ਅੰਮ੍ਰਿਤਸਰ (ਗੁਰਿੰਦਰ ਸਾਗਰ)- 4 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਹੋਏ ਹਿੰਦੂ ਨੇਤਾ ਸੁਧੀਰ ਸੂਰੀ ਕਤਲ ਮਾਮਲੇ ’ਚ ਨਾਮਜਦ ਨੌਜਵਾਨ ਸੰਦੀਪ ਸਿੰਘ ਦੇ ਪਰਿਵਾਰ ਨੂੰ ਲੈ ਕੇ ਅੰਮ੍ਰਿਤਸਰ ’ਚ ਅਕਾਲੀ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਪ੍ਰੈਸ ਕਾਨਫੰਰਸ ਕੀਤੀ ਗਈ। ਇਸ ਦੌਰਾਨ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਪਿਛਲੇ ਦਿਨੀਂ ਅੰਮ੍ਰਿਤਸਰ ’ਚ ਹੋਏ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੁਲਸ ਵੱਲੋਂ ਸੰਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਤੇ ਸੰਦੀਪ ਸਿੰਘ ਕੋਲੋਂ ਪੁਲਸ ਪੁੱਛ-ਗਿੱਛ ਵੀ ਕਰ ਰਹੀ ਸੀ ਪਰ ਸੁਧੀਰ ਸੂਰੀ ਦੇ ਕੁਝ ਸਮਰਥਕਾਂ ਵੱਲੋਂ ਸੰਦੀਪ ਸਿੰਘ ਦੇ ਭਰਾ ਦੀ ਦੁਕਾਨ ਤੇ ਜਾ ਕੇ ਤੋੜ-ਫੋੜ ਕੀਤੀ ਗਈ ਅਤੇ ਉਨ੍ਹਾਂ ਦੀ ਦੁਕਾਨ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੀ ਸੀਸੀਟੀਵੀ ਵੀਡਿਓ ਵੀ ਪੁਲਸ ਕੋਲ ਹੈ ਅਤੇ ਦੁਕਾਨ ’ਤੇ ਮੌਜੂਦ ਕੰਮ ਕਰਨ ਵਾਲੇ ਨੌਜਵਾਨ ਨਾਲ ਵੀ ਸੂਰੀ ਦੇ ਸਮਰਥਕਾਂ ਵਲੋਂ ਕੁੱਟਮਾਰ ਕੀਤੀ ਗਈ। ਇਸ ਸਬੰਧੀ ਜਦੋਂ ਸੰਦੀਪ ਸਿੰਘ ਦੇ ਭਰਾ ਵੱਲੋਂ ਪੁਲਸ ਨੂੰ ਦਰਖ਼ਾਸਤ ਦਿੱਤੀ ਗਈ ਤਾਂ ਪੁਲਸ ਨੇ ਹੁਣ ਤੱਕ ਕਿਸੇ ਵੀ ਤਰੀਕੇ ਦੀ ਕਾਰਵਾਈ ਨਹੀਂ ਕੀਤੀ।
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਮਾਮਲੇ ਨੂੰ ਹਿੰਦੂ ਸਿੱਖ ਰੰਗਤ ਨਾ ਦਿੱਤੀ ਜਾਵੇ। ਉਨ੍ਹਾਂ ਨੇ ਪੰਜਾਬ ਸਰਕਾਰ ਤੇ ਤੰਜ ਕੱਸਦੇ ਹੋਏ ਕਿਹਾ ਕਿ ਕੋਈ ਨਕਲੀ ਹਥਿਆਰ ਫੜਕੇ ਫੋਟੋ ਕਰਕੇ ਜੇਕਰ ਕੋਈ ਵੀਡੀਓ ਸੋਸ਼ਲ ਮੀਡੀਆ ’ਤੇ ਪਾਉਂਦਾ ਤਾਂ ਪੁਲਸ ਉਸ ’ਤੇ ਮਾਮਲਾ ਦਰਜ ਕਰ ਰਹੀ ਹੈ, ਜੋ ਅਸਲੀ ’ਚ ਹਥਿਆਰ ਲੈ ਕੇ ਦਗੜ-ਦਗੜ ਰਹੇ ਹਨ। ਉਨ੍ਹਾਂ ’ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ, ਕਿ ਇਹ ਪੰਜਾਬ ਸਰਕਾਰ ਦਾ ਬਦਲਾਵ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਬਟਾਲਾ ’ਚ ਭਾਜਪਾ ਦੇ ਜਨਰਲ ਸਕੱਤਰ ਅਤੇ ਕੌਂਸਲਰ ਤੇ ਦਿਨ-ਦਿਹਾੜੇ ਜਾਨ ਲੇਵਾ ਹਮਲਾ, ਮਾਮਲਾ ਦਰਜ
NEXT STORY