀਤੀ ਗਈ ਸੂਚੀ ’ਚ (ਆਈ.ਪੀ.ਐੱਸ) ਰਣਜੀਤ ਸਿੰਘ ਢਿੱਲੋਂ ਜੋ ਤਰਨਤਾਰਨ ਦੇ ਮੌਜੂਦਾ ਐੱਸ.ਐੱਸ.ਪੀ ਹਨ।ਉਨ੍ਹਾਂ ਨੂੰ ਤਰੱਕੀ ਦਿੰਦੇ ਹੋਏ ਫਿਰੋਜ਼ਪੁਰ ਡੀ.ਆਈ.ਜੀ ਨਿਯੁਕਤ ਕਰ ਦਿੱਤਾ ਗਿਆ ਹੈ। ਰਣਜੀਤ ਸਿੰਘ ਢਿੱਲੋਂ ਵਲੋਂ ਜ਼ਿਲੇ ’ਚ ਅਮਨ-ਸ਼ਾਂਤੀ ਲਈ ਕਈ ਕਦਮ ਚੁੱਕੇ ਗਏ, ਜਿਸ ਤਹਿਤ ਵੱਡੀ ਗਿਣਤੀ ਵਿਚ ਗੈਂਗਸਟਰ ਅਤੇ ਨਸ਼ਾ ਸਮੱਗਲਰ ਨੂੰ ਨੱਥ ਪਾਈ ਜਾਣ ਵਿਚ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਗਈ। ਉੱਧਰ ਐਂਟੀ ਗੈਂਗਸਟਰ ਟਾਸਕ ਫੋਰਸ ਵਿਚ ਬਤੌਰ ਏ.ਆਈ.ਜੀ ਤਾਇਨਾਤ 2011 ਬੈਂਚ ਦੇ (ਆਈ.ਪੀ.ਐੱਸ) ਅਧਿਕਾਰੀ ਗੁਰਮੀਤ ਸਿੰਘ ਚੌਹਾਨ ਜੋ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿਚ ਬਤੌਰ ਐੱਸ.ਐੱਸ.ਪੀ ਵਜੋਂ ਸੇਵਾ ਨਿਭਾ ਚੁੱਕੇ ਹਨ, ਉਨ੍ਹਾਂ ਨੂੰ ਹੁਣ ਸਰਹੱਦੀ ਜ਼ਿਲਾ ਤਰਨਤਾਰਨ ਦੀ ਕਮਾਂਡ ਸੰਭਾਲਣ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬੀ ਗਾਇਕ ਗੁਰਦਾਸ ਮਾਨ ਦੀ 'ਸਟਾਰ ਨਾਈਟ' ’ਚ ਹੋਇਆ ਹੰਗਾਮਾ, ਲੋਕਾਂ ਨੇ ਲਗਾਏ ਗੰਭੀਰ ਇਲਜ਼ਾਮ
ਗੁਰਮੀਤ ਸਿੰਘ ਚੌਹਾਨ ਜਲਦ ਹੀ ਤਰਨਤਾਰਨ ਵਿਖੇ ਬਤੌਰ ਐੱਸ.ਐੱਸ.ਪੀ ਦਾ ਅਹੁਦਾ ਸੰਭਾਲਣ ਜਾ ਰਹੇ ਹਨ। ਇਸ ਮੌਕੇ ਐੱਸ.ਪੀ ਵਿਸ਼ਾਲਜੀਤ ਸਿੰਘ, ਡੀ.ਐੱਸ.ਪੀ ਸਿਟੀ ਜਸਪਾਲ ਸਿੰਘ ਢਿੱਲੋਂ, ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ, ਡੀ.ਐੱਸ.ਪੀ ਸ੍ਰੀ ਗੋਇੰਦਵਾਲ ਸਾਹਿਬ ਅਰੁਣ ਸ਼ਰਮਾ, ਡੀ.ਐੱਸ.ਪੀ ਪੱਟੀ ਸਤਨਾਮ ਸਿੰਘ, ਥਾਣਾ ਸਦਰ ਮੁਖੀ ਇੰਸਪੈਕਟਰ ਗੁਰਚਰਨ ਸਿੰਘ, ਥਾਣਾ ਝਬਾਲ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ, ਥਾਣਾ ਸਿਟੀ ਤਰਨਤਾਰਨ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ, ਵੂਮੈਨ ਸੈੱਲ ਇੰਚਾਰਜ ਸਬ ਇੰਸਪੈਕਟਰ ਬਲਜੀਤ ਕੌਰ, ਏ. ਐੱਸ.ਆਈ ਲਖਬੀਰ ਕੌਰ, ਜ਼ਿਲਾ ਟ੍ਰੈਫਿਕ ਇੰਚਾਰਜ ਇੰਸਪੈਕਟਰ ਉਪਕਾਰ ਸਿੰਘ ਆਦਿ ਵਲੋਂ ਰਣਜੀਤ ਸਿੰਘ ਢਿੱਲੋਂ ਨੂੰ ਡੀ.ਆਈ.ਜੀ ਫਿਰੋਜ਼ਪੁਰ ਰੇਂਜ ਨਿਯੁਕਤ ਹੋਣ ਤੇ ਵਧਾਈ ਦਿੱਤੀ।
ਮਿਡ-ਡੇ-ਮੀਲ ਵਰਕਰ ਯੂਨੀਅਨ ਨੇ ਸਰਕਾਰ ਖਿਲਾਫ਼ ਕੱਢੀ ਭੜਾਸ, ਵਿਧਾਇਕ ਸੋਹਲ ਨੂੰ ਦਿੱਤਾ ਮੰਗ ਪੱਤਰ
NEXT STORY