ਕਾਦੀਆਂ (ਜ਼ੀਸ਼ਾਨ)–ਸ਼ਹਿਰ ਵਿਚ ਆਵਾਰਾ ਕੁੱਤਿਆਂ ਦੀ ਦਹਿਸ਼ਤ ਵੱਧਦੀ ਜਾ ਰਹੀ ਹੈ। ਤਾਜ਼ਾ ਘਟਨਾ ਵਿਚ ਤੇਜਪਾਲ ਪਰਾਸ਼ਰ, ਹੈਪੀ ਖੋਸਲਾ ਅਤੇ ਤਨਮਏ ਨੂੰ ਆਵਾਰਾ ਕੁੱਤਿਆਂ ਨੇ ਵੱਢ ਲਿਆ, ਜਿਨ੍ਹਾਂ ਦਾ ਇਲਾਜ ਸਥਾਨਕ ਹਸਪਤਾਲ ਵਿਚ ਚੱਲ ਰਿਹਾ ਹੈ। ਇਸ ਘਟਨਾ ਤੋਂ ਬਾਅਦ ਲੋਕਾਂ ’ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ- ਪੰਜਾਬ: ਰੇਲਵੇ ਟਰੈਕ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਫੈਲੀ ਦਹਿਸ਼ਤ
ਸਥਾਨਕ ਲੋਕਾਂ ਅਤੇ ਸਮਾਜ ਸੇਵਕਾਂ ਦਾ ਦੋਸ਼ ਹੈ ਕਿ ਨਗਰ ਕੌਂਸਲ ਵੱਲੋਂ ਆਵਾਰਾ ਕੁੱਤਿਆਂ ਨੂੰ ਕਾਬੂ ਕਰਨ ਲਈ ਕੋਈ ਢੰਗ ਦੀ ਯੋਜਨਾ ਨਹੀਂ ਬਣਾਈ ਗਈ। ਸਮਾਜ ਸੇਵਿਕਾ ਮੁਸਕਾਨ ਅਤੇ ਸਮਾਜ ਸੇਵਕ ਜੰਗੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਸਮੱਸਿਆ ਨਾਲ ਨਜਿੱਠਣ ਲਈ ਤੁਰੰਤ ਨੀਤੀ ਬਣਾਉਣੀ ਚਾਹੀਦੀ ਹੈ, ਕਿਉਂਕਿ ਕਈ ਥਾਵਾਂ ’ਤੇ ਇਸ ਕਾਰਨ ਲੋਕ ਜ਼ਖ਼ਮੀ ਹੋ ਰਹੇ ਹਨ।
ਇਹ ਵੀ ਪੜ੍ਹੋ- ਕੰਬਿਆ ਪੰਜਾਬ ਦਾ ਇਹ ਇਲਾਕਾ, ਚੱਲੀਆਂ ਤਾੜ-ਤਾੜ ਗੋਲੀਆਂ
ਲੋਕਾਂ ਦਾ ਕਹਿਣਾ ਹੈ ਕਿ ਜੇ ਨਗਰ ਕੌਂਸਲ ਨਿਯਮਾਂ ਅਨੁਸਾਰ ਨਸਬੰਦੀ ਅਤੇ ਟੀਕਾਕਰਨ ਮੁਹਿੰਮ ਢੰਗ ਨਾਲ ਚਲਾਏ, ਤਾਂ ਇਸ ਸਮੱਸਿਆ ’ਤੇ ਕਾਬੂ ਪਾਇਆ ਜਾ ਸਕਦਾ ਹੈ। ਸ਼ਹਿਰ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਤੁਰੰਤ ਕਾਰਵਾਈ ਕਰ ਕੇ ਲੋਕਾਂ ਨੂੰ ਆਵਾਰਾ ਕੁੱਤਿਆਂ ਦੇ ਖ਼ਤਰੇ ਤੋਂ ਬਚਾਇਆ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵਾਰਦਾਤ, ਘਰ ਦੇ ਬਾਹਰ ਕਿਸਾਨ ਨੂੰ ਗੋਲੀਆਂ ਨਾਲ ਭੁੰਨਿਆ, ਤਸਵੀਰਾਂ cctv 'ਚ ਕੈਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਹਰਚੋਵਾਲ ਸਿਵਲ ਹਸਪਤਾਲ ‘ਚ ਡਾਕਟਰ ਨਾਲ ਮਾਰਕੁੱਟ ਬਾਅਦ OPD ਸੇਵਾਵਾਂ ਬੰਦ, ਮਰੀਜ਼ ਪਰੇਸ਼ਾਨ
NEXT STORY