ਅੰਮ੍ਰਿਤਸਰ (ਨੀਰਜ)- ਪੰਜਾਬ ਸਰਕਾਰ ਵੱਲੋਂ ਵਾਲਮੀਕਿ ਤੀਰਥ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ 28 ਅਕਤੂਬਰ ਨੂੰ ਰਾਜ ਪੱਧਰੀ ਸਮਾਗਮ ਮਨਾਇਆ ਜਾ ਰਿਹਾ ਹੈ। ਸਮਾਗਮ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਨਗੇ।
ਇਹ ਵੀ ਪੜ੍ਹੋ- ਬਹਿਬਲ ਗੋਲੀ ਕਾਂਡ ਮਾਮਲੇ 'ਚ ਪੀੜਤ ਨੇ ਕੁੰਵਰ ਵਿਜੈ ਪ੍ਰਤਾਪ 'ਤੇ ਲਾਏ ਵੱਡੇ ਇਲਜ਼ਾਮ
ਇਸ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਇਸ ਸਮਾਗਮ ਨੂੰ ਸਫ਼ਤਲਾਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀਆਂ ਦੇ ਝਗੜੇ ਦੌਰਾਨ ਸਕੂਲ ਦੇ ਬਾਹਰ ਹੋਈ ਫਾਇਰਿੰਗ
ਮੀਟਿੰਗ ਵਿਚ ਵਧੀਕ ਡਿਪਟੀ ਕਮਰਲ ਹਰਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਮਨਦੀਪ ਕੌਰ, ਐੱਸ. ਡੀ. ਐੱਮ. ਅੰਮ੍ਰਿਤਸਰ-2 ਨਿਕਾਸ ਕੁਮਾਰ, ਮਨਕੰਵਲ ਚਾਹਲ ਅੰਮ੍ਰਿਤਸਰ-1, ਐੱਸ. ਡੀ. ਐੱਮ. ਮਜੀਠਾ ਹਰਨੂਰ ਕੌਰ ਢਿਲੋਂ, ਐੱਸ. ਡੀ. ਐੱਮ. ਅਜਨਾਲਾਅਰਵਿੰਦਰ ਪਾਲ ਸਿੰਘ, ਰੀਜ਼ਨਲ ਟਰਾਂਸਪੋਰਟ ਸਕੱਤਰ ਅਰਸ਼ਪ੍ਰੀਤ ਸਿੰਘ, ਜਾਇੰਟ ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਵਰੁਣ ਕੁਮਾਰ, ਐਕਸੀਐਨ ਦਿਆਲ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ ਸਾਂਝੀ ਅਰਦਾਸ, ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦ ਪਾਰ: ਅਣਪਛਾਤੇ ਬੰਦੂਕਧਾਰੀਆਂ ਨੇ ਪੋਲੀਓ ਟੀਮ ਦੇ 4 ਮੈਂਬਰਾਂ ਨੂੰ ਕੀਤਾ ਅਗਵਾ
NEXT STORY