ਤਰਨਤਾਰਨ (ਰਮਨ)- ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਦੋ ਮੁਲਜ਼ਮਾਂ ਨੂੰ ਵੱਖ-ਵੱਖ ਮਾਮਲਿਆਂ ਵਿਚ ਇਕ ਪਿਸਤੌਲ 32 ਬੋਰ, 5 ਰੌਂਦ ਅਤੇ 90 ਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਮਾਨਯੋਗ ਅਦਾਲਤ ਪਾਸੋਂ ਪ੍ਰਾਪਤ ਕੀਤੇ ਰਿਮਾਂਡ ਉਪਰੰਤ ਅਗਲੇਰੀ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਰਾਜਪਾਲ ਨੂੰ ਮੰਗ ਪੱਤਰ ਦੇਣ ਮਗਰੋਂ ਕਿਸਾਨਾਂ ਵੱਲੋਂ ਧਰਨਾ ਸਮਾਪਤ ਕਰਨ ਦਾ ਐਲਾਨ
ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਏ.ਐੱਸ.ਆਈ ਬਲਦੇਵ ਸਿੰਘ ਚੌਂਕੀ ਇੰਚਾਰਜ ਖਡੂਰ ਸਾਹਿਬ ਵਲੋਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਇਕ ਵਿਅਕਤੀ, ਜਿਸ ਦੀ ਪਹਿਚਾਣ ਇਕਬਾਲ ਸਿੰਘ ਉਰਫ ਅਫਰੀਦੀ ਪੁੱਤਰ ਦਿਲਸ਼ਾਦ ਸਿੰਘ ਵਾਸੀ ਫਤਿਆਬਾਦ ਨੂੰ ਨਾਜਾਇਜ਼ ਪਿਸਤੌਲ 32 ਬੋਰ ਅਤੇ 5 ਰੌਂਦ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ- ਗੁਰੂ ਨਾਨਕ ਗੁਰਪੁਰਬ ਮੌਕੇ ਬਠਿੰਡਾ ਦੇ ਸ਼ਮਸ਼ਾਨਘਾਟ 'ਚ ਲੱਗਦੀ ਹੈ ਬੱਚਿਆਂ ਦੀ ਜਮਾਤ, ਵਜ੍ਹਾ ਹੈ ਖ਼ਾਸ
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਏ.ਐੱਸ.ਆਈ ਬਿੱਕਰ ਸਿੰਘ ਵਲੋਂ ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਗੁਰਦੇਵ ਸਿੰਘ ਵਾਸੀ ਖਡੂਰ ਸਾਹਿਬ ਨੂੰ 90 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਐੱਸ.ਐੱਸ.ਪੀ ਅਸ਼ਵਨੀ ਕਪੂਰ ਵਲੋਂ ਮਿਲੇ ਸਖ਼ਤ ਹੁਕਮਾਂ ਤਹਿਤ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤ ਮੁਹਿੰਮ ਚਲਾਈ ਗਈ ਹੈ, ਜਿਸ ਦੇ ਚੱਲਦਿਆਂ ਮਾੜੇ ਅਨਸਰਾਂ ਨੂੰ ਜੇਲ੍ਹਾਂ ਵਿਚ ਭੇਜਿਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ ਵਾਸੀਆਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਪੰਜਾਬ ਸਰਕਾਰ, 2 ਦਸੰਬਰ ਨੂੰ CM ਮਾਨ ਕਰਨਗੇ ਉਦਘਾਟਨ
NEXT STORY