ਖੇਮਕਰਨ/ਪੱਟੀ (ਅਮਨ, ਸੁਖਚੈਨ, ਭਾਟੀਆ, ਗੁਰਪ੍ਰੀਤ ਢਿੱਲੋਂ)– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਲਈ ਸਪੈਸ਼ਲ ਪੈਕੇਜ ਦੇਣ ਦੀ ਮੰਗ ਕੀਤੀ ਤੇ ਸਰਹੱਦੀ ਪੱਟੀ ਵਿਚ ਮਿਆਰੀ ਸਿੱਖਿਆ ਤੇ ਸਿਹਤ ਸਹੂਲਤਾਂ ਦੇਣ ਵਿਚ ਨਾਕਾਮ ਰਹਿਣ ’ਤੇ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ। ਪੱਟੀ ਪਹੁੰਚਣ ’ਤੇ ਜਿੱਥੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਸੁਖਬੀਰ ਸਿੰਘ ਬਾਦਲ ਦੇ ਨਾਲ ਸਨ, ‘ਪੰਜਾਬ ਬਚਾਓ ਯਾਤਰਾ’ ਨੂੰ ਲਾਮਿਸਾਲ ਤੇ ਇਤਿਹਾਸਕ ਹੁੰਗਾਰਾ ਮਿਲਿਆ। ਇੱਥੇ ਕਿਸਾਨਾਂ ਨਾਲ ਗੱਲਬਾਤ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਸਰਹੱਦੀ ਪੱਟੀ ਵਾਸਤੇ ਸਪੈਸ਼ਲ ਪੈਕੇਜ ਲੈਣ ਦਾ ਯਤਨ ਕਰੇਗਾ ਤਾਂ ਜੋ ਇੱਥੇ ਉਦਯੋਗਿਕ ਇਕਾਈਆਂ ਸਥਾਪਿਤ ਕੀਤੀਆਂ ਜਾ ਸਕਣ, ਪੈਸਾ ਬੁਨਿਆਦੀ ਢਾਂਚੇ ਦੀ ਮਜ਼ਬੂਤੀ ’ਤੇ ਖ਼ਰਚ ਕੀਤਾ ਜਾ ਸਕੇ ਤੇ ਇਲਾਕੇ ਦੇ ਨੌਜਵਾਨਾਂ ਦੇ ਹੁਨਰ ਤਰਾਸ਼ਣ ਲਈ ਤਕਨੀਕੀ ਸੰਸਥਾਵਾਂ ਸਥਾਪਿਤ ਕੀਤੀਆਂ ਜਾ ਸਕਣ।
ਇਹ ਵੀ ਪੜ੍ਹੋ : ਵਿਦੇਸ਼ 'ਚ ਰੋਜ਼ੀ ਰੋਟੀ ਕਮਾਉਣ ਗਏ 26 ਸਾਲਾ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਪੰਜਾਬ ਸਰਕਾਰ ਨੇ ਸਰਹੱਦੀ ਪੱਟੀ ਨੂੰ ਪੂਰੀ ਤਰ੍ਹਾਂ ਅਣਡਿੱਠ ਕੀਤਾ ਹੈ। ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਅਕਾਲੀ ਦਲ ਦੇ ਪ੍ਰਧਾਨ ਕੋਲ ਪਹੁੰਚ ਕਰ ਕੇ ਸ਼ਿਕਾਇਤ ਕੀਤੀ ਤੇ ਦੱਸਿਆ ਕਿ ਕਿਵੇਂ ਸਰਹੱਦੀ ਸਕੂਲਾਂ ਵਿਚ ਅਧਿਆਪਕ ਨਹੀਂ ਹਨ ਤੇ ਡਿਸਪੈਂਸਰੀਆਂ ਸਿਰਫ਼ ਕਾਗਜ਼ਾਂ ਵਿਚ ਹਨ।
ਇਹ ਵੀ ਪੜ੍ਹੋ : ਦਿੱਲੀ ਦੇ ਜੰਤਰ-ਮੰਤਰ 'ਚ CM ਮਾਨ ਨੇ ਕੇਂਦਰ ਨੂੰ ਲਿਆ ਕਟਹਿਰੇ 'ਚ, ਲਾਏ ਇਹ ਵੱਡੇ ਇਲਜ਼ਾਮ
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਸਿੱਖਿਆ, ਸਿਹਤ ਤੇ ਖ਼ੇਡਾਂ ਦੇ ਖੇਤਰ ਵਿਚ ਸਰਹੱਦੀ ਪੱਟੀ ਵਿਚ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਦਾ ਹਮਾਇਤੀ ਰਿਹਾ ਹੈ ਅਤੇ ਸੂਬੇ ਵਿਚ ਸੱਤਾ ਵਿਚ ਆਉਣ ’ਤੇ ਉਹ ਸਰਹੱਦੀ ਪੱਟੀ ਦੇ ਵਿਕਾਸ ਦੀ ਯੋਜਨਾ ਉਲੀਕੇਗਾ। ‘ਪੰਜਾਬ ਬਚਾਓ ਯਾਤਰਾ’ ਨੂੰ ਪੱਟੀ ਤੇ ਖੇਮਕਰਨ ਵਿਚ ਲਾਮਿਸਾਲ ਤੇ ਇਤਿਹਾਸਕ ਹੁੰਗਾਰਾ ਮਿਲਿਆ ਤੇ 10 ਕਿਲੋਮੀਟਰ ਤੱਕ ਕਾਰਾਂ, ਜੀਪਾਂ, ਟਰੈਕਟਰਾਂ ਤੇ ਮੋਟਰਸਾਈਕਲਾਂ ਦਾ ਕਾਫ਼ਲਾ ਅਕਾਲੀ ਦਲ ਦੇ ਪ੍ਰਧਾਨ ਨਾਲ ਚੱਲਿਆ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਵਿਅਕਤੀ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ
ਇਸ ਮੌਕੇ ਸੀਨੀਅਰ ਪਾਰਟੀ ਆਗੂ ਬਿਕਰਮ ਸਿੰਘ ਮਜੀਠੀਆ, ਅਲਵਿੰਦਰਪਾਲ ਸਿੰਘ ਪੱਖੋਕੇ, ਵੀਰ ਸਿੰਘ ਲੋਪੋਕੇ, ਭਾਈ ਮਨਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸੰਤੋਖ ਸਿੰਘ ਸੋਖ, ਸਾਬਕਾ ਸਰਪੰਚ ਹਰਜਿੰਦਰ ਸਿੰਘ ਸੁਰ ਸਿੰਘ , ਅਮਰਜੀਤ ਸਿੰਘ ਸਾਬਕਾ ਸਰਪੰਚ ਪਹੂਵਿੰਡ ਆਦਿ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ਆਗੂ ਵੀ ਹੋਏ ਸਰਗਰਮ
NEXT STORY