ਤਰਨਤਾਰਨ (ਰਮਨ)- ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ 9 ਮੁੱਕਦਮੇ ਦਰਜ ਕਰਦੇ ਹੋਏ 10 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਉਨ੍ਹਾਂ ਪਾਸੋਂ 819 ਗ੍ਰਾਮ ਹੈਰੋਇਨ, ਇਕ ਪਿਸਤੌਲ, 3 ਜਿੰਦਾ ਰੌਂਦ, ਇਕ ਕੰਡਾ, ਇਕ ਫੋਨ, 1 ਕਾਰ, ਥਾਰ ਗੱਡੀ ਅਤੇ 87,200 ਰੁਪਏ ਡਰੱਗ ਮਨੀ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਇਸ ਮਾਮਲੇ ਵਿਚ ਪਰਚੇ ਦਰਜ ਕਰਦੇ ਹੋਏ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰ ਅਗਲੇਰੀ ਪੁੱਛਗਿਛ ਆਰੰਭ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਐੱਸ.ਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਦੇ ਚੱਲਦਿਆਂ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਐੱਸ.ਐੱਸ.ਪੀ ਨੇ ਦੱਸਿਆ ਕਿ ਥਾਣਾ ਵੈਰੋਵਾਲ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਹਰਜਿੰਦਰ ਸਿੰਘ ਉਰਫ ਅਜੇ ਪੁੱਤਰ ਸੁਖਵਿੰਦਰ ਸਿੰਘ ਵਾਸੀ ਵੈਰੋਵਾਲ ਬਾਵਿਆਂ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ 776 ਗ੍ਰਾਮ ਹੈਰੋਇਨ ਅਤੇ 87,200 ਰੁਪਏ ਡਰੱਗ ਮਨੀ ਤੋਂ ਇਲਾਵਾ ਇਕ ਥਾਰ ਗੱਡੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਥਾਣਾ ਖਾਲੜਾ ਦੀ ਪੁਲਸ ਨੇ ਰਾਜੀਵ ਅਤੇ ਜਗਤਾਰ ਸਿੰਘ ਨਾਮਕ ਵਿਅਕਤੀਆਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ 9 ਗ੍ਰਾਮ ਹੈਰੋਇਨ, ਇਕ ਪਿਸਤੌਲ 32 ਬੋਰ, 3 ਜਿੰਦਾ ਰੌਂਦ, ਇਕ ਆਈ-20 ਕਾਰ ਅਤੇ ਮੋਬਾਈਲ ਫੋਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਗੋਲੀ ਮਾਰ ਕੇ ਕਤਲ ਕੀਤੇ ਪੁਲਸ ਮੁਲਾਜ਼ਮ ਦੇ ਪਰਿਵਾਰ ਲਈ CM ਮਾਨ ਦਾ ਅਹਿਮ ਐਲਾਨ
ਇਸੇ ਤਰ੍ਹਾਂ ਥਾਣਾ ਕੱਚਾ-ਪੱਕਾ ਦੀ ਪੁਲਸ ਨੇ ਬਲਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਮੁਗਲਵਾਲਾ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਥਾਣਾ ਖੇਮਕਰਨ ਦੀ ਪੁਲਸ ਨੇ ਮੇਜਰ ਸਿੰਘ ਪੁੱਤਰ ਹਮੇਸ਼ਾ ਸਿੰਘ ਵਾਸੀ ਰੱਤੋਕੇ ਨੂੰ ਗ੍ਰਿਫਤਾਰ ਕਰਦੇ ਹੋਏ 7 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ ਜਦਕਿ ਥਾਣਾ ਖਾਲੜਾ ਦੀ ਪੁਲਸ ਨੇ ਇਕ ਪੁਰਾਣੇ ਮਾਮਲੇ ਵਿਚ ਲੋੜੀਂਦੇ ਮੁਲਜ਼ਮ ਬਲਤੇਜ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਹਰੀਕੇ ਨੂੰ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲੱਗ ਗਈ ਵੱਡੀ ਪਾਬੰਦੀ, 3 ਮਹੀਨੇ ਲਾਗੂ ਰਹਿਣਗੇ ਹੁਕਮ
ਐੱਸ.ਐੱਸ.ਪੀ ਨੇ ਦੱਸਿਆ ਕਿ ਥਾਣਾ ਸਿਟੀ ਪੱਟੀ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ ਕੈਪਟਨ ਸਿੰਘ ਪੁੱਤਰ ਅਰੂੜ ਸਿੰਘ ਵਾਸੀ ਲੌਹਕਾ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਥਾਣਾ ਹਰੀਕੇ ਦੀ ਪੁਲਸ ਨੇ ਪੁਰਾਣੇ ਮਾਮਲੇ ਵਿਚ ਲੋੜੀਂਦੇ ਮੁਲਜ਼ਮ ਮਨਪ੍ਰੀਤ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਹਰੀਕੇ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ- ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਨਵੇਂ ਹੁਕਮ ਜਾਰੀ
ਇਸੇ ਲੜੀ ਦੇ ਤਹਿਤ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ ਗੁਰਪ੍ਰੀਤ ਸਿੰਘ ਉਰਫ ਗੋਪਾ ਪੁੱਤਰ ਨਰਵੈਲ ਸਿੰਘ ਵਾਸੀ ਪਿੰਡ ਕੰਗ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ 12 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਦਕਿ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਸਾਲ 2017 ਦੇ ਮਾਮਲੇ ਵਿਚ ਲੋੜੀਂਦੇ ਮੁਲਜ਼ਮ ਹਰਜੀਤ ਸਿੰਘ ਉਰਫ ਬੱਬਾ ਪੁੱਤਰ ਕਰਮ ਸਿੰਘ ਵਾਸੀ ਪੱਕਾ ਕਿਲਾ ਨੂੰ ਗ੍ਰਿਫਤਾਰ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਜਿਸਟਰੀ ਦਫਤਰਾਂ ’ਚ ਸਬ-ਰਜਿਸਟਰਾਰਾਂ ਨੇ ਸੰਭਾਲਿਆ ਕੰਮ, ਪਹਿਲੇ ਦਿਨ ਕੀਤੀਆਂ 249 ਰਜਿਸਟਰੀਆਂ
NEXT STORY