ਅੰਮ੍ਰਿਤਸਰ (ਸਰਬਜੀਤ) - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀ ਮੀਟਿੰਗ ਵਿਚ ਸਾਲ 2026-27 ਦੇ ਬਜਟ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ। ਇਸ ਦੇ ਨਾਲ ਹੀ ਵੋਟਰ ਸੂਚੀ ਨੂੰ ਠੀਕ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਸਿੱਖ ਸੰਸਥਾਵਾਂ ਵੱਲੋਂ ਆਏ ਪੱਤਰਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਗਲੇ 3 ਮਹੀਨਿਆਂ ਦਾ ਸਮਾਂ ਦਿੱਤਾ ਗਿਆ। ਇਸ ਦੌਰਾਨ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਤਖ਼ਤ ਪਟਨਾ ਸਾਹਿਬ ਕਮੇਟੀ ਦੀ ਮੀਟਿੰਗ ਜਥੇਦਾਰ ਗਿਆਨੀ ਬਲਦੇਵ ਸਿੰਘ ਵੱਲੋਂ ਅਰਦਾਸ ਕਰਕੇ ਕੀਤੀ ਗਈ ਇਸ ਦੌਰਾਨ ਪਹਿਲਾਂ ਪਿਛਲੀ ਮੀਟਿੰਗ ਦੀ ਪੁਸ਼ਟੀ ਕੀਤੀ ਅਤੇ ਬਾਅਦ ਵਿੱਚ 2026-27 ਲਈ ਬਣਾਏ ਗਏ 50 ਕਰੋੜ ਤੋਂ ਵੱਧ ਦੇ ਪ੍ਰਸਤਾਵਿਤ ਬਜਟ ਨੂੰ ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ।
ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਸਿੱਖ ਸੰਸਥਾਵਾਂ ਤੋਂ ਪ੍ਰਾਪਤ ਪੱਤਰਾਂ ਨੂੰ ਧਿਆਨ ਵਿੱਚ ਰੱਖਦਿਆਂ ਤਖ਼ਤ ਸਾਹਿਬ ਚੋਣਾਂ ਲਈ ਵੋਟਰ ਸੂਚੀ ਵਿੱਚ ਪਾਈਆਂ ਗਈਆਂ ਗਲਤੀਆਂ ਦੇ ਸੁਧਾਰ ਲਈ 3 ਮਹੀਨਿਆਂ ਦੀ ਮਿਆਦ ਨਿਰਧਾਰਿਤ ਕੀਤੀ ਗਈ ਹੈ। ਇਸ ਤੋਂ ਇਲਾਵਾ ਤਖ਼ਤ ਸਾਹਿਬ ਦੀ ਵਿਵਾਦਿਤ ਜ਼ਮੀਨਾਂ ’ਤੇ ਚਾਰਦੀਵਾਰੀ ਕਰਨ ਦਾ ਫ਼ੈਸਲਾ ਵੀ ਲਿਆ ਗਿਆ। ਕਮੇਟੀ ਦੇ ਸਟਾਫ ਦੀ ਹਾਜ਼ਰੀ ਨੂੰ ਆਨਲਾਈਨ ਕਰਨ ਲਈ ਨਵੀਂ ਸਾਫਟਵੇਅਰ ਮਸ਼ੀਨ ਲਗਾਉਣ ਦੀ ਗੱਲ ਕੀਤੀ ਗਈ। ਕਮੇਟੀ ਦੇ ਅਧੀਨ ਆਉਂਦੇ ਸਕੂਲਾਂ ਵਿੱਚ ਖਾਲੀ ਅਸਾਮੀਆਂ ਨੂੰ ਜਲਦੀ ਭਰਨ ਲਈ ਵੀ ਵਿਚਾਰ ਕੀਤਾ ਗਿਆ। ਇਸ ਮੌਕੇ ਹਰਬੰਸ ਸਿੰਘ, ਲਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਡਾ. ਗੁਰਮੀਤ ਸਿੰਘ, ਮਹਿੰਦਰਪਾਲ ਸਿੰਘ ਢਿੱਲੋਂ, ਰਾਜਾ ਸਿੰਘ, ਹਰਪਾਲ ਸਿੰਘ ਜੋਹਲ ਅਤੇ ਗੋਬਿੰਦ ਸਿੰਘ ਲੋਂਗੋਵਾਲ ਵੀ ਹਾਜ਼ਰ ਸਨ।
ਸ਼ਹੀਦੀ ਸ਼ਤਾਬਦੀਆਂ ਨੂੰ ਸਮਰਪਿਤ ਗੁ. ਬੁਰਜ ਅਕਾਲੀ ਫੂਲਾ ਸਿੰਘ 'ਚ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਗੁਰਮਤਿ ਸਮਾਗਮ
NEXT STORY