ਤਰਨਤਾਰਨ(ਰਮਨ)- ਬੀਤੇ ਚਾਰ ਮਹੀਨਿਆਂ ਦੌਰਾਨ ਲੋਕਾਂ ਦੇ ਚੋਰੀ ਹੋਏ ਅਤੇ ਖੋਹ ਕੀਤੇ ਗਏ 120 ਤੋਂ ਵੱਧ ਮੋਬਾਈਲ ਫੋਨ ਤਰਨਤਾਰਨ ਪੁਲਸ ਵੱਲੋਂ ਬਰਾਮਦ ਕਰ ਸਬੰਧਤ ਮਾਲਕਾਂ ਨੂੰ ਸੌਂਪ ਦਿੱਤੇ ਗਏ ਹਨ, ਜਿਸ ਦੌਰਾਨ ਮੋਬਾਈਲ ਮਾਲਕਾਂ ਵੱਲੋਂ ਜ਼ਿਲ੍ਹਾ ਪੁਲਸ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ RED ALERT! ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ...
ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਬੀਤੇ ਚਾਰ ਮਹੀਨਿਆਂ ਦੌਰਾਨ ਵੱਖ-ਵੱਖ ਲੋਕਾਂ ਵੱਲੋਂ ਦਰਜ ਕਰਵਾਈਆਂ ਗਈਆਂ ਮੋਬਾਈਲ ਫੋਨ ਗੁੰਮ ਹੋਣ ਅਤੇ ਖੋਹ ਕੀਤੇ ਜਾਣ ਸਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਕਰਦੇ ਹੋਏ ਉਨ੍ਹਾਂ ਨੂੰ ਫੋਨ ਲੱਭ ਕੇ ਸੌਂਪ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਤਰਨਤਾਰਨ 'ਚ ਸੁੱਤੇ ਪਏ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਪਿੰਡ 'ਚ ਪਸਰਿਆ ਸੋਗ
ਐੱਸ. ਐੱਸ. ਪੀ. ਲਾਂਬਾ ਨੇ ਦੱਸਿਆ ਕਿ ਇਸ ਦੌਰਾਨ ਪੁਲਸ ਨੇ 120 ਤੋਂ ਵੱਧ ਵੱਖ-ਵੱਖ ਕੰਪਨੀਆਂ ਦੇ ਮੋਬਾਈਲ ਫੋਨ ਸਾਈਬਰ ਸੈਲ ਅਤੇ ਹੋਰ ਤਕਨੀਕੀ ਮਾਹਿਰਾਂ ਦੀ ਮਦਦ ਨਾਲ ਲੱਭਣ ’ਚ ਕਾਮਯਾਬੀ ਹਾਸਲ ਕੀਤੀ ਹੈ, ਜਿਨ੍ਹਾਂ ਦੀ ਕੀਮਤ ਕਰੀਬ 3 ਲੱਖ ਰੁਪਏ ਬਣਦੀ ਹੈ। ਐੱਸ. ਐੱਸ. ਪੀ ਲਾਂਬਾ ਨੇ ਦੱਸਿਆ ਕਿ ਇਨ੍ਹਾਂ ਮੋਬਾਈਲਾਂ ਨੂੰ ਅੱਜ ਪੁਲਸ ਲਾਈਨ ਵਿਚ ਸਬੰਧਤ ਮਾਲਕਾਂ ਦੇ ਹਵਾਲੇ ਸੌਂਪ ਦਿੱਤਾ ਗਿਆ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਜੇ ਕਿਸੇ ਵਿਅਕਤੀ ਦਾ ਮੋਬਾਈਲ ਫੋਨ ਗੁੰਮ ਹੋ ਜਾਂਦਾ ਹੈ ਤਾਂ ਉਹ ਤੁਰੰਤ ਆਪਣੀ ਸ਼ਿਕਾਇਤ ਪੁਲਸ ਨੂੰ ਦਰਜ ਕਰਵਾ ਸਕਦਾ ਹੈ। ਜਿਸ ਵਿਚ ਪੁਲਸ ਉਸਦੀ ਪੂਰੀ ਮਦਦ ਕਰੇਗੀ ਅਤੇ ਹਰ ਹਾਲ ’ਚ ਉਸ ਦਾ ਮੋਬਾਈਲ ਲੱਭ ਕੇ ਉਸ ਨੂੰ ਸੌਂਪ ਦੇਵੇਗੀ।
ਇਹ ਵੀ ਪੜ੍ਹੋ- ਚਾਈਨਾ ਡੋਰ ਦਾ ਹੋਰ ਵਧਿਆ ਖ਼ਤਰਾ: ਹੁਣ ਅੰਮ੍ਰਿਤਸਰ ’ਚ 'ਕੋਡ ਵਰਡ' ਨਾਲ ਵਿਕਣ ਲੱਗਾ ਮੌਤ ਦਾ ਸਾਮਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਹੁਣ ਅੰਮ੍ਰਿਤਸਰ ’ਚ 'ਕੋਡ ਵਰਡ' ਨਾਲ ਵਿਕਣ ਲੱਗਾ ਮੌਤ ਦਾ ਸਾਮਾਨ
NEXT STORY