ਅੰਮ੍ਰਿਤਸਰ, (ਦਲਜੀਤ)- ਅਧਿਆਪਕ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਵਾਰ ਫਿਰ ਸਰਕਾਰ ਨਾਲ ਆਰ-ਪਾਰ ਦੀ ਲਡ਼ਾਈ ਲਡ਼ਨ ਲਈ ਤਿਆਰ ਹੋ ਗਈਅਾਂ ਹਨ। ਜਥੇਬੰਦੀਆਂ ਵੱਲੋਂ ਸਾਂਝਾ ਅਧਿਆਪਕ ਮੋਰਚਾ ਤੇ ਸਿੱਖਿਆ ਬਚਾਓ ਮੰਚ ਦੇ ਬੈਨਰ ਹੇਠ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ 3 ਦਰਜਨ ਅਧਿਆਪਕ ਜਥੇਬੰਦੀਆਂ ਦੀ ਇਕ ‘ਅਧਿਆਪਕ ਸੰਘਰਸ਼ ਕਮੇਟੀ ਪੰਜਾਬ’ ਦਾ ਗਠਨ ਕੀਤਾ ਗਿਆ ਹੈ। ਕਮੇਟੀ ਦੇ ਬੈਨਰ ਹੇਠ 22 ਜਨਵਰੀ ਨੂੰ ਸੂਬੇ ਦੇ ਜ਼ਿਲਾ ਪੱਧਰ ’ਤੇ ਰੋਸ ਮੁਜ਼ਾਹਰੇ ਕਰ ਕੇ ਪੰਜਾਬ ਸਰਕਾਰ ਤੇ ਪੁਤਲੇ ਸਾਡ਼ਨ ਤੇ 27 ਜਨਵਰੀ ਨੂੰ ਸਿੱਖਿਆ ਮੰਤਰੀ ਦੇ ਚੋਣ ਹਲਕੇ ’ਚ ਵੱਡੀ ਸੂਬਾਈ ਰੈਲੀ ਕਰ ਕੇ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ ਕੀਤਾ ਗਿਆ ਹੈ। ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕਮੇਟੀ ਦੀ ਪਲੇਠੀ ਮੀਟਿੰਗ ਅਧਿਆਪਕ ਆਗੂ ਜਸਵਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਰੂਪ-ਰੇਖਾ ਉਲੀਕੀ ਗਈ।
ਇਸ ਮੌਕੇ ਜਾਣਕਾਰੀ ਦਿੰਦਿਆਂ ਬਲਕਾਰ ਸਿੰਘ ਵਲਟੋਹਾ, ਸੁਖਵਿੰਦਰ ਸਿੰਘ ਚਾਹਲ, ਅਮਰਜੀਤ ਸ਼ਾਸਤਰੀ, ਹਰਜਿੰਦਰਪਾਲ ਸਿੰਘ ਪੰਨੂ, ਪ੍ਰਗਟਜੀਤ ਸਿੰਘ ਕ੍ਰਿਸ਼ਨਪੁਰਾ, ਜਸਵੀਰ ਸਿੰਘ ਮੋਗਾ, ਹਰਦੀਪ ਸਿੰਘ ਟੋਡਰਪੁਰ, ਬਲਦੇਵ ਸਿੰਘ ਬੁੱਟਰ, ਹਰਵਿੰਦਰ ਸਿੰਘ ਬਿਲਗਾ, ਕੰਵਲਜੀਤ ਸਿੰਘ, ਸਵਰਨ ਸਿੰਘ ਕਲਿਆਣ, ਅਰੁਣਦੀਪ ਸਿੰਘ ਆਦਿ ਨੇ ਦੱਸਿਆ ਕਿ ਸੰਘਰਸ਼ਾਂ ਦੌਰਾਨ ਹੋਈਆਂ ਸਾਰੀਆਂ ਬਰਖਾਸਤਗੀਆਂ, ਮੁਅੱਤਲੀਆਂ, ਆਰਜ਼ੀ ਤੇ ਪ੍ਰਬੰਧਕੀ ਅਾਧਾਰ ’ਤੇ ਬਦਲੀਆਂ ਨੂੰ ਮੁੱਢੋਂ ਰੱਦ ਕਰਵਾਉਣ, ਵਿਭਾਗ ਦੀ ਪਿਕਟਸ ਸੋਸਾਇਟੀ ਦੇ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਸਿੱਧੇ ਤੌਰ ’ਤੇ ਵਿਭਾਗ ’ਚ ਮਰਜ ਕਰਨ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਇਸ ਮੌਕੇ ਕੁਲਦੀਪ ਸਿੰਘ ਦੌਡ਼ਕਾ, ਮੱਖਣ ਸਿੰਘ ਤੋਲੇਵਾਲ, ਅਜੀਬ ਦਿਵੇਦੀ, ਸੁਖਜਿੰਦਰ ਸਠਿਆਲਾ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਗੁਰਪ੍ਰੀਤ ਸਿੰਘ ਅੰਮੀਵਾਲ, ਸ਼ਿਵਰਾਜ ਸਿੰਘ, ਸੁਖਰਾਜ ਸਿੰਘ, ਗੁਰਜਿੰਦਰਪਾਲ ਸਿੰਘ, ਅਮਰਜੀਤ ਕੰਬੋਜ, ਹਰਵੀਰ ਸਿੰਘ ਸਾਨੀਪੁਰ, ਸੁਰਿੰਦਰ ਪੁਆਰੀ ਆਦਿ ਆਗੂ ਹਾਜ਼ਰ ਸਨ।
ਨਸ਼ਾ ਸਮੱਗਲਿੰਗ ਕਰਨ ਵਾਲੇ 7 ਗ੍ਰਿਫਤਾਰ
NEXT STORY