ਅੰਮ੍ਰਿਤਸਰ (ਛੀਨਾ)- 31 ਦਸੰਬਰ 2022 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਾਬੀ ਹਾਲਤ ’ਚ ਕਾਬੂ ਕੀਤੇ ਗਏ ਇਕ ਵਿਅਕਤੀ ਨੂੰ ਗਲਿਆਰਾ ਪੁਲਸ ਚੋਂਕੀ ’ਚ ਪਹੁੰਚਾਉਣ ਵਾਲੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਮਨਪ੍ਰੀਤ ਸਿੰਘ ’ਤੇ ਪੁਲਸ ਵਲੋਂ 751 ਦਾ ਪਰਚਾ ਦਰਜ ਕੀਤੇ ਜਾਣ ਦੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਨੇ ਕਰੜੇ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾ ਵਲੋਂ ਮੁਸਤੈਦੀ ਨਾਲ ਕਾਬੂ ਕੀਤੇ ਗਏ ਉਕਤ ਵਿਅਕਤੀ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ ਸ਼ਰਾਬ ਦਾ ਇਕ ਪਊਆ ਵੀ ਬਰਾਮਦ ਹੋਇਆ ਸੀ। ਜਿਸ ਦੇ ਖ਼ਿਲਾਫ਼ ਸਖ਼ਤ ਐਕਸ਼ਨ ਲੈਣ ਦੀ ਬਜਾਏ ਉਲਟਾ ਪੁਲਸ ਵਲੋਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ’ਤੇ 751 ਦੀ ਕੀਤੀ ਗਈ ਕਾਰਵਾਈ ਸਮਝ ਤੋਂ ਹੀ ਪਰੇ ਹੈ।
ਇਹ ਵੀ ਪੜ੍ਹੋ- 8ਵੀਂ ਫੇਲ੍ਹ ਵਿਅਕਤੀ ਦਾ ਹੈਰਾਨ ਕਰਨ ਵਾਲਾ ਕਾਰਾ, ਲੱਖਾਂ ਰੁਪਏ ਦੀ ਸ਼ਾਪ ਦਿੱਤੀ ਜਾਅਲੀ ਭਾਰਤੀ ਕਰੰਸੀ
ਸੁਲਤਾਨਵਿੰਡ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਰੋਜ਼ਾਨਾ ਲੱਖਾਂ ਦੀ ਤਾਦਾਦ ’ਚ ਦੇਸ਼ ਵਿਦੇਸ਼ ਤੋਂ ਸ਼ਰਧਾਲੂ ਪਹੁੰਚਦੇ ਹਨ ਜਿੰਨਾ ਦੇ ਪਰਸ ਕੱਢਣ, ਸਮਾਨ ਚੁੱਕਣ ਜਾਂ ਸਕੂਟਰ ਤੇ ਮੋਟਰ ਸਾਈਕਲ ਚੋਰੀ ਕਰਨ ਵੇਲੇ ਫੜੇ ਜਾਣ ਵਾਲੇ ਮਾੜੇ ਅਨਸਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾ ਵਲੋਂ ਜਦੋਂ ਵੀ ਪੁਲਸ ਹਵਾਲੇ ਕੀਤਾ ਜਾਂਦਾ ਹੈ ਤਾਂ ਗਲਿਆਰਾ ਚੋਂਕੀ ਦੀ ਪੁਲਸ ਕੁਝ ਪਲਾਂ ਬਾਅਦ ਹੀ ਉਨ੍ਹਾਂ ਨੂੰ ਦਿਮਾਗੀ ਸੰਤੁਲਨ ਠੀਕ ਨਾ ਹੋਣ ਦਾ ਬਹਾਨਾ ਬਣਾ ਕੇ ਛੱਡ ਦਿੰਦੀ ਹੈ, ਜਿਸ ਕਾਰਨ ਅਜਿਹੀਆ ਵਾਰਦਾਤਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ।
ਇਹ ਵੀ ਪੜ੍ਹੋ- ਸੰਨੀ ਦਿਓਲ ਦੀ ਹਲਕੇ 'ਚ ਗ਼ੈਰ-ਹਾਜ਼ਰੀ ਤੋਂ ਦੁਖੀ ਲੋਕਾਂ ਨੇ ਕੱਢੀ ਭੜਾਸ, ਵੰਡੇ 'ਲਾਪਤਾ' ਦੇ ਪੋਸਟਰ
ਸੁਲਤਾਨਵਿੰਡ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਬਹੁਤ ਸਾਰੇ ਸ਼ਰਧਾਲੂਆਂ ਦੀ ਇਹੋ ਹੀ ਸ਼ਿਕਾਇਤ ਸੁਣਨ ਨੂੰ ਮਿਲਦੀ ਹੈ। ਕੋਈ ਵੀ ਘਟਨਾ ਵਾਪਰਨ ਤੋਂ ਬਾਅਦ ਗਲਿਆਰਾ ਪੁਲਸ ਚੋਂਕੀ ਦੇ ਅਧਿਕਾਰੀ ਤੇ ਮੁਲਾਜ਼ਮ ਉਨ੍ਹਾਂ ਦੀ ਸ਼ਿਕਾਇਤ ਤੱਕ ਨਹੀਂ ਨੋਟ ਕਰਦੇ। ਸੁਲਤਾਨਵਿੰਡ ਨੇ ਪੁਲਸ ਕਮਿਸ਼ਨਰ ਜਸਕਰਨ ਸਿੰਘ ਨੂੰ ਅਪੀਲ ਕਰਦਿਆਂ ਆਖਿਆ ਕਿ 31 ਦਸੰਬਰ 2022 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਾਬੀ ਹਾਲਤ ’ਚ ਕਾਬੂ ਕੀਤੇ ਗਏ ਵਿਅਕਤੀ ਦੇ ਮਾਮਲੇ ’ਚ ਡੂੰਗਾਈ ਨਾਲ ਜਾਂਚ ਕਰਵਾਈ ਜਾਵੇ ਅਤੇ ਗਲਿਆਰਾ ਪੁਲਸ ਚੋਂਕੀ ’ਚ ਡਿਉਟੀ ’ਤੇ ਮੌਜੂਦ ਸਾਰੇ ਹੀ ਅਮਲੇ ਨੂੰ ਬਦਲ ਕੇ ਤਜ਼ਰਬੇਕਾਰ ਅਤੇ ਸਲੀਕੇ ਨਾਲ ਪੇਸ਼ ਆਉਣ ਵਾਲੇ ਪੁਲਸ ਅਧਿਕਾਰੀ ਤੇ ਮੁਲਾਜ਼ਮ ਤਾਇਨਾਤ ਕੀਤੇ ਜਾਣ, ਜਿਹੜੇ ਕਿਸੇ ਵੀ ਤਰਾਂ ਦੀ ਸ਼ਿਕਾਇਤ ਲੈ ਕੇ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਪੂਰੀ ਸੁਣਵਾਈ ਕਰਨ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਪੰਜਾਬ ਸਰਕਾਰ ਵਲੋਂ ਬਿਜਲੀ ਸੰਬੰਧੀ ਸ਼ਿਕਾਇਤਾਂ ਦੇ ਹੱਲ ਲਈ ਵਟਸਐਪ ਨੰਬਰ ਜਾਰੀ
NEXT STORY