ਤਰਨਤਾਰਨ (ਰਮਨ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਉਣ ਵਾਲੇ ਪੰਜਾਬ ਦੌਰੇ ਨੂੰ ਧਿਆਨ 'ਚ ਰੱਖਦਿਆਂ ਤਰਨਤਾਰਨ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਜ਼ਿਲ੍ਹੇ ਵਿੱਚ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਹੋਰ ਤੇਜ਼ ਕਰ ਦਿੱਤੀ ਗਈ ਹੈ ਅਤੇ ਦੇਰ ਰਾਤ ਤੱਕ ਪੁਲਸ ਵੱਲੋਂ ਸੜਕਾਂ ’ਤੇ ਨਾਕਾਬੰਦੀ ਅਤੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦੀ ਕਮਾਨ ਖੁਦ ਜ਼ਿਲ੍ਹਾ ਐਸਐਸਪੀ ਸੁਰਿੰਦਰ ਲਾਂਬਾ ਸੰਭਾਲੀ, ਜੋ ਦੇਰ ਰਾਤ ਸੜਕਾਂ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ 1, 2, 3 ਤੇ 4 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਅਪਡੇਟ
ਐਸਐਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਜਨਵਰੀ ਮਹੀਨੇ ਦੌਰਾਨ ਜ਼ਿਲ੍ਹੇ ਵਿੱਚ ਕਰੀਬ 500 ਮਾੜੇ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਲਗਾਤਾਰ ਚਲਾਈ ਜਾ ਰਹੀ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਅਪਰਾਧੀਆਂ ’ਤੇ ਨਕੇਲ ਕਸਣ ਵਿੱਚ ਕਾਮਯਾਬੀ ਮਿਲੀ ਹੈ।
ਇਹ ਵੀ ਪੜ੍ਹੋ- ਪੰਜਾਬ : ਸ਼ਮਸ਼ਾਨਘਾਟ 'ਚ ਬਜ਼ੁਰਗ ਦੀਆਂ ਅਸਥੀਆਂ ਗਾਇਬ, ਪਰਿਵਾਰ ਵੱਲੋਂ ਜ਼ਬਰਦਸਤ ਹੰਗਾਮਾ
ਪੁਲਸ ਵੱਲੋਂ ਬਾਹਰੋਂ ਜ਼ਿਲ੍ਹੇ ਵਿੱਚ ਦਾਖ਼ਲ ਹੋਣ ਵਾਲੇ ਵਾਹਨਾਂ ਦੀ ਵੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਹਰ ਆਉਣ-ਜਾਣ ਵਾਲੇ ਵਾਹਨ ਅਤੇ ਸ਼ੱਕੀ ਵਿਅਕਤੀਆਂ ’ਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਨੂੰ ਪਹਿਲਾਂ ਹੀ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਖੂਨੀ ਵਾਰਦਾਤ, ਕਿਰਾਏਦਾਰਾਂ ਨੇ ਬਜ਼ੁਰਗ ਔਰਤ ਦਾ ਕਰ'ਤਾ ਕਤਲ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪਾਕਿ ਨੇ ਰਿਹਾਅ ਕੀਤੇ 7 ਭਾਰਤੀ ! ਹੜ੍ਹਾਂ ਦੌਰਾਨ ਰੁੜ੍ਹ ਕੇ ਪਹੁੰਚ ਗਏ ਸੀ ਸਰਹੱਦ ਪਾਰ, ਅਟਾਰੀ ਰਾਹੀਂ ਹੋਈ ਵਾਪਸੀ
NEXT STORY