ਅੰਮ੍ਰਿਤਸਰ (ਗੁਰਿੰਦਰ ਸਾਗਰ) : ਪੰਜਾਬ ’ਚ ਵਧ ਰਹੇ ਨਸ਼ੇ ਨੂੰ ਰੋਕਣ ਲਈ ਲਗਾਤਾਰ ਪੰਜਾਬ ਪੁਲਸ ਅਤੇ STF ਪੁਲਸ ਵੱਲੋਂ ਸਖ਼ਤੀ ਕੀਤੀ ਜਾ ਰਹੀ ਹੈ। ਵੱਖ-ਵੱਖ ਥਾਵਾਂ ’ਤੇ ਨਾਕੇਬੰਦੀ ਕਰਕੇ ਪੁਲਸ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਚੈਕਿੰਗ ਕਰ ਰਹੀ ਹੈ। ਅੰਮ੍ਰਿਤਸਰ ’ਚ ਐੱਸ.ਟੀ.ਐੱਫ. ਪੁਲਸ ਦੇ ਅਧਿਕਾਰੀ ਏ.ਆਈ.ਜੀ. ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਪੰਜ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।
ਐੱਸ.ਟੀ.ਐੱਫ. ਰਛਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਜਾਣਕਾਰੀ ਮਿਲੀ ਸੀ ਕਿ ਫ਼ਿਰੋਜ਼ਪੁਰ ਜੇਲ੍ਹ ਵਿੱਚ ਨਸ਼ਾ ਸਪਲਾਈ ਕਰਨ ਵਾਲੇ ਦੋ ਵਿਅਕਤੀ ਤਰਨਤਾਰਨ ਜ਼ਿਲ੍ਹੇ ਵਿਚੋਂ ਨਸ਼ਾ ਲੈ ਕੇ ਆਈ 20 ਕਾਰ ਵਿੱਚ ਸਵਾਰ ਹੋ ਕੇ ਜਾ ਰਹੇ ਹਨ। ਪੁਲਸ ਨੇ ਤਰਨਤਾਰਨ ਵਿੱਚ ਨਾਕੇਬੰਦੀ ਕਰ ਕੇ ਦੋਵਾਂ ਵਿਅਕਤੀਆਂ ਨੂੰ ਰੋਕ ਲਿਆ ਅਤੇ ਉਨ੍ਹਾਂ ਦੀ ਕਾਰ ਦੀ ਚੈਕਿੰਗ ਕੀਤੀ। ਪੁਲਸ ਨੂੰ ਕਾਰ ਦੀ ਸੀਟ ’ਚੋਂ 5 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਹੈਰੋਇਨ ਬਰਾਮਦ ਕਰਕੇ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ ਅਤੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਮਾਮਲਾ ਕਪਿਲ ਸ਼ਰਮਾ ਦੇ ਸ਼ੋਅ ’ਚ ਨਰਸਾਂ ਦਾ ਮਜ਼ਾਕ ਉਡਾਉਣ ਦਾ, ਸਟਾਫ਼ ਨਰਸਾਂ ਨੇ SMO ਨੂੰ ਦਿੱਤਾ ਮੰਗ ਪੱਤਰ
NEXT STORY