ਗੁਰਦਾਸਪੁਰ (ਗੋਰਾਇਆ)- ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਦੇ ਮਕੋੜਾ ਪੱਤਣ 'ਤੇ ਰਾਵੀ ਦਰਿਆ 'ਤੇ ਬਣਿਆ ਆਰਜ਼ੀ ਪਲਟੂਨ ਪੁਲ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਰਾਵੀ ਦਰਿਆ ਤੋਂ ਪਾਰ ਵਸਦੇ 7 ਪਿੰਡਾਂ ਦੇ ਲੋਕਾਂ ਦੀ ਆਵਾਜਾਈ ਲਈ ਪ੍ਰਸ਼ਾਸਨ ਵੱਲੋਂ ਕਿਸ਼ਤੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਲੋਕਾਂ ਦੀ ਸਹੂਲਤ ਲਈ 2 ਮਲਾਹ ਵੀ ਤਾਇਨਾਤ ਕੀਤੇ ਗਏ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਹਿਰੀ ਵਿਭਾਗ ਦੇ ਐਸ.ਡੀ.ਓ ਪਰਮਬੀਰ ਸਿੰਘ ਨੇ ਦੱਸਿਆ ਕਿ ਬਰਸਾਤੀ ਸੀਜ਼ਨ ਅਤੇ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਆਏ ਹੜ੍ਹਾਂ ਦੌਰਾਨ ਕਈ ਧੁੱਸੀ ਬੰਨ੍ਹ ਟੁੱਟ ਗਏ ਸਨ, ਜਿਨ੍ਹਾਂ ਦੀ ਮੁਰੰਮਤ ਕਰਵਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜਿਹੜੇ ਬੰਨ੍ਹ ਕਮਜ਼ੋਰ ਸਨ, ਉਨ੍ਹਾਂ ਦੀ ਵੀ ਮਜ਼ਬੂਤੀ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ ਨੇ ਦਾਅਵਾ ਕੀਤਾ ਹੈ ਕਿ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਇਹ ਵੀ ਪੜ੍ਹੋ- ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਮਹਿਲਾ ਟਰੈਵਲ ਏਜੰਟ ਦੀ ਠੱਗੀ ਤੋਂ ਦੁਖੀ ਵਿਅਕਤੀ ਨੇ ਕੀਤੀ ਖੁਦਕੁਸ਼ੀ
NEXT STORY