ਅੰਮ੍ਰਿਤਸਰ (ਸਰਬਜੀਤ) - ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਮਕਸਦ ਨਾਲ ਇਕ ਵਿਸ਼ੇਸ਼ ਵਿਦਿਅਕ ਦੌਰਾ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਦੌਰਾ ਵਿਭਾਗ ਮੁਖੀ ਪ੍ਰੋ. ਅਮਨਦੀਪ ਕੌਰ ਦੀ ਅਗਵਾਈ ਹੇਠ ‘ਕੋਚਰ ਇਨਫੋਟੈਕ’ (ਮਾਨਾਂਵਾਲਾ) ਵਿਖੇ ਲਿਜਾਇਆ ਗਿਆ, ਜਿਸ ਵਿਚ ਲਗਭਗ 60 ਵਿਦਿਆਰਥੀਆਂ ਨੇ ਹਿੱਸਾ ਲਿਆ।
ਕੋਚਰ ਇਨਫੋਟੈਕ ਦੇ ਦੌਰੇ ਦੌਰਾਨ ਉੱਥੋਂ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਅਤੇ ਕੰਪਿਊਟਰ ਸਾਇੰਸ ਦੇ ਖੇਤਰ ਵਿਚ ਹੋ ਰਹੀਆਂ ਨਵੀਆਂ ਤਬਦੀਲੀਆਂ ਬਾਰੇ ਭਰਪੂਰ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੂੰ ਸੰਸਥਾ ਦੇ ਵੱਖ-ਵੱਖ ਵਿਭਾਗਾਂ ਵਿਚ ਜਾ ਕੇ ਕੰਮਕਾਜ ਦੇ ਤਰੀਕਿਆਂ ਨੂੰ ਨੇੜਿਓਂ ਦੇਖਣ ਅਤੇ ਸਮਝਣ ਦਾ ਮੌਕਾ ਮਿਲਿਆ। ਵਿਦਿਆਰਥੀਆਂ ਨੇ ਬਹੁਤ ਹੀ ਅਨੁਸ਼ਾਸਨਬੱਧ ਤਰੀਕੇ ਨਾਲ ਮਾਹਿਰਾਂ ਕੋਲੋਂ ਸਵਾਲ ਪੁੱਛ ਕੇ ਆਪਣੀ ਉਤਸੁਕਤਾ ਨੂੰ ਸ਼ਾਂਤ ਕੀਤਾ।
ਪ੍ਰਿੰਸੀਪਲ ਨੇ ਦੱਸਿਆ ਕਿ ਅਜਿਹੇ ਦੌਰੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਤੋਂ ਬਾਹਰ ਉਦਯੋਗਿਕ ਜਗਤ ਦੀ ਅਸਲੀਅਤ ਨਾਲ ਜੋੜਨ ਲਈ ਬਹੁਤ ਸਹਾਈ ਹੁੰਦੇ ਹਨ। ਤਕਨੀਕੀ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਵਿਦਿਆਰਥੀਆਂ ਨੂੰ ਆਪਣੇ ਅਮੀਰ ਗੁਰ-ਇਤਿਹਾਸ ਨਾਲ ਜੋੜਨ ਦੇ ਮੰਤਵ ਨਾਲ ਇਤਿਹਾਸਕ ਅਸਥਾਨ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਲਿਜਾਇਆ ਗਿਆ। ਇਸ ਮੌਕੇ ਕਾਲਜ ਦੇ ਰਜਿਸਟਰਾਰ ਪ੍ਰੋ. ਜਤਿੰਦਰ ਕੌਰ, ਪ੍ਰੋ. ਸਾਹਿਬ ਸਿੰਘ, ਪ੍ਰੋ. ਜੀਵਨ ਜੋਤੀ ਅਤੇ ਪ੍ਰੋ. ਜਗਤੇਸ਼ਵਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਸਾਰਾਗੜ੍ਹੀ ਨਿਵਾਸ ਕੰਟੀਨ ਦਾ ਠੇਕਾ ਵਿਵਾਦਾਂ ਦੇ ਘੇਰੇ ’ਚ, ਕੀ 2027 ਤੱਕ ਦੇ ਪਾਸ ਮਤੇ ਦੇ ਹੁੰਦਿਆਂ ਹੋ ਸਕੇਗੀ ਨਵੀਂ ਬੋਲੀ?
NEXT STORY