ਤਰਨਤਾਰਨ(ਰਮਨ)- ਬੁੱਧਵਾਰ ਸ਼ਾਮ ਤਰਨਤਾਰਨ ਪੱਟੀ ਰੋਡ ਉਪਰ ਇਕ ਮੋਟਰਸਾਈਕਲ ਨੂੰ ਟਰੱਕ ਵੱਲੋਂ ਆਪਣੀ ਲਪੇਟ ’ਚ ਲੈਣ ਦੇ ਚੱਲਦਿਆਂ ਮੌਕੇ ’ਤੇ ਹੀ ਪਿਓ-ਧੀ ਦੀ ਮੌਤ ਹੋਣ ਦਾ ਦੁੱਖ ਦਾ ਹੀ ਸਮਾਚਾਰ ਪ੍ਰਾਪਤ ਹੋਇਆ ਹੈ। ਜਦਕਿ ਇਸ ਹਾਦਸੇ ਵਿਚ ਮ੍ਰਿਤਕ ਦੀ ਪਤਨੀ ਅਤੇ ਉਸਦਾ ਬੇਟਾ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਇਸ ਦਰਦਨਾਕ ਹਾਦਸੇ ਦੀ ਸੂਚਨਾ ਮਿਲਣ ਤੋਂ ਕਰੀਬ ਇਕ ਘੰਟਾ ਲੇਟ ਪੁੱਜੀ ਥਾਣਾ ਸਰਹਾਲੀ ਦੀ ਪੁਲਸ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਇਕ ਵਾਰ ਫਿਰ ਹਵਾਈ ਅੱਡੇ ’ਤੇ ਭੱਖਿਆ ਮਾਹੌਲ, ਅੰਮ੍ਰਿਤਧਾਰੀ ਯਾਤਰੀ ਨਾਲ ਕੀਤਾ ਅਜਿਹਾ ਸਲੂਕ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਪਿੰਡ ਸਭਰਾ ਆਪਣੀ ਪਤਨੀ ਪ੍ਰੀਆ, ਸੱਤ ਸਾਲਾ ਬੇਟੀ ਰੂਹੀ ਅਤੇ ਛੋਟੇ 2 ਬੇਟੇ ਸਮੇਤ ਪਿੰਡ ਕੈਰਂ ਤੋਂ ਅੰਮ੍ਰਿਤਸਰ ਲਈ ਕਿਸੇ ਕੰਮ ਜਾ ਰਹੇ ਸਨ। ਜਦੋਂ ਇਹ ਮੋਟਰਸਾਈਕਲ ਉਪਰ ਸਵਾਰ ਹੋ ਪਿੰਡ ਸ਼ਹਾਬਪੁਰ ਨਜ਼ਦੀਕ ਪੁੱਜੇ ਤਾਂ ਤਰਨਤਾਰਨ ਤੋਂ ਪੱਟੀ ਵਾਲੀ ਸਾਈਡ ਨੂੰ ਜਾ ਰਹੇ ਇਕ ਕੈਂਟਰ ਨਾਲ ਟਕਰਾ ਗਏ। ਮੌਕੇ ’ਤੇ ਮੌਜੂਦ ਲੋਕਾਂ ਵੱਲੋਂ ਦੱਸਣ ਦੇ ਅਨੁਸਾਰ ਕੈਂਟਰ ਦੇ ਪਿਛਲੇ ਟਾਇਰਾਂ ’ਚ ਮੋਟਰਸਾਈਕਲ ਦਾ ਟਾਇਰ ਫਸ ਗਿਆ, ਜਿਸ ਕਰਕੇ ਕੈਂਟਰ ਮੋਟਰਸਾਈਕਲ ਸਮੇਤ ਸਵਾਰਾਂ ਨੂੰ ਦੂਰ ਤੱਕ ਘੜੀਸਦਾ ਲੈ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਈਆਂ ਵੱਡੀਆਂ ਪਾਬੰਦੀਆਂ, ਜਾਰੀ ਹੋਏ ਸਖ਼ਤ ਹੁਕਮ
ਇਸ ਦੌਰਾਨ ਕੈਂਟਰ ਦੇ ਟਾਇਰਾਂ ਹੇਠ ਗੁਰਪ੍ਰੀਤ ਸਿੰਘ ਅਤੇ ਉਸਦੀ ਸੱਤ ਸਾਲਾ ਬੇਟੀ ਰੂਹੀ ਨੂੰ ਬੁਰੀ ਤਰ੍ਹਾਂ ਦਰੜਨ ਕਰਕੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਗੁਰਪ੍ਰੀਤ ਸਿੰਘ ਦੀ ਪਤਨੀ ਅਤੇ ਛੋਟੇ 2 ਬੇਟੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਖੇ ਦਾਖ਼ਲ ਕਰਵਾ ਦਿੱਤਾ ਗਿਆ ਹੈ। ਮ੍ਰਿਤਕ ਗੁਰਪ੍ਰੀਤ ਸਿੰਘ ਭੱਠੇ ਉਪਰ ਮਿਹਨਤ ਮਜ਼ਦੂਰੀ ਦਾ ਕੰਮ ਕਰਕੇ ਆਪਣੀ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ ਪ੍ਰੰਤੂ ਇਸ ਹਾਦਸੇ ਨੇ ਪੂਰਾ ਪਰਿਵਾਰ ਤਬਾਹ ਕਰਕੇ ਰੱਖ ਦਿੱਤਾ ਹੈ। ਇਸ ਹਾਦਸੇ ਤੋਂ ਬਾਅਦ ਤਰਨਤਾਰਨ-ਪੱਟੀ ਰੋਡ ਵਿਖੇ ਲੰਮਾਂ ਜਾਮ ਲੱਗ ਗਿਆ, ਜਿਸ ਨੂੰ ਖੁੱਲ੍ਹਵਾਉਣ ਵਿਚ ਪੁਲਸ ਨੂੰ ਕਾਫੀ ਮੁਸ਼ੱਕਤ ਕਰਨੀ ਪਈ। ਮੌਕੇ ’ਤੇ ਮੌਜੂਦ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਚਚੇਰੇ ਭਰਾ ਬਿੱਟੂ ਨੇ ਦੱਸਿਆ ਕਿ ਇਸ ਹਾਦਸੇ ਤੋਂ ਇਕ ਘੰਟਾ ਬਾਅਦ ਪੁਲਸ ਮੌਕੇ ’ਤੇ ਪੁੱਜੀ ਹੈ, ਜਿਸ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈਣ ਲਈ ਦੇਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨਜ਼ਾਇਜ਼ ਸਬੰਧਾਂ ਦੇ ਚੱਲਦਿਆਂ ਪਤਨੀ ਨੇ ਪ੍ਰੇਮੀ ਕੋਲੋਂ ਮਰਵਾ 'ਤਾ ਪਤੀ
ਇਸ ਹਾਦਸੇ ਵਾਲੀ ਥਾਂ ਉਪਰ ਪੁੱਜੇ ਡੀ.ਐੱਸ.ਪੀ ਗੁਰ ਕਿਰਪਾਲ ਸਿੰਘ ਅਤੇ ਥਾਣਾ ਸਰਹਾਲੀ ਦੇ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਵਿਚ ਗੁਰਪ੍ਰੀਤ ਸਿੰਘ ਅਤੇ ਉਸਦੀ ਸੱਤ ਸਾਲਾ ਬੇਟੀ ਰੂਹੀ ਦੀ ਮੌਤ ਹੋ ਗਈ ਹੈ ਜਦਕਿ ਗੁਰਪ੍ਰੀਤ ਸਿੰਘ ਦੀ ਪਤਨੀ ਅਤੇ ਦੋ ਛੋਟੇ ਬੇਟੇ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚਾਲਕ ਕੈਂਟਰ ਨੂੰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ ਹੈ, ਜਿਸ ਦੇ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਈਆਂ ਵੱਡੀਆਂ ਪਾਬੰਦੀਆਂ, ਜਾਰੀ ਹੋਏ ਸਖ਼ਤ ਹੁਕਮ
NEXT STORY