ਅੰਮ੍ਰਿਤਸਰ- ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ 'ਸ਼ੁਕਰਾਨਾ ਯਾਤਰਾ' ਦੌਰਾਨ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਤਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪਹੁੰਚੇ। ਹਾਲਾਂਕਿ, ਸੁਰੱਖਿਆ ਕਰਮਚਾਰੀਆਂ ਨੂੰ ਇਸ ਗੱਲ ਦਾ ਪਤਾ ਨਹੀਂ ਸੀ ਕਿ ਉਹ ਅੰਮ੍ਰਿਤਪਾਲ ਸਿੰਘ ਦੀ ਮਾਂ ਹੈ। ਜਿਵੇਂ ਹੀ ਉਹ ਮੁੱਖ ਮੰਤਰੀ ਕੋਲ ਪਹੁੰਚੀ ਤਾਂ ਉਨ੍ਹਾਂ ਨੇ ਕਿਹਾ ਮੈਂ ਅੰਮ੍ਰਿਤਪਾਲ ਸਿੰਘ ਦੀ ਮਾਂ ਹਾਂ, ਤੁਸੀਂ ਵੀ ਇੱਕ ਮਾਂ ਦੇ ਬੇਟੇ ਹੋ। NSA ਖਤਮ ਹੋਣ ਦੇ ਬਾਵਜੂਦ ਮੇਰੇ ਪੁੱਤਰ ਨੂੰ ਪੰਜਾਬ ਵਾਪਸ ਕਿਉਂ ਨਹੀਂ ਲਿਆਂਦਾ ਜਾ ਰਿਹਾ, ਜਿਸ ਦੌਰਾਨ ਨਾਅਰੇਬਾਜ਼ੀ ਵੀ ਕੀਤੀ ਗਈ।
ਇਹ ਵੀ ਪੜ੍ਹੋ- ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ ਚਿੰਤਾਜਨਕ
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ 'ਚ ਰਹਿੰਦਿਆਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਨੇ ਇਹ ਚੋਣ 1.79 ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤੀ, ਜੋ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ ਜਿੱਤ ਦਾ ਸਭ ਤੋਂ ਵੱਡਾ ਫਰਕ ਸੀ। ਪਰਿਵਾਰ ਅਨੁਸਾਰ, ਅੰਮ੍ਰਿਤਪਾਲ ਸਿੰਘ ਪਹਿਲਾਂ ਚੋਣ ਲੜਨ ਲਈ ਰਾਜ਼ੀ ਨਹੀਂ ਸਨ, ਪਰ ਸੰਗਤ ਦੇ ਫੈਸਲੇ ਤੋਂ ਬਾਅਦ ਮਾਤਾ-ਪਿਤਾ ਅਤੇ ਵਕੀਲ ਦੇ ਮਨਾਉਣ 'ਤੇ ਉਨ੍ਹਾਂ ਨੇ ਚੋਣ ਲੜੀ ਸੀ । ਚੋਣ ਮੁਹਿੰਮ ਦੀ ਕਮਾਨ ਉਹਨਾਂ ਦੇ ਪਿਤਾ ਤਰਸੇਮ ਸਿੰਘ ਨੇ ਸੰਭਾਲੀ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਆਬਕਾਰੀ ਵਿਭਾਗ ਦੀ ਕਾਰਵਾਈ, ਹੋਟਲ ’ਚੋਂ ਮਿਲੀਆਂ ਵਿਦੇਸ਼ੀ ਸ਼ਰਾਬ ਦੀਆਂ ਖਾਲੀ ਬੋਤਲਾਂ ਕੀਤੀਆਂ ਨਸ਼ਟ
NEXT STORY