ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ/ਘੁਮਾਣ (ਬੇਰੀ, ਗੋਰਾਇਆ): ਕਸਬਾ ਘੁਮਾਣ ਦੇ ਗੋਲ ਹੱਟੀ ਚੌਕ ਵਿਖੇ ਸਕੂਲ ’ਚ ਪੜ੍ਹਦੇ ਇਕ ਵਿਦਿਆਰਥੀ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ- ਪੰਜਾਬ: ਭਰੇ ਬਾਜ਼ਾਰ 'ਚ ਚੱਲੀਆਂ ਠਾਹ-ਠਾਹ ਗੋਲੀਆਂ, ਦੁਕਾਨਦਾਰਾਂ ਨੇ ਤੁਰੰਤ ਬੰਦ ਕਰ'ਤੀਆਂ ਦੁਕਾਨਾਂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਪਾਲ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਘੁਮਾਣ ਨੇ ਦੱਸਿਆ ਕਿ ਉਸ ਦੇ ਵੱਡੇ ਭਰਾ ਦਾ ਬੇਟਾ ਜਸ਼ਨਪ੍ਰੀਤ ਸਿੰਘ (17) ਪੁੱਤਰ ਰਾਜਵਿੰਦਰ ਸਿੰਘ, ਜੋ ਕਿ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਆਪਣੇ ਸਕੂਲ ‘ਬਾਬਾ ਨਾਮਦੇਵ ਕਾਨਵੇਂਟ ਸਕੂਲ ਘੁਮਾਣ’ ਜਾ ਰਿਹਾ ਸੀ। ਰਸਤੇ ’ਚ ਸਕੂਲ ਦੇ ਨਜ਼ਦੀਕ ਗੋਲ ਹੱਟੀ ਚੌਕ ਦੇ ਬਿਲਕੁਲ ਸਾਹਮਣੇ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਜਸ਼ਨਪ੍ਰੀਤ ਸਿੰਘ ’ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ।
ਇਹ ਵੀ ਪੜ੍ਹੋ-ਪੰਜਾਬ ਦੇ ਨੈਸ਼ਨਲ ਹਾਈਵੇਅ ’ਤੇ ਵੱਡਾ ਹਾਦਸਾ, 4 ਲੋਕਾਂ ਦੀ ਮੌਤ, ਸੜਕ 'ਤੇ ਵਿਛੀਆਂ ਲਾਸ਼ਾਂ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਜਸ਼ਨਪ੍ਰੀਤ ਨੂੰ ਤੁਰੰਤ ਇਲਾਜ ਲਈ ਕਮਿਊਨਿਟੀ ਹੈਲਥ ਸੈਂਟਰ ਘੁਮਾਣ ’ਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ। ਪੀੜਤ ਪਰਿਵਾਰ ਵੱਲੋਂ ਇਸ ਘਟਨਾ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਕੱਢ ਦਿਓ ਪਿੰਡੋਂ ਬਾਹਰ, ਪਿੰਡ 'ਚ ਹੀ ਵਿਆਹ ਕਰਵਾਉਣ ਵਾਲੇ ਮੁੰਡਾ-ਕੁੜੀ ਖਿਲਾਫ ਪੰਚਾਇਤ ਨੇ ਪਾਇਆ ਮਤਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਵਿਆਹ ਪ੍ਰੋਗਰਾਮ ’ਚ ਹਵਾਈ ਫਾਈਰਿੰਗ ਕਰਨ ਵਾਲਾ ਗ੍ਰਿਫ਼ਤਾਰ
NEXT STORY