ਅੰਮ੍ਰਿਤਸਰ/ਜੰਡਿਆਲਾ ਗੁਰੂ, (ਛੀਨਾ, ਸ਼ਰਮਾ, ਸੁਰਿੰਦਰ)- ਖੇਤੀਬਾੜੀ ਵਿਰੋਧੀ ਕਾਲੇ ਕਾਨੂੰਨਾ ਵਾਂਗ ਮਨਰੇਗਾ ਵਿਰੋਧੀ ਕਾਨੂੰਨ ਵਾਪਸ ਲੈਣ ਤੱਕ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ। ਇਹ ਵਿਚਾਰ ਪੰਜਾਬ ਕਾਂਗਰਸ ਦੇ ਇੰਚਾਰਜ ਤੇ ਛਤੀਸ਼ਗੜ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਅੱਜ ਕਾਂਗਰਸ ਕਮੇਟੀ ਜਿਲਾ ਦਿਹਾਤੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਦਾਣਾ ਮੰਡੀ ਵਿਖੇ ਹੋਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ।
ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਗਰੀਬ ਤੇ ਮਜਦੂਰ ਵਰਗ ਦੀ ਭਲਾਈ ਵਾਸਤੇ ਦੇਸ਼ ’ਚ ਮਨਰੇਗਾ ਸਕੀਮ ਸ਼ੁਰੂ ਕੀਤੀ ਸੀ ਜਿਸ ਨੂੰ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸਾਜਿਸ਼ ਤਹਿਤ ਖਤਮ ਕਰਨਾ ਚਾਹੁੰਦੀਆਂ ਹਨ।
ਇਸ ਰੈਲੀ ’ਚ ਰਿਕਾਰਡਤੋੜ ਇਕੱਠ ਦੇਖ ਬਾਗੋਬਾਗ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਿਲਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਕੇਂਦਰ ’ਚ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਦੇ ਬੇਹੱਦ ਕਰੀਬੀ ਸਾਥੀ ਹਨ ਇਸੇ ਲਈ ਹੀ ਉਹ ਛੋਟੀ ਉਮਰੇ ਹੀ ਲੋਕ ਸਭਾ ਹਲਕਾ ਫਰੀਦਕੋਟ ਤੋਂ ਚੋਣ ਲੜਨ ਸਮੇਤ ਕਾਂਗਰਸ ਪਾਰਟੀ ਦੇ ਉਚ ਅਹੁੱਦਿਆਂ ’ਤੇ ਪਹੁੰਚ ਚੁੱਕੇ ਹਨ। ਰਾਜਾ ਵੜਿੰਗ ਨੇ ਸਟੇਜ ’ਤੇ ਕਾਂਗਰਸ ਦੀ ਸੀਨੀਅਰ ਲੀਡਰਸ਼ਿੱਪ ਦੀ ਮੋਜੂਦਗੀ ’ਚ ਆਖਿਆ ਕਿ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਬੇਹੱਦ ਪੜੇਲਿਖੇ ਤੇ ਸੂਝਵਾਨ ਲੀਡਰ ਹਨ ਜਿਨ੍ਹਾਂ ’ਚ ਪੰਜਾਬ ਦੀ ਅਗਵਾਈ ਕਰਨ ਦੀ ਪੂਰੀ ਕਾਬਲੀਅਤ ਹੈ ਤੇ ਇਹ ਵੀ ਕੋਈ ਪਤਾ ਨਹੀਂ ਪ੍ਰਮਾਤਮਾ ਕਦੋਂ ਉਨ੍ਹਾਂ ਨੂੰ ਕਲਗੀ ਲਗਾ ਦੇਣ। ਰਾਜਾ ਵੜਿੰਗ ਦੇ ਮੂੰਹੋਂ ਉਕਤ ਗੱਲ ਸੁਣਦਿਆਂ ਹੀ ਸਾਰਾ ਪੰਡਾਲ ਖੁਸ਼ੀ ’ਚ ਜੈਕਾਰਿਆਂ ਦੀ ਆਵਾਜ਼ ਨਾਲ ਗੂੰਜ ਉਠਿਆ।
ਅਖੀਰ ’ਚ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਰੈਲੀ ’ਚ ਪਹੁੰਚਣ ਵਾਲੇ ਕਾਂਗਰਸੀ ਆਗੂਆਂ, ਵਰਕਰਾਂ ਤੇ ਹਲਕਾ ਜੰਡਿਆਲਾ ਗੁਰੂ ਦੇ ਨਿਵਾਸੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਦਿਆਂ ਹੀ ਜੰਡਿਆਲਾ ਗੁਰੂ ’ਚ ਨਸ਼ਿਆਂ ਤੇ ਜ਼ੁਰਮ ਦਾ ਖਾਤਮਾ ਕਰਕੇ ਲੋਕਾਂ ਨੂੰ ਰਾਹਤ ਦਿਤੀ ਜਾਵੇਗੀ। ਇਸ ਮੋਕੇ ’ਤੇ ਭਗਵੰਤਪਾਲ ਸਿੰਘ ਸੱਚਰ ਨੇ ਸਟੇਜ ਸੈਕਟਰੀ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਸਮੇਂ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਗੁਰਜੀਤ ਸਿੰਘ ਔਜਲਾ (ਦੋਵੇਂ) ਮੈਂਬਰ ਪਾਰਲੀਮੈਂਟ, ਸਾਬਕਾ ਸਪੀਕਰ ਰਾਣਾ ਕੇ.ਪੀ.ਸਿੰਘ, ਵਿਜੈ ਇੰਦਰ ਸਿੰਗਲਾ, ਸੁਖਪਾਲ ਸਿੰਘ ਖਹਿਰਾ, ਜਸਬੀਰ ਸਿੰਘ ਡਿੰਪਾਂ, ਸੂਰਜ ਠਾਕੁਰ, ਅਰਵਿੰਦਰ ਡਾਲਵੀ, ਕੈਪਟਨ ਸੰਦੀਪ ਸੰਧੂ, ਪ੍ਰਗਟ ਸਿੰਘ, ਅਨਿਲ ਜੋਸ਼ੀ, ਸੁਨੀਲ ਦੱਤੀ, ਹਰਪ੍ਰਤਾਪ ਸਿੰਘ ਅਜਨਾਲਾ, ਹਰਮਿੰਦਰ ਸਿੰਘ ਗਿੱਲ, ਜੁਗਲ ਕਿਸ਼ੋਰ ਸ਼ਰਮਾ, ਸੰਤੋਂਖ ਸਿੰਘ ਭਲਾਈਪੁਰ, ਭਗਵੰਤਪਾਲ ਸਿੰਘ ਸੱਚਰ, ਪ੍ਰਧਾਨ ਸੋਰਵ ਮੈਦਾਨ ਮਿੱਠੂ ਤੇ ਹੋਰ ਵੀ ਬਹੁਤ ਸਾਰੀਆਂ ਸ਼ਖਸੀਅਤਾਂ ਹਾਜ਼ਰ ਸਨ।
ਨਸ਼ੀਲੇ ਕੈਪਸੂਲ ਤੇ ਗੋਲੀਆਂ ਬਰਾਮਦ, ਔਰਤ ਸਣੇ 2 ਕਾਬੂ, ਇਕ ਨਾਮਜ਼ਦ
NEXT STORY