ਤਰਨਤਾਰਨ (ਰਮਨ ਚਾਵਲਾ)- ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਇਕ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ 692 ਗ੍ਰਾਮ ਹੈਰੋਇਨ, 29 ਕਿਲੋ 300 ਗ੍ਰਾਮ ਭੁੱਕੀ, ਡੋਡੇ, 1 ਵਿਦੇਸ਼ੀ 9 ਐੱਮ.ਐੱਮ ਪਿਸਤੌਲ, 2 ਦੇਸੀ ਪਿਸਤੌਲ, 8 ਰੌਂਦ, 2 ਮੋਟਰਸਾਈਕਲ, 137 ਨਸ਼ੀਲੀਆਂ ਗੋਲੀਆਂ, 15750 ਐੱਮ.ਐੱਲ ਨਾਜਾਇਜ਼ ਸ਼ਰਾਬ, 175 ਕਿਲੋ ਲਾਹਣ, 1 ਇਲੈਕਟ੍ਰੋਨਿਕ ਕੰਡਾ ਸਮੇਤ 14 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਕੁੜੀ ਦੇ ਗੁਪਤ ਅੰਗ 'ਤੇ ਕਰੰਟ ਲਾਉਣ ਦੇ ਮਾਮਲੇ 'ਚ ਦੋ ਹੋਰ ਪੁਲਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ
ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਐੱਸ.ਪੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਮਾਨਯੋਗ ਡੀ.ਜੀ.ਪੀ, ਪੰਜਾਬ ਗੌਰਵ ਯਾਦਵ ਵਲੋਂ ਮਿਲੇ ਹੁਕਮਾਂ ਤਹਿਤ ਜ਼ਿਲ੍ਹੇ ਅੰਦਰ ਮਾੜੇ ਅਨਸਰਾਂ ਖ਼ਿਲਾਫ਼ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ ਹੈ। ਐੱਸ.ਐੱਸ.ਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਸਰਾਏ ਅਮਾਨਤ ਖਾਂ ਦੀ ਪੁਲਸ ਵਲੋਂ ਕਾਰਵਾਈ ਕਰਦੇ ਹੋਏ ਗੁਰਮੰਗਤ ਸਿੰਘ ਉਰਫ਼ ਕਾਲਾ ਉਰਫ਼ ਸੰਘਾ ਪੁੱਤਰ ਇੰਦਰ ਸਿੰਘ ਗੰਡੀਵਿੰਡ ਅਤੇ ਜਰਨੈਲ ਸਿੰਘ ਉਰਫ਼ ਜੈਲਾ ਪੁੱਤਰ ਬਲਕਾਰ ਸਿੰਘ ਵਾਸੀ ਮੀਆਂਪੁਰ ਨੂੰ 255 ਗ੍ਰਾਮ ਹੈਰੋਇਨ, 1 ਵਿਦੇਸ਼ੀ9 ਐੱਮ.ਐੱਮ ਪਿਸਤੌਲ, 4 ਰੌਂਦ ਅਤੇ 1 ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ 29 ਕਿਲੋ 300 ਗ੍ਰਾਮ ਪੋਸਤ, ਡੋਡੇ ਸਮੇਤ ਹਰਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਲਾਸੌਰ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ । ਜਦਕਿ ਇਸੇ ਥਾਣੇ ਦੀ ਪੁਲਸ ਨੇ ਹਰਮਨਪ੍ਰੀਤ ਸਿੰਘ ਪੁੱਤਰ ਰਜਿਗੁਲਾਬ ਸਿੰਘ ਉਰਫ਼ ਰੋਜ਼ੀ ਵਾਸੀ ਖਾਣ ਛਾਪੜੀ ਨੂੰ 150 ਗ੍ਰਾਮ ਹੈਰੋਇਨ, ਇਕ ਇਲੈਕਟ੍ਰੋਨਿਕ ਕੰਡਾ, ਗੁਰਦੇਵ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਜਾਮਾਰਾਏ ਨੂੰ 100 ਗ੍ਰਾਮ ਹੈਰੋਇਨ, ਜਗਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਫਤਿਆਬਾਦ 100 ਗ੍ਰਾਮ ਹੈਰੋਇਨ, ਸ਼ਮਸ਼ੀਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਜਾਮਾਰਾਏ ਨੂੰ 50 ਗ੍ਰਾਮ ਹੈਰੋਇਨ ਅਤੇ ਪੁਲਸ ਨੇ ਬਲਵਿੰਦਰ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਚੇਲਾ ਨੂੰ 37 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ- ਬੁੱਢਾ ਦਰਿਆ ’ਤੇ ਬਣੀ ਸੜਕ ’ਚ ਪਿਆ ਪਾੜ, ਨਹਾਉਣ ਗਏ 2 ਮੁੰਡਿਆਂ ਨਾਲ ਵਾਪਰ ਗਈ ਅਣਹੋਣੀ
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ ਅਰਸ਼ਦੀਪ ਸਿੰਘ ਉਰਫ਼ ਮੱਛੀ ਪੁੱਤਰ ਪਰਮਜੀਤ ਸਿੰਘ ਵਾਸੀ ਰੂੜੀ ਵਾਲਾ ਅਤੇ ਜਗਦੇਵ ਬਿੱਲਾ ਪੁੱਤਰ ਪ੍ਰਗਟ ਸਿੰਘ ਵਾਸੀ ਪਿੰਡ ਧੁੰਨ ਢਾਏ ਵਾਲਾ ਨੂੰ 2 ਦੇਸੀ ਪਿਸਤੌਲ ਅਤੇ 4 ਜਿੰਦਾ ਰੌਂਦ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਦਕਿ ਤਰਨਤਾਰਨ ਦੀ ਪੁਲਸ ਨੇ ਪ੍ਰਿੰਸਪਾਲ ਸਿੰਘ ਪੁੱਤਰ ਨਾਨਕ ਸਿੰਘ ਵਾਸੀ ਪਿੰਡ ਬਾਕੀਪੁਰ ਨੂੰ 137 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐੱਸ.ਐੱਸ.ਪੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਦਰ ਪੱਟੀ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਦਕਿ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਕਰਨਬੀਰ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਮੁਰਾਦਪੁਰ ਨੂੰ 1 ਚਾਲੂ ਭੱਠੀ 25 ਕਿਲੋ ਲਾਹਣ, 6000 ਐੱਮ.ਐੱਲ ਨਾਜਾਇਜ਼ ਸ਼ਰਾਬ, ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ 150 ਕਿਲੋ ਲਾਹਣ, 3000 ਐੱਮ.ਐੱਲ ਨਾਜਾਇਜ਼ ਸ਼ਰਾਬ ਸਮੇਤ ਕੁਲਬੀਰ ਸਿੰਘ ਪੁੱਤਰ ਬਚਨ ਵਾਸੀ ਫਤਿਆਬਾਦ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਸ਼ਰਨਦੀਪ ਸਿੰਘ ਪੁੱਤਰ ਸੁੱਖਵਿੰਦਰ ਸਿੰਘ ਵਾਸੀ ਪੱਖੋਕੇ ਨੂੰ 6750 ਐੱਮ.ਐੱਲ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ- ਧਾਰਮਿਕ ਸਥਾਨ 'ਤੇ ਮੱਥਾ ਟੇਕ ਪਰਤ ਰਹੇ ਨੌਜਵਾਨਾਂ ਨਾਲ ਵਾਪਰੀ ਅਣਹੋਣੀ, 2 ਘਰਾਂ 'ਚ ਵਿਛ ਗਏ ਸੱਥਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਰਸ਼ਾ ਛੀਨਾ ਡਰੇਨ ਦੇ ਬੰਨ੍ਹ ’ਚ ਪਾੜ ਪੈਣ ਨਾਲ ਬਣੇ ਹੜ੍ਹ ਵਰਗੇ ਹਲਾਤ, ਫ਼ਸਲ ਪਾਣੀ ’ਚ ਡੁੱਬਣ ਕਾਰਨ ਹੋਈ ਤਬਾਹ
NEXT STORY