ਤਰਨਤਾਰਨ (ਰਮਨ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ 2025-26 ਸ਼ੈਸ਼ਨ ਦੀਆਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸਤਿਨਾਮ ਸਿੰਘ ਬਾਠ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਅੱਠਵੀਂ ਜਮਾਤ ਦਾ ਅੰਗਰੇਜ਼ੀ ਅਤੇ ਬਾਰ੍ਹਵੀਂ ਦਾ ਹੋਮ ਸਾਇੰਸ ਦਾ ਪੇਪਰ 17 ਫਰਵਰੀ 2026 ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਸਬੰਧੀ ਸੁਪਰਡੈਂਟ, ਡਿਪਟੀ ਸੁਪਰਡੈਂਟ ਅਤੇ ਨਿਗਰਾਨ ਅਮਲੇ ਦੀਆਂ ਡਿਊਟੀਆਂ ਲਗਾਈਆਂ ਜਾ ਚੁੱਕੀਆਂ ਹਨ। ਇਥੇ ਇਹ ਵਰਨਣਯੋਗ ਹੈ ਕਿ ਦਸਵੀਂ ਸ਼੍ਰੇਣੀ ਦੇ ਪੇਪਰ 6 ਮਾਰਚ ਤੋਂ ਆਰੰਭ ਹੋ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਨੈਸ਼ਨਲ ਹਾਈਵੇ ’ਤੇ ਵੱਡਾ ਹਾਦਸਾ, ਦਰਜਨ ਵਾਹਨਾਂ ਦੀ ਆਪਸ 'ਚ ਟਕਰਾਏ, 12 ਲੋਕ ਜ਼ਖਮੀ
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਿਨਾਮ ਸਿੰਘ ਬਾਠ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਜ਼ਿਲਾ ਤਰਨਤਾਰਨ ਦੇ ਬਾਰ੍ਹਵੀਂ ਜਮਾਤ ਦੇ 11957, ਦਸਵੀਂ ਜਮਾਤ ਦੇ 12786 ਅਤੇ ਅੱਠਵੀਂ ਜਮਾਤ ਦੇ 12827 ਵਿਦਿਆਰਥੀ ਪ੍ਰੀਖਿਆ ਵਿਚ ਬੈਠਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ 118 ਪ੍ਰੀਖਿਆ ਕੇਂਦਰ ਬਣਾਏ ਗਏ ਹਨ, ਜਿਨ੍ਹਾਂ ਵਿਚ 118 ਸੁਪਰਡੈਂਟ ਅਤੇ 150 ਡਿਪਟੀ ਸੁਪਰਡੈਂਟ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਨਕਲ ਰਹਿਤ ਪ੍ਰੀਖਿਆਵਾਂ ਕਰਵਾਉਣ ਲਈ ਜ਼ਿਲ੍ਹੇ ਵਿਚ 12 ਉੱਡਣ ਦਸਤੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਗੈਰ ਸੰਜ਼ੀਦਗੀ ਵਰਤਣ ਵਾਲੇ ਕਰਮਚਾਰੀਆਂ ਵਿਰੁੱਧ ਸਿੱਖਿਆ ਵਿਭਾਗ ਸਖ਼ਤ ਕਾਰਵਾਈ ਕਰੇਗਾ ।
ਇਹ ਵੀ ਪੜ੍ਹੋ- 'ਆਪ' ਸਰਕਾਰ ਨੇ ਕੈਂਸਰ ਦੇ ਇਲਾਜ ਨੂੰ ਬਿਹਤਰ ਬਣਾਉਣ ਲਈ ਕੁਝ ਨਹੀਂ ਕੀਤਾ : ਹਰਸਿਮਰਤ ਬਾਦਲ
ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸਤਿਨਾਮ ਸਿੰਘ ਬਾਠ ਨੇ ਜ਼ਿਲ੍ਹੇ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕ ਸਹਿਬਾਨ ਨੂੰ ਨਕਲ ਰਹਿਤ ਪ੍ਰੀਖਿਆਵਾਂ ਕਰਵਾਉਣ ਲਈ ਪ੍ਰੇਰਿਤ ਕਰਦਿਆਂ ਪੇਪਰਾਂ ਲਈ ਸ਼ੁਭ ਇੱਛਾਵਾਂ ਦਿੱਤੀਆਂ। ਇਥੇ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਤਰਨਤਾਰਨ ਅੰਦਰ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਸਿੱਖਿਆ ਦਫ਼ਤਰ ਤਰਨਤਾਰਨ ਵਿਖੇ ਕੰਟਰੋਲ ਰੂਮ ਅਤੇ ਸ਼ਿਕਾਇਤ ਸੈੱਲ ਵੀ ਸਥਾਪਤ ਕੀਤਾ ਗਿਆ ਹੈ। ਪ੍ਰੀਖਿਆਵਾਂ ਸਬੰਧੀ ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਸ਼ਿਕਾਇਤ ਸਬੰਧੀ ਪ੍ਰਿੰਸੀਪਲ ਅਵਤਾਰ ਸਿੰਘ ਮੋਬਾਈਲ ਨੰਬਰ 9815661900 ਲੈਕਚਰਾਰ ਬਲਜਿੰਦਰ ਸਿੰਘ ਮੋਬਾਈਲ ਨੰਬਰ 9779123910 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਡੀਲਿੰਗ ਹੈੱਡ ਇਕਬਾਲ ਸਿੰਘ, ਬਿਕਰਮਜੀਤ ਸਿੰਘ, ਬਲਜਿੰਦਰ ਸਿੰਘ ਅਤੇ ਸੁਖਬੀਰ ਸਿੰਘ ਕੰਗ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ: ਜੇਲ੍ਹ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਤਨਖਾਹ ਲੈਣ ਗਏ ਨੌਜਵਾਨ ਨੂੰ ਕੁੱਟਿਆ, ਸੋਨੇ ਦੀ ਚੇਨ ਤੇ ਮੋਬਾਈਲ ਵੀ ਖੋਹਿਆ
NEXT STORY