ਕਲਾਨੌਰ (ਮਨਮੋਹਨ)-ਪੁਲਸ ਥਾਣਾ ਕਲਾਨੌਰ ਵਿਖੇ ਇਕ 8 ਸਾਲਾ ਬੱਚੀ ਨਾਲ ਗਲਤ ਹਰਕਤ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਤਹਿਤ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ। ਪੁਲਸ ਥਾਣਾ ਕਲਾਨੌਰ ’ਚ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਇਕ ਪਿੰਡ ਦੇ ਔਰਤ ਨੇ ਦੱਸਿਆ ਕਿ ਉਨ੍ਹਾਂ ਦੀ ਅੱਠ ਸਾਲਾ ਬੇਟੀ ਸ਼ਾਮ ਦੇ ਸਮੇਂ ਪਿੰਡ ’ਚ ਹੀ ਕਰਿਆਨਾ ਦੀ ਦੁਕਾਨ ਤੋਂ ਚਾਕਲੇਟ ਲੈਣ ਗਈ ਸੀ ਅਤੇ ਘਰ ਵਾਪਸੀ ਸਮੇਂ ਬਹੁਤ ਡਰੀ ਹੋਈ। ਉਸ ਵੱਲੋਂ ਪੁੱਛਣ ’ਤੇ ਬੱਚੀ ਨੇ ਦੱਸਿਆ ਕਿ ਜਦੋਂ ਉਹ ਚਾਕਲੇਟ ਲੈ ਕੇ ਘਰ ਵਾਪਸ ਆ ਰਹੀ ਸੀ ਤਾਂ ਰਸਤੇ ’ਚ ਉਨ੍ਹਾਂ ਦੀ ਗਲੀ ਦਾ ਰਹਿਣ ਵਾਲਾ ਗੁਰਦੀਪ ਸਿੰਘ ਨੇ ਉਸਦੇ ਮੂੰਹ ’ਤੇ ਹੱਥ ਰੱਖ ਕੇ ਚੁੱਕ ਕੇ ਥੋੜੀ ਦੂਰ ਝਾੜੀਆਂ ’ਚ ਲੈ ਗਿਆ ਸੀ ਅਤੇ ਜਿਥੇ ਉਸਨੇ ਉਸਦੀ ਮਰਜ਼ੀ ਦੇ ਬਿਨਾਂ ਉਸ ਨਾਲ ਗਲਤ ਕੰਮ ਕਰਨ ਦੀ ਕੋਸ਼ਿਸ਼ ਕੀਤੀ, ਜੋ ਉਹ ਉਥੋਂ ਡਰ ਕੇ ਭੱਜ ਗਈ। ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਹਰਕਤ ਕਰਨ ਵਾਲੇ ਦੋਸ਼ੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਨਰਸਰੀ ਜਮਾਤ ਦੀ ਵਿਦਿਆਰਥਣ ਨਾਲ ਰਿਸ਼ਤੇਦਾਰ ਨੇ ਕੀਤੀਆਂ ਅਸ਼ਲੀਲ ਹਰਕਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਭਾਰੀ ਬਾਰਿਸ਼ ਨਾਲ ਹਰ ਪਾਸੇ ਤਬਾਹੀ! ਪਠਾਨਕੋਟ-ਜਲੰਧਰ ਰੇਲਵੇ ਰੂਟ ਬੰਦ, ਇਸ ਇਲਾਕੇ ਦਾ ਧੁੱਸੀ ਬੰਨ੍ਹ ਟੁੱਟਿਆ
NEXT STORY