ਕਲਾਨੌਰ, (ਵਤਨ)— ਬੀਤੀ ਰਾਤ ਬੀ. ਐੱਸ. ਐੱਫ. ਦੀ 12 ਬਟਾਲੀਅਨ ਦੇ ਜਵਾਨਾਂ ਵਲੋਂ ਬਲਾਕ ਕਲਾਨੌਰ ਦੇ ਨਾਲ ਲਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ਦੇ ਪਿੰਡ ਚੌੜਾ ਕੋਲੋਂ ਬੀ. ਓ. ਪੀ. ਚੌੜਾ ਫਾਰਵਰਡ 'ਤੇ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਮਿਲਿਆ ਹੈ। ਬੀ. ਐੱਸ. ਐੱਫ. ਵਲੋਂ ਇਸ ਦੀ ਮੁੱਢਲੀ ਜਾਂਚ ਤੋਂ ਬਾਅਦ ਉਕਤ ਵਿਅਕਤੀ ਨੂੰ ਕਲਾਨੌਰ ਪੁਲਸ ਸਟੇਸ਼ਨ ਦੇ ਹਵਾਲੇ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਲਾਨੌਰ ਦੇ ਐੱਸ. ਐੱਚ. ਓ. ਅਮਨਦੀਪ ਸਿੰਘ ਨੇ ਦੱਸਿਆ ਕਿ ਫੜਿਆ ਗਿਆ ਨੌਜਵਾਨ ਜਿਸ ਦੀ ਉਮਰ 25 ਸਾਲ ਦੇ ਕਰੀਬ ਹੈ, ਵੇਖਣ 'ਚ ਮੰਦਬੁੱਧੀ ਲਗਦਾ ਹੈ ਤੇ ਇਸ ਨੌਜਵਾਨ ਦਾ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਵਿਖੇ ਮੈਡੀਕਲ ਕਰਵਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਵਿਅਕਤੀ ਧੁੱਸੀ ਬੰਨ੍ਹ ਤੋਂ ਭਾਰਤ ਵਾਲੇ ਪਾਸੇ ਦੇਰ ਸ਼ਾਮ ਘੁੰਮ ਰਿਹਾ ਸੀ, ਜਿਸ 'ਤੇ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇਸ ਨੂੰ ਹਿਰਾਸਤ 'ਚ ਲੈ ਕੇ ਇਸ ਤੋਂ ਪੁੱਛਗਿੱਛ ਕੀਤੀ ਪਰ ਇਹ ਮੰਦਬੁੱਧੀ ਲੱਗਣ ਵਾਲੇ ਕੋਲ ਕਿਸੇ ਵੀ ਤਰ੍ਹਾਂ ਦੀ ਕੋਈ ਚੀਜ਼ ਬਰਾਮਦ ਨਹੀਂ ਹੋਈ ਤੇ ਉਹ ਠੀਕ ਤਰ੍ਹਾਂ ਨਾਲ ਆਪਣਾ ਨਾਂ ਵੀ ਦੱਸ ਨਹੀਂ ਪਾ ਰਿਹਾ। ਇਸ ਦਾ ਅੰਮ੍ਰਿਤਸਰ ਦੇ ਹਸਪਤਾਲ 'ਚ ਚੈੱਕਅਪ ਕਰਵਾਉਣ ਉਪਰੰਤ ਇਸ ਸਬੰਧੀ ਜਾਂਚ ਕੀਤੀ ਜਾਵੇਗੀ।
ਸੁਖਬੀਰ ਤੇ ਮਜੀਠੀਆ ਨੇ ਜਗਜੀਤ ਸਿੰਘ ਘੁਮਾਣ ਦੇ ਪਰਿਵਾਰਕ ਮੈਂਬਰਾਂ ਨਾਲ ਕੀਤਾ ਦੁੱਖ ਸਾਂਝਾ
NEXT STORY