ਤਰਨਤਾਰਨ (ਰਮਨ)– ਬੀਤੇ ਕੱਲ੍ਹ ਦੁਪਹਿਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਪਵਿੱਤਰ ਸਰੋਵਰ ਵਿੱਚ ਛਲਾਂਗ ਮਾਰਣ ਵਾਲੇ ਨੌਜਵਾਨ ਦੀ ਲਾਸ਼ ਗੋਤਾਖੋਰਾਂ ਵੱਲੋਂ ਕਾਫ਼ੀ ਮੁਸ਼ੱਕਤ ਮਗਰੋਂ ਅੱਜ ਯਾਨੀ ਸ਼ਨੀਵਾਰ ਸਵੇਰੇ ਬਾਹਰ ਕੱਢ ਲਈ ਗਈ। ਮ੍ਰਿਤਕ ਦੀ ਪਹਿਚਾਣ ਸੁਖਵਿੰਦਰ ਸਿੰਘ (24) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਵੇਈਂ ਪੂਈਂ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪਰਿਵਾਰਿਕ ਮੈਂਬਰਾਂ ਮੁਤਾਬਕ ਸੁਖਵਿੰਦਰ ਸਿੰਘ ਅਜੇ ਕੁਆਰਾ ਸੀ ਅਤੇ ਬਚਪਨ ਤੋਂ ਹੀ ਉਸ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ ਅਤੇ ਦੌਰੇ ਪੈਂਦੇ ਸਨ।
ਇਹ ਵੀ ਪੜ੍ਹੋ- ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ
ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਉਹ ਆਪਣੇ ਪਿਤਾ ਜਗਤਾਰ ਸਿੰਘ ਨਾਲ ਤਰਨ ਤਾਰਨ ਸ਼ਹਿਰ ਵਿੱਚ ਦਵਾਈ ਲੈਣ ਆਇਆ ਹੋਇਆ ਸੀ। ਇਸ ਦੌਰਾਨ ਉਸ ਨੇ ਅਚਾਨਕ ਆਪਣੇ ਪਿਤਾ ਤੋਂ ਬਾਂਹ ਛੁਡਵਾ ਲਈ ਅਤੇ ਸ੍ਰੀ ਦਰਬਾਰ ਸਾਹਿਬ ਵੱਲ ਚਲਾ ਗਿਆ। ਉੱਥੇ ਮੱਥਾ ਟੇਕਣ ਤੋਂ ਬਾਅਦ ਉਸ ਨੇ ਦੀਵਾਨ ਹਾਲ ਵਿੱਚ ਚੱਲ ਰਹੇ ਧਾਰਮਿਕ ਸਮਾਗਮ ਦੌਰਾਨ ਕਰੀਬ ਅੱਧਾ ਘੰਟਾ ਕੀਰਤਨ ਸੁਣਿਆ ਅਤੇ ਫਿਰ ਅਚਾਨਕ ਪਵਿੱਤਰ ਸਰੋਵਰ ਵਿੱਚ ਛਲਾਂਗ ਮਾਰ ਦਿੱਤੀ। ਜਿਸ ਤੋਂ ਬਾਅਦ ਅੱਜ ਗੋਤਾਖੋਰਾਂ ਦੀ ਮਦਦ ਨਾਲ ਉਸ ਨੂੰ ਸਰੋਵਰ 'ਚੋਂ ਬੜੀ ਮੁਸ਼ੱਕਤ ਨਾਲ ਬਾਹਰ ਕੱਢ ਲਿਆ ਗਿਆ। ਥਾਣਾ ਸਿਟੀ ਤਰਨ ਤਾਰਨ ਦੀ ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੂੰ ਬੁਲਾ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਫੈਸਲਾ: ਬੀਬੀ ਰਮਨਦੀਪ ਕੌਰ ਖਡੂਰ ਸਾਹਿਬ ਹਲਕੇ ਦੀ ਇੰਚਾਰਜ ਨਿਯੁਕਤ
NEXT STORY