ਅੰਮ੍ਰਿਤਸਰ (ਛੀਨਾ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦੱਖਣੀ ਅੰਮ੍ਰਿਤਸਰ ਤੋਂ ਇੰਚਾਰਜ ਤਲਬੀਰ ਸਿੰਘ ਗਿੱਲ ਤੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਦੇ ਐਡੀਸ਼ਨਲ ਸਕੱਤਰ ਡਾ. ਏ. ਪੀ. ਸਿੰਘ ਦਰਮਿਆਨ ਪਿਛਲੇ ਲੰਮੇ ਸਮੇਂ ਤੋਂ ਛਿੜੇ ਵਿਵਾਦ ’ਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਹੁਣ ਖੁੱਲ੍ਹ ਕੇ ਸਾਹਮਣੇ ਆਏ ਹਨ। ਉਨ੍ਹਾਂ ਨੇ ਮਾਝੇ ’ਚ ਪਾਰਟੀ ਦਾ ਨੁਕਸਾਨ ਹੋਣ ਤੋਂ ਬਚਾਉਣ ਲਈ ਗੱਲ਼ ਕਹੀ। ਇਕ ਵੀਡੀਓ ਜਾਰੀ ਕਰ ਕੇ ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੇ ਹਿੰਮਤੀ ਆਗੂ ਤਲਬੀਰ ਸਿੰਘ ਗਿੱਲ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਐਲਾਨ: ਹਰੇਕ ਲੋੜਵੰਦ ਪਰਿਵਾਰ ਦਾ ਬਣੇਗਾ ਨੀਲਾ ਕਾਰਡ, ਨਵਾਂ ਪੋਰਟਲ ਹੋਵੇਗਾ ਲਾਂਚ
ਮਜੀਠੀਆ ਨੇ ਕਿਹਾ ਕਿ ਤਲਬੀਰ ਗਿੱਲ ਆਪਣੀਆਂ ਕਈ ਪੀੜ੍ਹੀਆਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ ਤੇ ਟਕਸਾਲੀ ਪਰਿਵਾਰ ਨਾਲ ਸਬੰਧਤ ਹਨ, ਜੋ ਕਿ ਪੂਰੇ ਮਾਣ-ਸਤਿਕਾਰ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਚੱਲੀਆਂ ਚਰਚਾਵਾਂ ਠੀਕ ਨਹੀਂ ਹਨ, ਇਸ ਨਾਲ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਆਗੂ ਤੇ ਵਰਕਰ ਵੀ ਚਿੰਤਤ ਹੋ ਜਾਂਦੇ ਹਨ। ਮਜੀਠੀਆ ਨੇ ਕਿਹਾ ਕਿ ਤਲਬੀਰ ਗਿੱਲ ਜੁਝਾਰੂ ਨੌਜਵਾਨ ਹੈ, ਜਿਨ੍ਹਾਂ ਦਾ ਪੰਥਕ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਪੂਰੀ ਤਰ੍ਹਾਂ ਸਮਰਪਿਤ ਹੈ, ਜੇਕਰ ਉਹ ਪਾਰਟੀ ਦੇ ਭਲੇ ਵਾਸਤੇ ਕੋਈ ਗੱਲ ਰੱਖੇ ਤਾਂ ਉਸ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਜ਼ਿੰਮੇਵਾਰੀ ਬਣਦੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਬੇਨਕਾਬ ਹੋਇਆ ਦੇਹ ਵਪਾਰ ਦਾ ਅੱਡਾ, ਗਾਹਕਾਂ ਨੂੰ ਭਰਮਾਉਣ ਲਈ ਵਿਦੇਸ਼ੋਂ ਮੰਗਵਾਈਆਂ ਕੁੜੀਆਂ
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਉਕਤ ਵਿਵਾਦ ’ਚ ਡਾ. ਏ. ਪੀ. ਸਿੰਘ ਨੂੰ ਕਲੀਨ ਚਿੱਟ ਦੇ ਨਾਲ ਤਲਬੀਰ ਸਿੰਘ ਗਿੱਲ ਸਮੇਤ ਉਨ੍ਹਾਂ ਦੇ ਸਮਰਥਕਾਂ ’ਚ ਭਾਰੀ ਗੁੱਸਾ ਹੈ, ਜਿਨ੍ਹਾਂ ਦੇ ਰੋਸ ਦਾ ਲਾਵਾ ਫੁੱਟਣ ਨਾਲ ਮਾਝੇ ’ਚ ਅਕਾਲੀ ਦਲ ਨੂੰ ਕਿਸੇ ਵੇਲੇ ਵੀ ਝਟਕਾ ਲੱਗਣਾ ਪੂਰੀ ਤਰ੍ਹਾਂ ਤਹਿ ਸੀ ਪਰ ਹੁਣ ਮਜੀਠੀਆ ਵਲੋਂ ਖੁੱਲ੍ਹ ਕੇ ਸਾਹਮਣੇ ਆਉਣ ਨਾਲ ਲੱਗਦਾ ਹੈ ਕਿ ਇਹ ਮਾਮਲਾ ਜਲਦ ਸੁਲਝ ਸਕਦਾ ਹੈ।
ਇਹ ਵੀ ਪੜ੍ਹੋ- ਨਿੱਕੀ ਜਿਹੀ ਗੱਲ ਨੇ ਧਾਰਿਆ ਖੂਨੀ ਰੂਪ, ਵੀਡੀਓ ’ਚ ਦੇਖੋ ਕਿਵੇਂ ਖੇਤਾਂ ’ਚ ਭਿੜੀਆਂ ਦੋ ਧਿਰਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ ਆਧਾਰਿਤ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼, 12 ਕਿਲੋ ਹੈਰੋਇਨ ਸਣੇ 1 ਕਾਬੂ
NEXT STORY