ਅੰਮ੍ਰਿਤਸਰ- ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰੈੱਸ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਅਪੀਲ ਕਰਦਿਆਂ ਕਿਹਾ ਹੈ ਗਿਆਨੀ ਹਰਪ੍ਰੀਤ ਸਿੰਘ ਦੀ ਕਾਰਜਕਾਰੀ ਤੋਂ ਸੰਪੂਰਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੇਵਾ ਦਿਤੀ ਜਾਵੇ। ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਪ੍ਰਤੀ ਕੋਈ ਸਵਾਲ ਚੁੱਕਣ ਤੋਂ ਪਹਿਲਾਂ ਉਹ ਲੋਕ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨ ਤੁਸੀਂ ਕਿਸੇ ਦੇ ਦੁੱਖ਼-ਸੁੱਖ਼ ਨੂੰ ਸਾਂਝਾ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਕਿਸੇ ਦੀ ਖ਼ੁਸ਼ੀ ਗਮੀ ਵਿਚ ਸ਼ਿਰਕਤ ਕਰਨੀ ਹਰ ਇਕ ਇਨਸਾਨ ਦਾ ਫਰਜ਼ ਬਣਦਾ ਹੈ ਅਤੇ ਇਸ ਫਰਜ਼ ਨੂੰ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੁਰਾ ਗਿਆ ਕੀਤਾ ਹੈ। ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਜਿਹੜੇ ਲੋਕਾਂ ਨੇ ਜਥੇਦਾਰ ਪ੍ਰਤੀ ਜੋ ਸਵਾਲ ਚੁੱਕੇ ਹਨ, ਉਹ ਉਨ੍ਹਾਂ ਦੀ ਸੌੜੀ ਅਤੇ ਘਟੀਆ ਸੋਚ ਹੈ।
ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਹਰ ਵਿਅਕਤੀ ਭਾਵੇਂ ਕਿਸੇ ਵੀ ਪਾਰਟੀ ਨਾਲ ਸਬੰਧਤ ਹੈ ਕੀ ਉਹ ਕਿਸੇ ਦੇ ਨਾਲ ਖ਼ੁਸ਼ੀ ਗਮੀ ਸਾਂਝੀ ਨਹੀਂ ਕਰਦੇ। ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਮੇਰੀ ਸੋਚ ਮੁਤਾਬਕ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਆਪਣੀ ਸੋਚ ਅਤੇ ਗਿਆਨਤਾ ਨਾਲ ਜੋ ਹੁਕਮਨਾਮਾ ਸਿੱਖ ਕੌਮ ਦੇ ਨਾਮ ਸੰਦੇਸ਼ ਦਿੱਤਾ ਜਾਂਦਾ, ਉਹ ਪਿਛਲੇ ਰਹੇ ਭਾਵੇਂ ਕੋਈ ਵੀ ਹੋਵੇ ਗਿਆਨੀ ਹਰਪ੍ਰੀਤ ਸਿੰਘ ਜੀ ਸਿੰਘ ਸਾਹਿਬ ਸ੍ਰੀ ਅਕਾਲ ਤਖ਼ਤ ਵਰਗੀ ਸਿੱਖ ਸਿਧਾਂਤਾਂ ਵਰਗੀ ਪਹਿਰੇਦਾਰੀ ਨਹੀਂ ਕਰ ਸਕਦਾ।
ਇਹ ਵੀ ਪੜ੍ਹੋ - ਫਗਵਾੜਾ ਦੇ ਮਸ਼ਹੂਰ ਹੋਟਲ ਦੇ ਮੈਨੇਜਰਾਂ ਦਾ ਕਾਰਨਾਮਾ ਬਣਿਆ ਚਰਚਾ ਦਾ ਵਿਸ਼ਾ, ਗਾਹਕ ਨਾਲ ਖੇਡੀ ਅਜੀਬ ਖੇਡ
ਅਖ਼ੀਰ ਵਿਚ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਸਿੱਖ ਕੌਮ ਹਮੇਸ਼ਾ ਹੀ ਸਭ ਦਾ ਭਲਾ ਮੰਗਦੀ ਹੈ ਪਰ ਕੁਝ ਵਿਅਕਤੀਆਂ ਵੱਲੋਂ ਜਾਣਬੁੱਝ ਕੇ ਗ਼ਲਤ ਬਿਆਨੀ ਕਰਨੀ ਜੋ ਵੀ ਸਾਡੇ ਸਰਵਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਬਾਰੇ ਆਪਣੀ ਫ਼ੋਕੀ ਸ਼ੁਹਰਤ ਖੱਟਣ ਦੀ ਗੱਲ ਕਰੇਗੀ, ਉਸ ਨੂੰ ਮੂੰਹ ਦੀ ਖਾਣੀ ਪਵੇਗੀ। ਸੁਖਜੀਤ ਸਿੰਘ ਬਘੌਰਾ ਨੇ ਕਿਹਾ ਜਦੋਂ ਕੋਰੋਨਾ ਦੇ ਸਮੇਂ ਕੇਂਦਰ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਤਾਬਦੀ ਸਮਾਰੋਹ ਕਰਨ ਤੋਂ ਮੁਨਕਰ ਹੋ ਗਈ ਤਾਂ ਸਿੰਘ ਸਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਿੱਖ ਸੰਸਥਾਵਾਂ ਨੂੰ ਬੁਲਾ ਕੇ ਕੇਂਦਰ ਸਰਕਾਰ ਨੂੰ ਆਪਣੀ ਸੋਚ ਅਤੇ ਗਿਆਨਤਾ ਨਾਲ ਹੁਕਮਨਾਮਾ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ - ਨਾ ਕਦੇ ਮਿਲੇ, ਨਾ ਵੇਖਿਆ ਬਸ ਆਵਾਜ਼ ਰਾਹੀਂ ਹੋਇਆ ਪਿਆਰ, Blind ਜੋੜੇ ਦੀ ਪ੍ਰੇਮ ਕਹਾਣੀ ਬਣੀ ਮਿਸਾਲ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਇੰਡੋਨੇਸ਼ੀਆ 'ਚ ਕਤਲ ਦੇ ਇਲਜ਼ਾਮ 'ਚ ਫਸੇ 2 ਪੰਜਾਬੀਆਂ ਦੀ ਮਦਦ ਲਈ ਅੱਗੇ ਆਏ ਮੰਤਰੀ ਕੁਲਦੀਪ ਧਾਲੀਵਾਲ
NEXT STORY