ਤਰਨਤਾਰਨ (ਰਾਜੂ,ਬਲਵਿੰਦਰ ਕੌਰ) : ਜ਼ਿਲ੍ਹਾ ਪੁਲਸ ਮੁਖੀ ਧਰੂਮਨ ਐੱਚ ਨਿੰਬਾਲੇ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਹੋਈ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਤਰਨਤਾਰਨ ਨੇ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਸਬ-ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਵਲੀਪੁਰ ਤੋਂ ਮੁਗਲਚੱਕ ਪੰਨੂੰਆਂ ਨੂੰ ਜਾ ਰਹੇ ਸੀ।
ਇਹ ਵੀ ਪੜ੍ਹੋ : ਗਜਿੰਦਰ ਸਿੰਘ ਨੂੰ ਮਿਲੇਗਾ 'ਜਲਾਵਤਨੀ ਸਿੱਖ ਯੋਧਾ' ਐਵਾਰਡ, ਜਾਣੋ ਇਸ 'ਹਾਈਜੈਕਰ' ਦੀ ਕਹਾਣੀ
ਇਸ ਦੌਰਾਨ ਇਕ ਵਿਅਕਤੀ ਆਉਂਦਾ ਵਿਖਾਈ ਦਿੱਤਾ ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਭੱਜਣ ਲੱਗਾ। ਜਿਸ ਨੂੰ ਉਨ੍ਹਾਂ ਤੁਰੰਤ ਕਾਬੂ ਕਰ ਲਿਆ ਅਤੇ ਤਲਾਸ਼ੀ ਲੈਣ 'ਤੇ ਉਸ ਦੇ ਕੋਲੋਂ 20 ਨਸ਼ੀਲੇ ਟੀਕੇ ਅਤੇ 670 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਹਿਚਾਣ ਬਿੱਟੂ ਪੁੱਤਰ ਵੱਸਣ ਸਿੰਘ ਵਾਸੀ ਮੁਗਲਚੱਕ ਪੰਨੂੰਆਂ ਵਜੋਂ ਹੋਈ। ਜਿਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 288 ਧਾਰਾ 22/61/85 ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਹਵਸ ਦੇ ਭੁੱਖੇ ਨੌਜਵਾਨ ਦੀ ਕਰਤੂਤ: ਪਹਿਲਾਂ ਕੁੜੀ ਨਾਲ ਕੀਤਾ ਜਬਰ-ਜ਼ਿਨਾਹ ਫਿਰ ਲੁੱਟ ਕੇ ਲੈ ਗਿਆ ਸਭ ਕੁਝ
ਗਜਿੰਦਰ ਸਿੰਘ ਨੂੰ ਮਿਲੇਗਾ 'ਜਲਾਵਤਨੀ ਸਿੱਖ ਯੋਧਾ' ਐਵਾਰਡ, ਜਾਣੋ ਇਸ 'ਹਾਈਜੈਕਰ' ਦੀ ਕਹਾਣੀ
NEXT STORY