ਤਰਨਤਾਰਨ (ਵਿਜੇ) - ਅੱਜ ਮਹਾਸ਼ਿਵਰਾਤਰੀ ਦਾ ਤਿਉਹਾਰ ਹੈ, ਜੋ ਪੂਰੇ ਦੇਸ਼ ’ਚ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸ਼ਿਵ ਨੂੰ ਦੇਵਤਿਆਂ ਦਾ ਦੇਵਤਾ ਕਿਹਾ ਜਾਂਦਾ ਹੈ। ਮਹਾਸ਼ਿਵਰਾਤਰੀ ’ਤੇ ਅੱਜ ਮੰਦਰਾਂ ਵਿੱਚ ਸਵੇਰ ਤੋਂ ਹੀ ਸ਼ਰਧਾਲੂਆਂ ਦੀਆਂ ਲੰਬੀਆਂ ਕਤਾਰਾਂ ਵੇਖਣ ਨੂੰ ਮਿਲ ਰਹੀਆਂ ਹਨ। ਮਹਾਸ਼ਿਵਰਾਤਰੀ ਦੇ ਇਸ ਮੌਕੇ ’ਤੇ ਤਰਨਤਾਰਨ ਦੇ ਸ਼ਿਵ ਮੰਦਰ ’ਚ ਸ਼ਿਵ ਜੀ ਦੇ ਭਗਤ ਵੱਡੀ ਗਿਣਤੀ ’ਚ ਪਹੁੰਚ ਰਹੇ ਹਨ। ਸ਼ਰਧਾਲੂ ਸ਼ਿਵ ਮੰਦਰ ਪਹੁੰਚ ਕੇ ਮੱਥਾ ਟੇਕ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਯੂਕ੍ਰੇਨ ’ਚ ਫਸੇ ਕਾਦੀਆਂ ਦੇ ਚਾਹਤ ਤੇ ਗੁਰਪ੍ਰਤਾਪ ਸਿੰਘ, ਦੱਸੀਆਂ ਦਿਲ ਨੂੰ ਝੰਜੋੜ ਦੇਣ ਵਾਲੀਆਂ ਇਹ ਗੱਲਾਂ
ਇਸ ਮੌਕੇ ਮੰਦਰ ਦੇ ਪ੍ਰਬੰਧਕ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ਼ਿਵ ਭੋਲੇ ਭੰਡਾਰੀ ਤੋਂ ਇਸ ਦਿਨ ਜੋ ਮੰਗਿਆ ਜਾਂਦਾ ਹੈ, ਉਹ ਮਿਲ ਜਾਂਦਾ ਹੈ, ਕਿਉਂਕਿ ਉਨ੍ਹਾਂ ਦਾ ਨਾਮ ਭੋਲੇ ਭੰਡਾਰੀ ਹੈ। ਦੱਸ ਦੇਈਏ ਕਿ ਮੰਦਰ ’ਚ ਆਏ ਹੋਏ ਸ਼ਿਵ ਭਗਤ ਬਮ ਬਮ ਭੋਲੇ ਦੇ ਜੈਕਾਰੇ ਲੱਗਾ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਯੂਕ੍ਰੇਨ ’ਚ ਫਸੇ ਪੰਜਾਬੀ ਬੱਚੇ ਜਾਣੋ ਕਿਨ੍ਹਾਂ ਮੁਸ਼ਕਲਾਂ ਦਾ ਕਰ ਰਹੇ ਨੇ ਸਾਹਮਣਾ, ਨਹੀਂ ਮਿਲ ਰਿਹਾ ਖਾਣ ਨੂੰ ਕੁਝ
ਹਥਿਆਰਬੰਦ ਲੁਟੇਰਿਆਂ ਦਾ ਕਾਰਨਾਮਾ: ਮਾਂ-ਪੁੱਤ ਨੂੰ ਲੁੱਟਣ ਤੋਂ ਬਾਅਦ ਮੁੰਡੇ ਨੂੰ ਮਾਰੀ ਗੋਲੀ
NEXT STORY