ਬਟਾਲਾ (ਸਾਹਿਲ, ਯੋਗੀ, ਅਸ਼ਵਨੀ): ਕਾਦੀਆਂ ਦੇ ਮੇਨ ਬਾਜ਼ਾਰ ਵਿੱਚ ਮੁਹੱਲਾ ਗੁਰੂ ਨਾਨਕਪੁਰਾ ਦੇ ਅੰਦਰ ਅਤੇ ਅਹਿਮਦੀਆ ਮੁਹੱਲਾ ਵਿਖੇ ਇੱਕ ਆਵਾਰਾ ਕੁੱਤੀ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਹੜਕੰਪ ਮਚਾਇਆ ਹੋਇਆ ਸੀ, ਜਿਸ ਦੇ ਚਲਦਿਆਂ ਪੰਜ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਸੁਨਿਆਰੇ ਦੀ ਦੁਕਾਨ ਦੇ ਨੌਕਰ ਨੇ 3 ਕਰੋੜ ਦੇ ਗਹਿਣੇ ਕੀਤੇ ਚੋਰੀ (ਵੀਡੀਓ)
ਇਲਾਕੇ ਦੇ ਉੱਘੇ ਸਮਾਜ ਸੇਵਕ ਗੁਰਮੁਖ ਸਿੰਘ ਭਾਟੀਆ ਅਤੇ ਉਨ੍ਹਾਂ ਦੀ ਟੀਮ ਵੱਲੋਂ ਤੁਰੰਤ ਨਗਰ ਕੌਂਸਲ ਨੂੰ ਸੂਚਿਤ ਕਰਦਿਆਂ ਨਗਰ ਕੌਂਸਲ ਦੀ ਮਦਦ ਨਾਲ ਭਾਰੀ ਮੁਸ਼ੱਕਤ ਦੇ ਬਾਅਦ ਤਿੰਨ ਦਿਨਾਂ ਬਾਅਦ ਕੁੱਤੀ ਨੂੰ ਕਾਬੂ ਕੀਤਾ ਗਿਆ।ਗੱਲਬਾਤ ਦੌਰਾਨ ਸਮਾਜ ਸੇਵਕ ਗੁਰਮੁਖ ਸਿੰਘ ਭਾਟੀਆ ਨੇ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਤੋਂ ਬਾਜ਼ਾਰ ’ਚ ਉਕਤ ਮਹੱਲਿਆਂ ਅੰਦਰ ਇੱਕ ਅਵਾਰਾ ਕੁੱਤੀ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਰਹੀ ਸੀ, ਜਿਸ ਦੇ ਚਲਦਿਆਂ ਪੰਜ ਲੋਕ ਇਸਦੇ ਕੱਟਣ ਕਾਰਨ ਜ਼ਖ਼ਮੀ ਹੋਏ ਹਨ। ਇਸਦੇ ਬਆਦ ਉਨਾਂ ਵੱਲੋਂ ਨਗਰ ਕੌਂਸਲ ਦੀ ਮਦਦ ਲੈ ਕੇ ਤਿੰਨ ਦਿਨਾਂ ਦੀ ਭਾਰੀ ਜਦੋ ਜਹਿਦ ਤਹਿਤ ਇਸ ਕੁੱਤੀ ਨੂੰ ਦੂਰ ਦੁਰਾਡੇ ਨਹਿਰ ਕਿਨਾਰੇ ਛੱਡ ਦਿੱਤਾ ਗਿਆ ਹੈ। ਉਨ੍ਹਾਂ ਨਗਰ ਕੌਂਸਲ ਸਮੇਤ ਸਮੁੱਚੀ ਟੀਮ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ, ਜਾਂਚ 'ਚ ਜੁਟੀ ਪੁਲਸ (ਵੀਡੀਓ)
ਇਸ ਮੌਕੇ ਨਗਰ ਕੌਂਸਲ ਕਾਦੀਆਂ ਦੇ ਸੈਨੇਟਰੀ ਇੰਚਾਰਜ ਕਮਲਪ੍ਰੀਤ ਸਿੰਘ ਰਾਜਾ ਨੇ ਦੱਸਿਆ ਕਿ ਇਹ ਕੁੱਤੀ ਅਵਾਰਾ ਸੀ ਅਤੇ ਇਸ ਦੇ ਛੋਟੇ-ਛੋਟੇ ਕਰੀਬ ਪੰਜ ਬੱਚੇ ਸਨ ਅਤੇ ਆਪਣੇ ਬੱਚਿਆਂ ਨੂੰ ਬਚਾਉਣ ਦੀ ਖਾਤਰ ਇਹ ਲੋਕਾਂ ਦੇ ਉੱਪਰ ਹਮਲਾ ਕਰਦੀ ਸੀ। ਕਿ ਲੋਕ ਕਿਤੇ ਉਸਦੇ ਬੱਚਿਆਂ ਨੂੰ ਨੁਕਸਾਨ ਨਾ ਪਹੁੰਚਾਉਣ।
ਇਹ ਵੀ ਪੜ੍ਹੋ- ਇਨਸਾਨੀਅਤ ਸ਼ਰਮਸਾਰ: ਪਸ਼ੂਆਂ ਨਾਲ ਹਵਸ ਮਿਟਾਉਂਦਾ ਰਿਹਾ ਦਰਿੰਦਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ 'ਚ ਵੱਡੀ ਵਾਰਦਾਤ, ਸੁਨਿਆਰੇ ਦੀ ਦੁਕਾਨ ਦੇ ਨੌਕਰ ਨੇ 3 ਕਰੋੜ ਦੇ ਗਹਿਣੇ ਕੀਤੇ ਚੋਰੀ (ਵੀਡੀਓ)
NEXT STORY