ਅੰਮ੍ਰਿਤਸਰ (ਦੀਪਕ)- ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿਚ ਸਰਕਾਰ ਵੱਲੋਂ ਸਿੱਖ ਸੰਸਥਾਵਾਂ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਦੀ ਕਾਰਵਾਈ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਹੈ। ਉਨ੍ਹਾਂ ਇਸ ਮਾਮਲੇ ਨੂੰ ਲੈ ਕੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ ਅਤੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਮੁਲਾਕਾਤ ਲਈ ਸਮਾਂ ਮੰਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਵਿਅਕਤੀ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਦੇ ਮੰਤਰੀ ਮੰਡਲ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਐਕਟ ਵਿਚ ਮਨਮਰਜ਼ੀ ਦੀ ਸੋਧ ਸਿੱਖ ਗੁਰਦੁਆਰਾ ਪ੍ਰਬੰਧਾਂ ਵਿਚ ਸਿੱਧੀ ਦਖਲਅੰਦਾਜ਼ੀ ਹੈ। ਉਨ੍ਹਾਂ ਕਿਹਾ ਕਿ ਨਾਂਦੇੜ ਗੁਰਦੁਆਰਾ ਬੋਰਡ ਵਿਚ ਸਿੱਖ ਸੰਸਥਾਵਾਂ ਦੇ ਮੈਂਬਰਾਂ ਦੀ ਨੁਮਾਇੰਦਗੀ ਦਾ ਮੰਤਵ ਤਖ਼ਤ ਸਾਹਿਬ, ਸਬੰਧਤ ਸਿੱਖ ਗੁਰਧਾਮਾਂ ਦੀ ਮਰਿਆਦਾ ਦੇ ਮੱਦੇਨਜ਼ਰ ਬੋਰਡ ਦੇ ਕੰਮਕਾਜ ਨੂੰ ਪਾਰਦਰਸ਼ੀ ਅਤੇ ਧਾਰਮਿਕ ਢੰਗ ਨਾਲ ਯਕੀਨੀ ਬਣਾਉਣਾ ਹੈ। ਉਨ੍ਹਾਂ ਚਿੰਤਾ ਜਾਹਿਰ ਕੀਤੀ ਕਿ ਐਕਟ ਵਿਚ ਕੋਈ ਵੀ ਵਿਗਾੜ ਇਸ ਭਾਵਨਾ ਨੂੰ ਠੇਸ ਪਹੁੰਚਾਏਗਾ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਮੁਖੀ ਸਮੇਤ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਪਾਰਲੀਮੈਂਟ ’ਚ ਕੀਤੀ ਸ਼ਿਰਕਤ
ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਸਰਕਾਰ ਦਾ ਗੁਰਦੁਆਰਾ ਬੋਰਡ ਵਿਚ ਸਰਕਾਰੀ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਅਤੇ ਸਿੱਖ ਸੰਸਥਾਵਾਂ ਦੇ ਮੈਂਬਰਾਂ ਨੂੰ ਘਟਾਉਣ ਦਾ ਫ਼ੈਸਲਾ ਸਿੱਖ ਗੁਰਧਾਮਾਂ ’ਤੇ ਸਿੱਧਾ ਕਬਜ਼ਾ ਕਰਨ ਦੀ ਕਾਰਵਾਈ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼੍ਰੀਨਗਰ ਅੱਤਵਾਦੀ ਹਮਲੇ 'ਚ ਇਕਲੌਤੇ ਪੁੱਤਰ ਸਮੇਤ ਦੋ ਨੌਜਵਾਨਾਂ ਦੀ ਮੌਤ, ਕਸਬਾ ਚਮਿਆਰੀ 'ਚ ਸੋਗ ਦੀ ਲਹਿਰ
NEXT STORY