ਤਰਨਤਾਰਨ (ਰਾਜੂ) : ਥਾਣਾ ਹਰੀਕੇ ਪੁਲਸ ਨੇ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ਹੇਠ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਹਰੀਕੇ ਨਿਵਾਸੀ ਵਿਅਕਤੀ ਨੇ ਦੱਸਿਆ ਕਿ ਉਸ ਦੀ 15 ਸਾਲਾਂ ਕੁੜੀ ਸਰਕਾਰੀ ਸਕੂਲ ਮਰਹਾਣਾ 'ਚ ਪੜ੍ਹਦੀ ਹੈ।
ਇਹ ਵੀ ਪੜ੍ਹੋ : ਖ਼ਾਲਿਸਤਾਨ ਤੇ ਰਿਫਰੈਂਡਮ-2020 ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਦੀ ਵੀਡੀਓ ਵਾਇਰਲ
ਬੀਤੀ ਰਾਤ ਉਹ ਸਾਰਾ ਪਰਿਵਾਰ ਆਪਣੇ ਘਰ 'ਚ ਸੌਂ ਗਿਆ, ਰਾਤ ਕਰੀਬ 1 ਵਜੇ ਉਸ ਦੀ ਜਾਗ ਖੁੱਲ੍ਹੀ ਤਾਂ ਵੇਖਿਆ ਕਿ ਮੇਰੀ ਲੜਕੀ ਆਪਣੇ ਬਿਸਤਰੇ ਤੋਂ ਗਾਇਬ ਸੀ, ਜਿਸ ਦੀ ਮੈਂ ਸਾਰੇ ਘਰ ਅਤੇ ਆਸ-ਪਾਸ ਇਲਾਕੇ ਵਿਚ ਭਾਲ ਕੀਤੀ ਪਰ ਉਹ ਨਹੀਂ ਮਿਲੀ। ਪਰ ਬਾਅਦ ਵਿਚ ਪਤਾ ਲੱਗਾ ਕਿ ਸਾਡੇ ਮੁਹੱਲੇ ਦਾ ਲੜਕਾ ਜੱਜ ਸਿੰਘ ਆਪਣੇ ਪਰਿਵਾਰਕ ਮੈਂਬਰਾਂ ਦੀ ਮਿਲੀਭੁਗਤ ਨਾਲ ਉਸ ਦੀ ਕੁੜੀ ਨੂੰ ਵਰਗਲਾ ਕੇ ਲੈ ਗਿਆ ਹੈ, ਜਿਸ ਦੀ ਸ਼ਿਕਾਇਤ ਉਸ ਨੇ ਤੁਰੰਤ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ. ਐੱਸ. ਆਈ. ਜਤਿੰਦਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਜੱਜ ਸਿੰਘ, ਅਮਰ ਸਿੰਘ, ਸੁਰਜੀਤ ਕੌਰ ਵਾਸੀਆਨ ਹਰੀਕੇ, ਬਿੱਲਾ ਸਿੰਘ ਵਾਸੀ ਬੂਹ ਅਤੇ 2-3 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਕੁੱਤੇ ਨੂੰ ਕੁਚਲਣ ਵਾਲੇ ਦੇ ਘਰ ਮਾਰਿਆ ਛਾਪਾ, ਮੌਕੇ ਦੇ ਹਾਲਾਤ ਵੇਖ ਉੱਡੇ ਹੋਸ਼ (ਤਸਵੀਰਾਂ)
ਵੱਡੀ ਵਾਰਦਾਤ : ਜਿਗਰੀ ਯਾਰਾਂ ਨੇ ਆਪਣੇ ਹੀ ਯਾਰ ਨੂੰ ਦਿੱਤੀ ਦਰਦਨਾਕ ਮੌਤ, ਵਜ੍ਹਾ ਕਰ ਦੇਵੇਗੀ ਹੈਰਾਨ
NEXT STORY