ਅੰਮ੍ਰਿਤਸਰ- ਅੰਮ੍ਰਿਤਸਰ 'ਚ ਇਕ 13 ਸਾਲਾ ਸਕੂਲ ਵਿਦਿਆਰਥੀ ਵੱਲੋਂ ਜ਼ਹਿਰੀਲੀ ਚੀਜ਼ ਖਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਨਿੱਜੀ ਸਕੂਲ 'ਚ ਅਨੁਰਾਗ ਨਾਂ ਦੇ ਵਿਦਿਆਰਥੀ ਦੀ ਸਿਹਤ ਖ਼ਰਾਬ ਹੋ ਗਈ ਅਤੇ ਮੌਕੇ 'ਤੇ ਵਿਦਿਆਰਥੀ ਦੇ ਪਰਿਵਾਰ ਨੂੰ ਫੋਨ ਕਰ ਕੇ ਬੁਲਾਇਆ ਗਿਆ। ਜਿਸ ਦੌਰਾਨ ਅਨੁਰਾਗ ਦੇ ਪਿਤਾ ਤੁਰੰਤ ਆਪਣੇ ਬੱਚੇ ਨੂੰ ਹਸਪਤਾਲ ਲੈ ਗਏ। ਵਿਦਿਆਰਥੀ ਦੇ ਪਿਤਾ ਨੇ ਕਿਹਾ ਕਿ ਸਾਡੇ ਪੁੱਤਰ ਨੇ ਸਕੂਲ ਤੋਂ ਕੋਈ ਜ਼ਹਿਰੀਲੀ ਚੀਜ਼ ਖਾਧੀ ਹੈ,ਜਿਸ ਕਾਰਨ ਉਸ ਦੀ ਹਾਲਤ ਕਾਫ਼ੀ ਗੰਭੀਰ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਪੁੱਤਰ ਲਈ ਇਨਸਾਫ਼ ਮੰਗਣ ਲਈ ਸਕੂਲ ਪਹੁੰਚੇ ਹਾਂ। ਸਵੇਰੇ ਸਾਡਾ ਬੱਚਾ ਖੁਸ਼ੀ-ਖੁਸ਼ੀ ਸਕੂਲ ਗਿਆ ਸੀ ਪਰ ਉਸ ਦੀ ਹਾਲਤ ਸਕੂਲ ਤੋਂ ਕੋਈ ਜ਼ਹਿਰੀਲੀ ਚੀਜ਼ ਖਾਣ ਕਾਰਨ ਖ਼ਰਾਬ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 2019 ਦੇ ਮੁਕਾਬਲੇ 2022 'ਚ ਸੈਲਾਨੀਆਂ ਦੀ ਆਮਦ ਘਟੀ, ਅੰਕੜਿਆਂ 'ਚ ਜਾਣੋ ਪੂਰਾ ਵੇਰਵਾ
ਉਨ੍ਹਾਂ ਕਿਹਾ ਕਿ ਸਾਨੂੰ ਸਕੂਲ ਤੋਂ ਫੋਨ ਆਇਆ ਸੀ ਕਿ ਤੁਹਾਡੇ ਬੱਚੇ ਦੀ ਸਿਹਤ ਖ਼ਰਾਬ ਹੈ, ਜਿਸ ਤੋਂ ਬਾਅਦ ਮੈਂ ਉਸ ਨੂੰ ਮੋਟਰਸਾਈਕਲ 'ਤੇ ਬੇਹੋਸ਼ੀ ਦੀ ਹਾਲਤ 'ਚ ਹਸਪਤਾਲ ਲੈ ਗਿਆ । ਇਸ ਸਮੇਂ ਮੇਰਾ ਬੱਚਾ ਖ਼ਤਰੇ ਦੀ ਹਾਲਤ 'ਚ ਹੈ। ਉਨ੍ਹਾਂ ਕਿਹਾ ਕਿ ਇਸ ਹਾਲਤ 'ਚ ਸਕੂਲ ਦਾ ਵੀ ਕੋਈ ਅਧਿਆਪਕ ਸਾਡੇ ਨਾਲ ਹਸਪਤਾਲ ਨਹੀਂ ਪਹੁੰਚਿਆ। ਪਰਿਵਾਰ ਵੱਲੋਂ ਪੁਲਸ ਨੂੰ ਇਸ ਘਟਨਾ ਬਾਰੇ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਬੱਚੇ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। ਅਨੁਰਾਗ ਦੇ ਪਿਤਾ ਨੇ ਕਿਹਾ ਕਿ ਸਾਡੇ ਬੱਚੇ ਨੂੰ ਜ਼ਹਿਰੀਲੀ ਚੀਜ਼ ਦਿੱਤੀ ਗਈ ਹੈ। ਇਸ ਬਾਰੇ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਬੱਚਾ ਗੰਭੀਰ ਹਾਲਤ 'ਚ ਹਸਪਤਾਲ ਦਾਖ਼ਲ ਹੈ, ਇਸ ਲਈ ਸਕੂਲ 'ਤੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ’ਚ ਕਿਸੇ ਹੋਰ ਬੱਚੇ ਨਾਲ ਅਜਿਹੀ ਘਟਨਾ ਨਾ ਹੋਵੇ।
ਇਹ ਵੀ ਪੜ੍ਹੋ- 'ਟਾਈਮ 100' ਦੀ ਸੂਚੀ 'ਚ ਪਹਿਲੇ ਸਥਾਨ 'ਤੇ ਆਏ ਕਿੰਗ ਖ਼ਾਨ, ਮਾਰਕ ਜ਼ੁਕਰਬਰਗ ਸਣੇ ਇਨ੍ਹਾਂ ਦਿੱਗਜਾਂ ਨੂੰ ਪਛਾੜਿਆ
ਕੀ ਕਹਿਣਾ ਹੈ ਸਕੂਲ ਦੀ ਪ੍ਰਿੰਸੀਪਲ ਦਾ
ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਨੇ ਕਿਹਾ ਕਿ ਜਦੋਂ ਸਾਨੂੰ ਪਤਾ ਲੱਗਾ ਸੀ ਕਿ ਬੱਚੇ ਦੀ ਹਾਲਤ ਖ਼ਰਾਬ ਹੈ ਤਾਂ ਅਸੀਂ ਮੌਕੇ 'ਤੇ ਜਾ ਕੇ ਵਿਦਿਆਰਥੀ ਦਾ ਹਾਲ ਜਾਣਿਆ ਅਤੇ ਉਸ ਨੂੰ ਪੁੱਛਿਆ ਕਿ ਉਹ ਘਰੋਂ ਕੁਝ ਖਾ ਕੇ ਆਇਆ ਹੈ ਤਾਂ ਬੱਚੇ ਨੇ ਕਿਹਾ ਮੈਂ ਰਾਤ ਦਾ ਕੁਝ ਨਹੀਂ ਖਾਧਾ। ਇਸ ਦੌਰਾਨ ਅਸੀਂ ਬੱਚੇ ਦੇ ਘਰਦਿਆਂ ਨੂੰ ਫੋਨ ਕੀਤਾ ਤਾਂ ਉਸ ਦੇ ਪਰਿਵਾਰ ਵਾਲੇ ਬੱਚੇ ਨੂੰ ਨਾਲ ਲੈ ਗਏ, ਜਿਸ ਤੋਂ ਬਾਅਦ ਇਸ ਚੀਜ਼ ਦੀ ਚਰਚਾ ਹੋਈ ਕਿ ਵਿਦਿਆਰਥੀ ਅਨੁਰਾਗ ਨੇ ਸਲਫ਼ਾਸ ਖਾਧੀ ਹੈ, ਜਿਸ ਕਾਰਨ ਉਸ ਦੀ ਹਾਲਤ ਗੰਭੀਰ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਮੁੜ ਪੈਰ ਪਸਾਰਨ ਲੱਗਾ ਕੋਰੋਨਾ, ਸੰਭਾਵਿਤ ਖ਼ਤਰੇ ਨੂੰ ਵੇਖਦਿਆਂ ਪ੍ਰਸ਼ਾਸਨ ਵੱਲੋਂ ਹਿਦਾਇਤਾਂ ਜਾਰੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਪੁਲਸ ਨੇ ਸਵਾ ਕਰੋੜ ਰੁਪਏ ਦੀ ਹੈਰੋਇਨ ਸਮੇਤ ਦੋ ਮੁਲਜ਼ਮ ਕੀਤੇ ਕਾਬੂ
NEXT STORY