ਬਟਾਲਾ (ਸਾਹਿਲ)- ਕਾਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ ’ਚ ਇਕੋ ਪਰਿਵਾਰ ਦੇ 3 ਜੀਆਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਮੁਤਾਬਕ ਰਣਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਹਸਨਪੁਰ ਕਲਾਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੀ ਪਤਨੀ ਕੰਵਲਜੀਤ ਕੌਰ ਅਤੇ ਪੁੱਤਰ ਰਿੰਦਰਪ੍ਰੀਤ ਸਿੰਘ ਨਾਲ ਜਾ ਰਿਹਾ ਸੀ।
ਇਹ ਵੀ ਪੜ੍ਹੋ- SGPC ਦੀ ਵਿਸ਼ੇਸ਼ ਇਕੱਤਰਤਾ 'ਚ ਲਏ ਗਏ ਵੱਡੇ ਫ਼ੈਸਲੇ, ਹਰਿਆਣਾ ਮਾਮਲੇ 'ਤੇ ਬਣਾਈ ਗਈ 6 ਮੈਂਬਰੀ ਕਮੇਟੀ
ਜਦੋਂ ਇਹ ਖਤੀਬ ਪਿੰਡ ਨੇੜੇ ਪਹੁੰਚੇ ਤਾਂ ਇਕ ਕਾਰ ਨਾਲ ਇਨ੍ਹਾਂ ਦੀ ਅਚਾਨਕ ਜ਼ੋਰਦਾਰ ਟੱਕਰ ਹੋ ਗਈ, ਜਿਸ ਦੇ ਸਿੱਟੇ ਵਜੋਂ ਉਕਤ ਤਿੰਨੋਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਕਾਰ ਚਾਲਕ ਵੱਲੋਂ ਹੀ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ, ਜਿਥੋਂ ਡਾਕਟਰਾਂ ਨੇ ਕੰਵਲਜੀਤ ਕੌਰ ਦੀ ਹਾਲਤ ਨਾਜ਼ੁਕ ਹੁੰਦੀ ਦੇਖ ਕੇ ਉਸ ਨੂੰ ਫ਼ਸਟ ਏਡ ਦਿੰਦਿਆਂ ਇਲਾਜ ਲਈ ਅੰਮ੍ਰਿਤਸਰ ਵਿਖੇ ਰੈਫ਼ਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਅੰਮ੍ਰਿਤਪਾਲ ਸਿੰਘ ਦੀ ਬੰਦ ਕਮਰਾ ਮੀਟਿੰਗ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਪੰਜਾਬ ’ਚ ਸਰਪੰਚਾਂ, ਨਗਰ ਕੌਂਸਲਾਂ ਤੇ ਨਗਰ ਨਿਗਮਾਂ ਦੇ ਖਾਲੀ ਅਹੁਦਿਆਂ ’ਤੇ ਜਲਦ ਹੋਣਗੀਆਂ ਚੋਣਾਂ
NEXT STORY