ਅਮਰਕੋਟ (ਧਿਆਣਾ) - ਪੁਲਸ ਥਾਣਾ ਵਲਟੋਹਾ ਅਧੀਨ ਪੈਂਦੇ ਸਰਹੱਦੀ ਪਿੰਡ ਢੋਲਣ ’ਚ ਹਲਵਾਈ ਦਾ ਕੰਮ ਕਰਨ ਵਾਲੇ 30 ਸਾਲਾ ਨੌਜਵਾਨ ਦੀ ਭੇਤਭਰੇ ਹਾਲਾਤਾਂ ’ਚ ਗੁੰਮ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਦਿੰਦੇ ਹੋਏ ਗੁੰਮਸ਼ੁਦਾ ਨੌਜਵਾਨ ਸਿਕੰਦਰ ਸਿੰਘ ਪੁੱਤਰ ਜਸਵੰਤ ਸਿੰਘ ਦੇ ਭਰਾ ਕੁਲਦੀਪ ਸਿੰਘ ਅਤੇ ਮਾਤਾ ਰਾਜ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਪਿਛਲੇ ਕਾਫ਼ੀ ਸਮੇਂ ਤੋਂ ਕਸਬਾ ਰਈਆ ਵਿਖੇ ਕਿਸੇ ਦੁਕਾਨ ’ਤੇ ਹਲਵਾਈ ਦਾ ਕੰਮ ਕਰਦਾ ਸੀ ਅਤੇ ਉੱਥੇ ਹੀ ਰਹਿੰਦਾ ਸੀ।
ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ
ਉਹ ਵੀਹ-ਪੱਚੀ ਦਿਨ ਜਾਂ ਮਹੀਨੇ ਬਾਅਦ ਪਿੰਡ ਗੇੜਾ ਮਾਰਦਾ ਸੀ। ਬੀਤੇ ਦਿਨ ਉਹ ਸਵੇਰੇ 8 ਵਜੇ ਆਪਣੀ ਦੁਕਾਨ ਤੋਂ ਪਿੰਡ ਲਈ ਰਵਾਨਾ ਹੋਇਆ ਸੀ ਪਰ ਰਾਤ ਤੱਕ ਉਹ ਪਿੰਡ ਨਹੀਂ ਪਹੁੰਚਿਆ। ਉਸ ਦਾ ਮੋਬਾਇਲ ਵੀ ਬੰਦ ਆ ਰਿਹਾ ਹੈ। ਜ਼ਿਕਰਯੋਗ ਹੈ ਕਿ ਗੁੰਮਸ਼ੁਦਾ ਨੌਜਵਾਨ ਦੇ ਛੋਟੇ ਭਰਾ ਦਾ ਪਿਛਲੇ ਸਾਲ ਇਨ੍ਹੀਂ ਦਿਨੀਂ ਕਤਲ ਹੋਇਆ ਸੀ। ਪਰਿਵਾਰਕ ਮੈਂਬਰਾਂ ਦੇ ਸ਼ੱਕ ਦੀ ਸੂਈ ਹੁਣ ਵੀ ਉਨ੍ਹਾਂ ਵਿਅਕਤੀਆਂ ਵੱਲ ਹੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਵੱਲੋਂ ਗੁੰਮਸ਼ੁਦਾ ਨੌਜਵਾਨ ਦੀ ਗੁੰਮਸ਼ੁਦਗੀ ਦੀ ਰਿਪੋਰਟ ਪੁਲਸ ਥਾਣਾ ਵਲਟੋਹਾ ਵਿਖੇ ਲਿਖਵਾ ਦਿੱਤੀ ਗਈ ਹੈ।
ਸਰਕਾਰੀ ਰੋਕਾਂ ਦੇ ਬਾਵਜੂਦ ਕਿਸਾਨਾਂ ਵੱਲੋਂ ਲਗਾਈ ਜਾ ਰਹੀ ਨਾੜ ਦੀ ਰਹਿੰਦ ਖੂੰਹਦ ਨੂੰ ਅੱਗ
NEXT STORY