ਤਰਨਤਾਰਨ (ਰਾਜੂ, ਬਲਵਿੰਦਰ ਕੌਰ): ਸੀ. ਆਈ. ਏ. ਸਟਾਫ਼ ਤਰਨਤਾਰਨ ਨੇ 100 ਗ੍ਰਾਮ ਹੈਰੋਇਨ ਸਮੇਤ 2 ਸਮੱਗਲਰਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਇਸ ਸਬੰਧੀ ਏ.ਐੱਸ.ਆਈ. ਅਨੋਖ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਣੇ ਮੋਡ਼ਪਿੰਡ ਫਰੰਦੀਪੁਰ ਵਿਖੇ ਨਾਕਾਬੰਦੀ ਦੌਰਾਨ ਇਕ ਮਾਰੂਤੀ ਕਾਰ ਸਵਾਰ 2 ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਉਕਤ ਨੌਜਵਾਨਾਂ ਨੇ ਪੁਲਸ ਪਾਰਟੀ ਨੂੰ ਵੇਖ ਕੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਪਾਰਟੀ ਨੇ ਉਕਤ ਨੌਜਵਾਨਾਂ ਨੂੰ ਕਾਬੂ ਕਰ ਲਿਆ। ਜਿੰਨ੍ਹਾਂ ਦੀ ਪਹਿਚਾਣ ਪਰਵੀਨ ਸਿੰਘ ਉਰਫ ਪੀਨਾ ਪੁੱਤਰ ਵਿਰਸਾ ਸਿੰਘ ਵਾਸੀ ਛੀਨਾ ਬਿਧੀ ਚੰਦ ਅਤੇ ਜਗਰੂਪ ਸਿੰਘ ਉਰਫ਼ ਯੂਪਾ ਪੁੱਤਰ ਸਰਮੈਲ ਸਿੰਘ ਵਾਸੀ ਪੱਟੀ ਵਜੋਂ ਹੋਈ। ਉਕਤ ਨੌਜਵਾਨਾਂ ਦੀ ਤਲਾਸ਼ੀ ਲੈਣ ’ਤੇ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਏ. ਐੱਸ.ਆਈ. ਅਨੋਖ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਥਾਣਾ ਭਿੱਖੀਵਿੰਡ ’ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੂੰ ਦਿੱਤੀ ਜਨਮ ਦਿਨ ਦੀ ਵਧਾਈ
ਚੋਰਾਂ ਨੇ ਟੈਲੀਕਾਮ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਨਕਦੀ ਲੈ ਕੇ ਹੋਏ ਫ਼ਰਾਰ
NEXT STORY