ਤਰਨਤਾਰਨ(ਰਾਜੂ)- ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸ਼ੁਰੂ ਕੀਤੀ ਹੋਈ ਮੁਹਿੰਮ ਦੇ ਚੱਲਦਿਆਂ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਭਾਰੀ ਮਾਤਰਾ ’ਚ ਅੰਗਰੇਜ਼ੀ ਸ਼ਰਾਬ ਦੀਆਂ ਬੋਤਲਾਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਸ ਵੱਲੋਂ ਮੁਲਜ਼ਮ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਸਿਟੀ ਦੇ ਮੁਖੀ ਨੇ ਦੱਸਿਆ ਕਿ ਏ.ਐੱਸ.ਆਈ. ਜਸਪਾਲ ਸਿੰਘ ’ਤੇ ਅਧਾਰਿਤ ਪੁਲਸ ਪਾਰਟੀ ਨੇ ਨਾਕਾਬੰਦੀ ਦੌਰਾਨ ਇਕ ਲਾਲ ਰੰਗ ਦੀ ਹਾਂਡਾ ਸਿਟੀ ਕਾਰ ਨੰਬਰ ਪੀ.ਬੀ.02.ਏ.ਕੇ.4545 ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜਿਸ ’ਤੇ ਕਾਰ ਚਾਲਕ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਗੱਡੀ ਰੋਕ ਕੇ ਮੌਕੇ ਤੋਂ ਭੱਜ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਪੜ੍ਹੋ ਖ਼ਬਰ
ਜਦ ਪੁਲਸ ਪਾਰਟੀ ਨੇ ਗੱਡੀ ਦੀ ਤਲਾਸ਼ੀ ਲਈ ਤਾਂ 108 ਬੋਤਲਾਂ ਰੋਇਲ ਸਟੈਗ, 24 ਬੋਤਲਾਂ ਮੈਕਡਾਵਲ, 24 ਬੋਤਲਾਂ ਆਫਿਸਰ ਚੋਇਸ, 24 ਬੋਤਲਾਂ ਰੋਇਲ ਚੈਲੇਂਜ ਕੁੱਲ 180 ਬੋਤਲਾਂ (135 ਲੀਟਰ) ਸ਼ਰਾਬ ਬਰਾਮਦ ਹੋਈ ਹੈ। ਫਰਾਰ ਹੋਏ ਮੁਲਜ਼ਮ ਦੀ ਪਛਾਣ ਸਿਮਰਜੋਤ ਸਿੰਘ ਉਰਫ਼ ਸੰਨੀ ਪੁੱਤਰ ਅਵਤਾਰ ਸਿੰਘ ਵਾਸੀ ਜੋਧਪੁਰ ਵਜੋਂ ਹੋਈ ਹੈ। ਜਿਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 232 ਆਬਕਾਰੀ ਐਕਟ ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਦੀਵਾਲੀ ਤੋਂ ਪਹਿਲਾਂ CM ਮਾਨ ਦਾ ਵੱਡਾ ਤੋਹਫਾ, ਮੁਆਵਜ਼ਾ ਰਾਸ਼ੀ ਵੰਡਣ ਦੀ ਕੀਤੀ ਸ਼ੁਰੂਆਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
5 ਕਰੋੜ ਦੀ ਹੈਰੋਇਨ ਸਮੇਤ 2 ਡਰੋਨ ਬਰਾਮਦ
NEXT STORY