ਪਠਾਨਕੋਟ (ਆਦਿਤਿਆ)- ਰਾਜਸਥਾਨ ਕਾਂਗਰਸ ਮਾਮਲਿਆਂ ਦੇ ਪ੍ਰਭਾਰੀ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸ ਪਾਰਟੀ ਦੀ ਚੇਅਰਪਰਸਨ ਅਤੇ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਜੀ ਵੱਲੋਂ ਲੋਕ ਸਭਾ ਚੋਣਾਂ ਦੇ ਸੰਬੰਧ ਵਿੱਚ ਜੈਪੁਰ ਰਾਜਸਥਾਨ ਵਿਖੇ 6 ਅਪ੍ਰੈਲ ਨੂੰ ਹੋਣ ਵਾਲੀ ਵਿਸ਼ਾਲ ਰੈਲੀ ਨੂੰ ਹੁਣ ਤੱਕ ਦੀ ਸਭ ਤੋਂ ਵੱਡੀ ਇਤਿਹਾਸਕ ਰੈਲੀ ਬਣਾਉਣ ਲਈ ਦਿਨ ਰਾਤ ਇੱਕ ਕਰ ਰਹੇ ਹਨ।
ਸੁਖਜਿੰਦਰ ਸਿੰਘ ਰੰਧਾਵਾ ਬਲਾਕ ਇਕਾਈ ਤੋਂ ਲੈ ਕੇ ਪ੍ਰਦੇਸ਼ ਇਕਾਈ ਤੱਕ ਆਪ ਮੋਰਚਾ ਸਾਂਭ ਕੇ ਰਾਜਸਥਾਨ ਦੀ ਸੀਨੀਅਰ ਲੀਡਰਸ਼ਿਪ ਸਮੇਤ ਪਾਰਟੀ ਦੇ ਵਿਧਾਇਕਾਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਸਮੇਤ ਬਲਾਕ ਪ੍ਰਧਾਨਾਂ ਅਤੇ ਕਾਂਗਰਸ ਪਾਰਟੀ ਦੇ ਬਾਕੀ ਅਹੁੱਦੇਦਾਰਾਂ ਨਾਲ ਆਪ ਰਾਬਤਾ ਕਾਇਮ ਕਰ ਰਹੇ ਹਨ।
ਇਹ ਵੀ ਪੜ੍ਹੋ : ਪਿਓ ਤੇ ਭਰਾ ਨੇ ਧੀ ਨਾਲ ਕੀਤਾ ਜਬਰ-ਜ਼ਿਨਾਹ, ਗਰਭਵਤੀ ਹੋਈ ਤਾਂ ਕਰ ਦਿੱਤਾ ਕਤਲ
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੋਨੀਆ ਗਾਂਧੀ ਦੀ ਜੈਪੁਰ ਵਿਖੇ ਹੋਣ ਵਾਲੀ ਰੈਲੀ ਨਵੇਂ ਕੀਰਤੀਮਾਨ ਸਥਾਪਤ ਕਰੇਗੀ ਤੇ ਰਾਜਸਥਾਨ ਦੇ ਕਾਂਗਰਸੀਆਂ ਵਿਚ ਇਕ ਨਵੀਂ ਚੇਤਨਾ ਦੀ ਲਹਿਰ ਪੈਦਾ ਕਰੇਗੀ। ਉਨ੍ਹਾਂ ਕਿਹਾ ਕਿ 6 ਅਪ੍ਰੈਲ ਦੀ ਸੋਨੀਆਂ ਗਾਂਧੀ ਵੱਲੋਂ ਕੀਤੀ ਜਾਣ ਵਾਲੀ ਰੈਲੀ ਨੂੰ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਰਾਜਸਥਾਨ ਕਾਂਗਰਸ ਦੇ ਨੌਜਵਾਨ ਅਤੇ ਤਜੱਸਵੀ ਨੇਤਾ ਸਚਿਨ ਪਾਇਲਟ ਰਾਜਸਥਾਨ ਕਾਂਗਰਸ ਦੇ ਸੂਬਾ ਪ੍ਰਧਾਨ ਸ੍ਰੀ ਗੋਵਿੰਦ ਸਿੰਘ ਡੋਟਾਸਰਾ ਰਾਜਸਥਾਨ ਵਿਧਾਨਸਭਾ ਵਿਚ ਵਿਰੋਧੀ ਨੇਤਾ ਟੀਕਾ ਰਾਮ ਜੂਲੀ ਅਤੇ ਰਾਜਸਥਾਨ ਵਿਧਾਨਸਭਾ ਦੇ ਸਾਬਕਾ ਸਪੀਕਰ ਸੀ. ਪੀ. ਜੋਸੀ ਸਮੇਤ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੰਬੋਧਨ ਕਰਨਗੇ।
ਇਹ ਵੀ ਪੜ੍ਹੋ : SGPC ਨੇ ਜਰਨਲ ਇਜਲਾਸ 'ਚ ਪਾਸ ਕੀਤੇ ਸ਼ੋਕ ਮਤੇ, ਬੇਅਦਬੀ ਮਾਮਲੇ 'ਚ ਹਨੀਪ੍ਰੀਤ ਦੀ ਗ੍ਰਿਫ਼ਤਾਰੀ ਦੀ ਮੰਗ
ਰੰਧਾਵਾ ਨੇ ਕਿਹਾ ਕਿ ਇਸ ਇਤਿਹਾਸਕ ਰੈਲੀ ਤੋਂ ਬਾਅਦ ਰਾਜਸਥਾਨ ਸੂਬੇ ਵਿਚ ਭਾਜਪਾ ਦਾ ਪੂਰੀ ਤਰ੍ਹਾਂ ਨਾਲ ਸਫਾਇਆ ਹੋ ਜਾਵੇਗਾ ਤੇ ਰਾਜਸਥਾਨ ਦੀ ਜਨਤਾ ਲੋਕ ਸਭਾ ਦੀਆਂ ਸਾਰੀਆਂ ਸੀਟਾਂ ਕਾਂਗਰਸ ਦੀ ਝੋਲੀ ਵਿਚ ਪਾ ਕੇ ਇਕ ਨਵਾਂ ਇਤਿਹਾਸ ਸਿਰਜੇਗੀ। ਉਹਨਾਂ ਰਾਜਸਥਾਨ ਦੀ ਜਨਤਾ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ 6 ਅਪ੍ਰੈਲ ਸੋਨੀਆ ਗਾਂਧੀ ਦੀ ਜੈਪੁਰ ਵਿਖੇ ਹੋਣ ਵਾਲੀ ਰੈਲੀ ਵਿਚ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿਚ ਪਹੁੰਚਣ ਤੇ ਆਪਣੀ ਹਰਮਨ ਪਿਆਰੀ ਨੇਤਾ ਸੋਨੀਆ ਗਾਂਧੀ ਦੇ ਵਿਚਾਰ ਸੁਣ ਕਿ ਰਾਜਸਥਾਨ ਦੇ ਕੋਨੇ-ਕੋਨੇ ਤੱਕ ਉਹਨਾਂ ਵਿਚਾਰਾਂ ਨੂੰ ਪਹਿਚਾਉਣ ਤਾਂ ਕਿ ਫਿਰਕੂ ਵੰਡੀਆਂ ਪਾਉਣ ਵਾਲੀ ਭਾਜਪਾ ਨੂੰ ਸਬਕ ਸਿਖਾਇਆ ਜਾ ਸਕੇ।
ਇਹ ਵੀ ਪੜ੍ਹੋ : SGPC ਵਲੋਂ ਸਾਲ 2024-25 ਲਈ 12 ਅਰਬ 60 ਕਰੋੜ ਤੋਂ ਵੱਧ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟੀ. ਬੀ. ਦੀ ਬੀਮਾਰੀ ਨੇ ਧਾਰਿਆ ਗੰਭੀਰ ਰੂਪ, ਅੰਮ੍ਰਿਤਸਰ ’ਚ 1 ਸਾਲ ਵਿਚ 65 ਮਰੀਜ਼ਾਂ ਦੀ ਮੌਤ, 28.2 ਲੱਖ ਮਾਮਲੇ ਦਰਜ
NEXT STORY