ਅੰਮ੍ਰਿਤਸਰ-ਆਮ ਆਦਮੀ ਪਾਰਟੀ ਵਲੋਂ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵੋਟਰਾਂ ਦੀਆਂ ਨਜ਼ਰਾਂ ਕਾਂਗਰਸ ਅਤੇ ਭਾਜਪਾ ਦੇ ਉਮੀਦਵਾਰਾਂ ਦੀ ਰਣਨੀਤੀ 'ਤੇ ਟਿਕੀਆਂ ਹੋਈਆਂ ਹਨ। ਭਾਜਪਾ ਸੂਤਰਾਂ ਦਾ ਕਹਿਣਾ ਹੈ ਕਿ ਇਸ ਸੀਟ 'ਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦਾ ਚੋਣ ਲੜਨਾ ਲਗਭਗ ਤੈਅ ਹੈ। ਤਰਨਜੀਤ ਸੰਧੂ ਨੂੰ ਭਾਜਪਾ ਵੱਲੋਂ ਉਮੀਦਵਾਰ ਬਣਾਏ ਜਾਣ ਦੇ ਸੰਕੇਤ ਇਸ ਗੱਲ ਤੋਂ ਵੀ ਮਿਲ ਰਹੇ ਹਨ ਕਿ ਸੰਧੂ ਨੇ ਸ਼ਹਿਰ ਵਿੱਚ ਵੀ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਉਹ ਭਾਜਪਾ ਦੇ ਸੀਨੀਅਰ ਨੇਤਾਵਾਂ ਨੂੰ ਵੀ ਮਿਲ ਰਹੇ ਹਨ ਅਤੇ ਫੀਡਬੈਕ ਲੈ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 15-20 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ
ਪਿਛਲੇ ਦਿਨਾਂ ਤੋਂ ਹੀ ਸੰਧੂ ਨੇ ਦਿੱਲੀ 'ਚ ਕੇਂਦਰੀ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਵਿਕਾਸ ਦਾ ਮੁੱਦਾ ਉਠਾਇਆ ਸੀ। ਸੱਭਿਆਚਾਰ ਮੰਤਰਾਲੇ ਦੇ ਸਕੱਤਕ ਗੋਵਿੰਦ ਮੋਹਨ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨਾਲ ਸਬੰਧਤ ਸਮਾਰਕਾਂ ਖਾਸ ਕਰਕੇ ਅੰਮ੍ਰਿਤਸਰ ਅਤੇ ਬਟਾਲਾ ਦੀ ਸਥਿਤੀ ਸਮਾਰਕਾਂ ਦੀ ਖ਼ਸਤਾ ਹਾਲਤ ਦਾ ਮੁੱਦਾ ਉਠਾਇਆ। ਇਸ ਕਾਰਨ ਕੇਂਦਰੀ ਸੱਭਿਆਚਾਰਕ ਮੰਤਰਾਲੇ ਨੇ 2 ਕਰੋੜ 76 ਲੱਖ ਰੁਪਏ ਦੀ ਲਾਗਤ ਨਾਲ ਇਨ੍ਹਾਂ ਇਤਿਹਾਸਕ ਵਿਰਾਸਤੀ ਸਮਾਰਕਾਂ ਦੀ ਸਾਂਭ ਸੰਭਾਲ ਲਈ ਲੋੜੀਂਦੀ ਕਾਰਵਾਈ ਕਰਨ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਸੰਧੂ ਨੇ ਭਾਰਤ ਸਰਕਾਰ ਦੇ ਸਿੱਖਿਆ, ਹੁਨਰ ਵਿਕਾਸ ਅਤੇ ਉੱਦਮਤਾ ਮੰਤਰੀ ਧਰਮਿੰਦਰ ਪ੍ਰਧਾਨ ਨਾਲ ਮੁਲਾਕਾਤ ਕਰਕੇ ਅੰਮ੍ਰਿਤਸਰ ਲਈ ਆਈ.ਆਈ.ਟੀ. ਮੰਗ ਕੀਤੀ ਸੀ।
ਇਹ ਵੀ ਪੜ੍ਹੋ : ਫਰੀਦਕੋਟ 'ਚ ਵਾਪਰੀ ਵੱਡੀ ਘਟਨਾ, ਮਾਮੂਲੀ ਕਲੇਸ਼ ਨੇ ਲਈ ਪਤੀ-ਪਤਨੀ ਦੀ ਜਾਨ
ਸੰਧੂ ਤੋਂ ਇਲਾਵਾ ਅੰਮ੍ਰਿਤਸਰ ਤੋਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸਾਬਕਾ ਰਾਜ ਸਭਾ ਮੈਂਬਰ ਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ, ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ, ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਵੀ ਟਿਕਟ ਲਈ ਜ਼ੋਰ ਲਗਾ ਰਹੇ ਹਨ।
ਇਹ ਵੀ ਪੜ੍ਹੋ : ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨਾਲ ਰਾਜਾ ਵੜਿੰਗ ਨੇ ਕੀਤੀ ਮੁਲਾਕਾਤ, ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਦੀ ਨੁਹਾਰ ਬਦਲਣ ’ਚ ਸਾਬਕਾ ਰਾਜਦੂਤ ਸੰਧੂ ਦੀ ਪਹਿਲਕਦਮੀ, ਸ਼ਹਿਰ ’ਚ ਖੁੱਲ੍ਹਣਗੇ ਅਮਰੀਕਨ ਕੌਂਸਲੇਟ
NEXT STORY