ਬਟਾਲਾ (ਮਠਾਰੂ)- ਖੇਡਾਂ ਤੇ ਖਿਡਾਰੀਆਂ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਲਈ ਯਤਨਸ਼ੀਲ ਸੁਰਜੀਤ ਸਪੋਰਟਸ ਐਸੋਸੀਏਸ਼ਨ ਬਟਾਲਾ ਵੱਲੋਂ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਹ ਉਪਰਾਲੇ ਕਰਦਿਆਂ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸੀਅਤ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ. ਪੀ ਸਿੰਘ ਓਬਰਾਏ ਦੇ ਭਰਪੂਰ ਸਹਿਯੋਗ ਦੇ ਨਾਲ ਹਾਕੀ ਜਗਤ ਦੇ ਉਲੰਪੀਅਨ ਸੁਰਜੀਤ ਸਿੰਘ ਰੰਧਾਵਾ ਦੀ ਯਾਦ ਨੂੰ ਸਦੀਵੀ ਬਣਾਉਣ ਦੇ ਮਕਸਦ ਨਾਲ ਸਥਾਨਕ ਜਲੰਧਰ ਰੋਡ ਹੰਸਲੀ ਪੁੱਲ ਦੇ ਨਜ਼ਦੀਕ ਉਲੰਪੀਅਨ ਸੁਰਜੀਤ ਸਿੰਘ ਰੰਧਾਵਾ ਦਾ ਸ਼ਾਨਦਾਰ ਤੇ ਖੂਬਸੂਰਤ ਬੁੱਤ ਸਥਾਪਿਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਕੈਪਟਨ ਅਮਰਿੰਦਰ ਸਿੰਘ ਦੇ ਬਿਆਨ 'ਤੇ ਨਵਜੋਤ ਸਿੱਧੂ ਦੇ ਸਲਾਹਕਾਰ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ
ਇਸ ਸਬੰਧੀ ਸੁਰਜੀਤ ਸਪੋਰਟਸ ਐਸੋਸੀਏਸ਼ਨ ਦੇ ਪ੍ਰਧਾਨ ਤੇ ਪੰਜਾਬ ਪੁਲਸ ਦੇ ਐੱਸ. ਪੀ ਪ੍ਰਿਥੀਪਾਲ ਸਿੰਘ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ 26 ਫਰਵਰੀ ਨੂੰ ਉਲੰਪੀਅਨ ਸੁਰਜੀਤ ਸਿੰਘ ਰੰਧਾਵਾ ਦੇ ਬੁੱਤ ਤੋਂ ਪਰਦਾ ਹਟਾਉਣ ਦੇ ਲਈ ਸਮਾਗਮ ਰੱਖਿਆ ਗਿਆ ਹੈ। ਜਦ ਕਿ ਇਸ ਦਿਨ ਜ਼ਿਲ੍ਹਾ ਗੁਰਦਾਸਪੁਰ ਦੀਆਂ ਨਾਮਵਰ ਖੇਡ ਕਲੱਬਾਂ ਅਤੇ ਖੇਡ ਸੰਸਥਾਵਾਂ ਦੀ ਇਕ ਉਚ ਪੱਧਰੀ ਖੇਡ ਕਨਵੈਨਸ਼ਨ ਵੀ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ- PSEB ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਮੁਲਤਵੀ ਹੋਈ ਅੰਗਰੇਜ਼ੀ ਦੀ ਪ੍ਰੀਖਿਆ
ਪ੍ਰਧਾਨ ਪ੍ਰਿਥੀਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ 'ਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹੋਣਗੇ। ਜਦ ਕਿ ਸਮਾਰੋਹ ਦੀ ਪ੍ਰਧਾਨਗੀ ਡਾ. ਐੱਸ. ਪੀ ਸਿੰਘ ਓਬਰਾਏ ਮੁੱਖੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੇ ਚੀਫ਼ ਆਰਗੇਨਾਈਜ਼ਰ ਬਟਾਲਾ ਹਲਕੇ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਹੋਣਗੇ। ਐੱਸ. ਪੀ ਪ੍ਰਿਥੀਪਾਲ ਸਿੰਘ ਨੇ ਦੱਸਿਆ ਕਿ ਸਥਾਨਕ ਸ਼ਿਵ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਹੋ ਰਹੇ ਇਨ੍ਹਾਂ ਸਮਾਗਮਾਂ ਦੇ ਵਿਚ ਡਾ. ਗੁਰਭਜਨ ਗਿੱਲ ਅਤੇ ਸਵਰਗੀ ਓਲੰਪਿਅਨ ਸੁਰਜੀਤ ਸਿੰਘ ਰੰਧਾਵਾ ਦੀ ਧਰਮ ਪਤਨੀ ਚੰਚਲ ਰੰਧਾਵਾ ਅਤੇ ਪੁੱਤਰ ਹੋਬੀ ਰੰਧਾਵਾ ਸਮੇਤ ਹੋਰ ਵੀ ਨਾਮਵਰ ਸ਼ਖਸੀਅਤਾਂ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸੁਰਜੀਤ ਸਪੋਰਟਸ ਐਸੋਸੀਏਸ਼ਨ ਅਤੇ ਬਟਾਲਾ ਅਥਲੈਟਿਕਸ ਕਲੱਬ ਵੱਲੋਂ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ- ਡਿਪਟੀ ਕਮਿਸ਼ਨਰ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਵੱਲੋਂ ਗੁਰਦਾਸਪੁਰ ਲਗਾਇਆ ਰੇਲ ਰੋਕੋ ਧਰਨਾ ਸਮਾਪਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਵਾਪਰੀ ਅਜਨਾਲਾ ਘਟਨਾ : ਬਿਕਰਮ ਮਜੀਠੀਆ
NEXT STORY