ਕਾਦੀਆਂ, (ਜ਼ੀਸ਼ਾਨ)- ਅੱਜ ਦੇਰ ਸ਼ਾਮ ਸਾਂਝੇ ਅਧਿਆਪਕ ਮੋਰਚੇ ਪੰਜਾਬ ਦੀ ਇਕਾਈ ਜ਼ਿਲਾ ਗੁਰਦਾਸਪੁਰ ਦੀਆਂ ਕੁਲਦੀਪ ਪੁਰੋਵਾਲ, ਸੋਮ ਸਿੰਘ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਸੁਭਾਸ਼ ਚੰਦਰ, ਦਲਜੀਤ ਸਿੰਘ ਖਾਲਸਾ, ਪਰਮਜੀਤ ਕੌਰ ਦੀ ਸਾਂਝੀ ਅਗਵਾਈ ’ਚ 8886 ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਮ ਉੱਤੇ ਉਨ੍ਹਾਂ ਦੀ 65 ਤੋਂ 75 ਪ੍ਰਤੀਸ਼ਤ ਤਨਖਾਹ ਕਟੌਤੀ ਖਿਲਾਫ਼ ਪੰਜਾਬ ਸਰਕਾਰ ਵਿਰੁੱਧ ਕਾਦੀਆਂ ਸ਼ਹਿਰ ’ਚ ਰੋਸ ਮਾਰਚ ਕੀਤਾ ਗਿਆ।
ਸ਼ਹਿਰ ’ਚ ਭਾਰੀ ਪ੍ਰਦਰਸ਼ਨ ਤੋਂ ਬਾਅਦ ਇਨ੍ਹਾਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਨਿਵਾਸ ਜਾ ਕੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ। ਜਿਸ ’ਤੇ ਸ਼੍ਰੀ ਬਾਜਵਾ ਨੇ ਉਨ੍ਹਾਂ ਨੂੰ ਅਗਲੀ ਰੱਖੀ ਮੀਟਿੰਗ ’ਚ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਤਕ ਪਹੁੰਚਾਉਣ ਦਾ ਭਰੋਸਾ ਦਵਾਇਆ। ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਉਪਰੋਕਤ ਅਧਿਆਪਕਾਂ ਦੀ ਤਨਖਾਹ ਕਟੌਤੀ ਦਾ ਕਾਲਾ ਫ਼ੈਸਲਾ ਰੱਦ ਕਰਕੇ ਉਨ੍ਹਾਂ ਨੂੰ ਪੂਰੀ ਤਨਖਾਹ ਅਤੇ ਪੂਰੇ ਭੱਤਿਆਂ ਸਮੇਤ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿਚ ਰੈਗੂਲਰ ਕੀਤਾ ਜਾਵੇ, 5178 ਅਧਿਆਪਕਾਂ ਦੀਆਂ ਸੇਵਾਵਾਂ ਫ਼ੌਰੀ ਤੌਰ ’ਤੇ ਰੈਗੂਲਰ ਕੀਤੀਆਂ ਜਾਣ, ਸਿੱਖਿਆ ਪ੍ਰੋਵਾਈਡਰ, ਈ. ਜੀ. ਐੱਸ. ਐੱਸ. ਟੀ. ਆਰ. ਅਤੇ ਈ. ਆਈ. ਆਰ. ਟੀ. ਅਧਿਆਪਕਾਂ ਨੂੰ ਵੀ ਰੈਗੂਲਰ ਕੀਤਾ ਜਾਵੇ, ਸੰਘਰਸ਼ ਦੌਰਾਨ ਕੀਤੀਆਂ ਮੁਅੱਤਲੀਆਂ ਅਤੇ ਬਦਲੀਆਂ ਤੁਰੰਤ ਰੱਦ ਕੀਤੀਆਂ ਜਾਣ। ਡੀ. ਏ. ਦੀਆਂ ਚਾਰ ਕਿਸਤਾਂ ਅਤੇ 22 ਮਹੀਨੇ ਦਾ ਬਕਾਇਆ ਤਰੁੰਤ ਜਾਰੀ ਕੀਤਾ ਜਾਵੇ, 200 ਰੁਪਏ ਵਾਧੂ ਜਜ਼ੀਆ ਟੈਕਸ ਰੱਦ ਕੀਤਾ ਜਾਵੇ, ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਇਕ ਪਾਸੇ ਸਰਕਾਰ ਨੇ 5 ਨਵੰਬਰ ਨੂੰ ਮੋਰਚੇ ਨੂੰ ਵਕਤ ਦਿੱਤਾ ਹੈ ਅਤੇ ਦੂਸਰੇ ਪਾਸੇ ਬਦਲੀਆਂ ਤੇ ਮੁਅੱਤਲੀਆਂ ਕਰਕੇ ਆਪਣਾ ਲੋਕ ਵਿਰੋਧੀ ਚਿਹਰਾ ਨੰਗਾ ਕਰ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਹੱਲ ਨਾ ਹੋਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਗੁਰਪ੍ਰੀਤ ਰੰਗੀਲਪੁਰ, ਪਵਨ ਕੁਮਾਰ, ਕੰਮਰਾਜ, ਸਵਿੰਦਰ ਸਿੰਘ ਅੌਲਖ, ਪਿਆਰਾ ਸਿੰਘ ਚੀਮਾ, ਮਨਜੀਤ ਸਿੰਘ, ਲਖਵਿੰਦਰ ਸਿੰਘ, ਦਲਜੀਤ ਸਿੰਘ, ਸੁਖਦੇਵ ਸਿੰਘ, ਹਰਦੀਪ ਸਿੰਘ, ਹਰਵਿੰਦਰ ਸਿੰਘ, ਡਾ. ਸਤਿੰਦਰ ਤੇ ਰਛਪਾਲ ਕੁਮਾਰ ਆਦਿ ਮੌਜੂਦ ਸਨ।
ਤੇਲ ਨਾਲ ਭਰੇ ਕੈਂਟਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, ਪ੍ਰਵਾਸੀ ਮਜ਼ਦੂਰ ਦੀ ਮੌਤ
NEXT STORY