ਅੰਮ੍ਰਿਤਸਰ (ਸਰਬਜੀਤ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ’ਤੇ ਸੁਖਦੇਵ ਸਿੰਘ ਵੱਲੋਂ ਨਵੇਂ ਸਕੱਤਰ ਦਾ ਅਹੁਦਾ ਸੰਭਾਲਿਆ ਗਿਆ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਪਹਿਲੇ ਦਿਨ ਆਪਣਾ ਕੰਮ ਕਾਜ ਸ਼ੁਰੂ ਕਰਦੇ ਸਮੇਂ ਐੱਸ. ਜੀ. ਪੀ. ਸੀ. ਮੈਂਬਰ ਅਜੈਬ ਸਿੰਘ ਅਭਿਆਸੀ, ਸਕੱਤਰੇਤ ਦੇ ਮੈਨੇਜਰ ਜਸਪਾਲ ਸਿੰਘ ਅਤੇ ਨਿੱਜੀ ਸਹਾਇਕ ਗੁਰਮੇਲ ਸਿੰਘ ਨਾਲ ਮੁਲਾਕਾਤ ਕਰਦੇ ਹੋਏ ਆਪਣਾ ਅਹੁਦਾ ਸੰਭਾਲਿਆ।
ਇਸ ਦੌਰਾਨ ਜਾਣਕਾਰੀ ਦਿੰਦਿਆਂ ਸਕੱਤਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਧਰਮ ਪ੍ਰਚਾਰ ਕਮੇਟੀ ਵਿਚ ਵੀ ਸੇਵਾਵਾਂ ਨਿਭਾ ਰਹੇ ਹਨ ਅਤੇ ਉਸ ਦੇ ਨਾਲ-ਨਾਲ ਹੀ ਉਹ ਸਕੱਤਰ ਦੇ ਤੌਰ ’ਤੇ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਪੂਰਾ ਕਰਨਗੇ। ਦੱਸਣਯੋਗ ਹੈ ਕਿ ਸਕੱਤਰ ਸੁਖਦੇਵ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹਿਲਾਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨਾਲ ਸੇਵਾਵਾਂ ਨਿਭਾ ਚੁੱਕੇ ਹਨ, ਜਿਨ੍ਹਾਂ ਦੀ ਈਮਾਨਦਾਰੀ ਅਤੇ ਚੰਗੀ ਸੇਵਾ ਨੂੰ ਦੇਖਦੇ ਹੋਏ ਅੱਜ ਸ੍ਰੀ ਅਕਾਲ ਤਖਤ ਸਾਹਿਬ ’ਤੇ ਸਕੱਤਰ ਤੇ ਉਨ੍ਹਾਂ ਨੂੰ ਦੋਬਾਰਾ ਸਕੱਤਰ ਦਾ ਅਹੁਦਾ ਦੇ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪਹਿਲਾਂ ਇਕੱਠੇ ਬੈਠ ਕੇ ਪੀਤੀ ਸ਼ਰਾਬ, ਫਿਰ ਮਾਮੂਲੀ ਝਗੜੇ ਨੇ ਧਾਰਿਆ ਖ਼ੂਨੀ ਰੂਪ ਤੇ ਵਿਅਕਤੀ ਨੂੰ ਦਿੱਤੀ ਬੇਰਹਿਮ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਤੋਂ ਪਹਿਲਾਂ ਬਿਕਰਮ ਮਜੀਠੀਆ ਦਾ ਵੱਡਾ ਬਿਆਨ
NEXT STORY